WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਬਠਿੰਡਾ

ਸੀਨੀਅਰ ਕਾਂਗਰਸੀ ਆਗੂ ਹਰਪ੍ਰੀਤ ਹੈਪੀ ਅਕਾਲੀ ਦਲ ਵਿੱਚ ਹੋਏ ਸ਼ਾਮਲ

ਹਰਸਿਮਰਤ ਕੌਰ ਬਾਦਲ ਤੇ ਬਬਲੀ ਢਿੱਲੋਂ ਨੇ ਕਰਵਾਈ ਸਮੂਲੀਅਤ
ਬਠਿੰਡਾ, 11 ਜਨਵਰੀ: ਬਠਿੰਡਾ ਦੇ ਕਾਂਗਰਸੀ ਆਗੂ ਅਤੇ ਅਰੋਮਾ ਪੈਲੇਸ ਦੇ ਮਾਲਕ ਹਰਪ੍ਰੀਤ ਸਿੰਘ ਹੈਪੀ ਅੱਜ ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੀ ਹਾਜ਼ਰੀ ਵਿੱਚ ਬਠਿੰਡਾ ਸ਼ਹਿਰੀ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ।

ਬਠਿੰਡਾ ਦੀ ਐਮ.ਪੀ ਨੇ ਪੰਜਾਬ ਦੀਆਂ ਸਿਹਤ ਸੇਵਾਵਾਂ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਚੁੱਕੇ ਸਵਾਲ

ਇਸ ਦੌਰਾਨ ਸ਼ਹਿਰੀ ਪ੍ਰਧਾਨ ਰਾਜਵਿੰਦਰ ਸਿੰਘ ਸਿੱਧੂ, ਯਾਦਵਿੰਦਰ ਸਿੰਘ ਯਾਦੀ, ਨਿਰਮਲ ਸਿੰਘ ਸੰਧੂ, ਗੁਰਸੇਵਕ ਸਿੰਘ ਮਾਨ, ਹਰਵਿੰਦਰ ਸ਼ਰਮਾ ਗੰਜੂ, ਚਮਕੌਰ ਸਿੰਘ ਮਾਨ, ਅਮਰਿੰਦਰ ਸਿੱਧੂ, ਗੁਰਪ੍ਰੀਤ ਸੰਧੂ, ਗੁਰਸੇਵਕ ਸਿੰਘ ਸੰਧੂ, ਨਾਹਰ ਸਿੰਘ, ਹਰਿੰਦਰਪਾਲ ਸਿੰਘ ਰਿੰਕਾ, ਜਗਜੀਤ ਸਿੰਘ ਭੁੱਲਰ ਹਾਜ਼ਰ ਸਨ। ਬੀਬਾ ਬਾਦਲ ਨੇ ਹਰਪ੍ਰੀਤ ਸਿੰਘ ਹੈਪੀ ਨੂੰ ਪਾਰਟੀ ਦਾ ਝੰਡਾ ਪਹਿਨਾ ਕੇ ਪਾਰਟੀ ਵਿੱਚ ਸ਼ਮੂਲੀਅਤ ਕਰਵਾਉਂਦਿਆਂ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਮਿਲੇਗਾ।

ਸੁਖਬੀਰ ਬਾਦਲ ਦਾ CM ਮਾਨ ਖਿਲਾਫ਼ ਮਾਨਹਾਨੀ ਦਾ ਮੁਕਦਮਾ, ਸੀ.ਐਮ ਨੇ ਚੈਂਲੇਜ ਕੀਤਾ ਕਬੂਲ

ਇਸ ਦੌਰਾਨ ਹਰਪ੍ਰੀਤ ਸਿੰਘ ਹੈਪੀ ਨੇ ਕਿਹਾ ਕਿ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਬਠਿੰਡਾ ਸ਼ਹਿਰੀ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਹਲਕਾ ਇੰਚਾਰਜ਼ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਹਰਪ੍ਰੀਤ ਸਿੰਘ ਹੈਪੀ ਦਾ ਸਵਾਗਤ ਕਰਦਿਆਂ ਕਿਹਾ ਕਿ ਹਰਪ੍ਰੀਤ ਸਿੰਘ ਹੈਪੀ ਦੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਨਾਲ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਬਠਿੰਡਾ ਸ਼ਹਿਰੀ ਖੇਤਰ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਲਾਭ ਮਿਲੇਗਾ।

 

Related posts

ਬਠਿੰਡਾ ਵਿਖੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਪੰਜਾਬ ਸਰਕਾਰ ਦਾ ਪੁੱਤਲਾ ਫੂਕਿਆ

punjabusernewssite

ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਦਿਆਰਥੀਆਂ ਨੂੰ ਕਰਵਾਇਆ ਜਾਵੇ ਜਾਣੂ:ਡਿਪਟੀ ਕਮਿਸ਼ਨਰ

punjabusernewssite

ਪੰਜਾਬ ਕੋਲ ਕਿਸੇ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ :ਬਲਕਾਰ ਸਿੰਘ ਬਰਾੜ

punjabusernewssite