ਸੀਨੀਅਰ ਕਾਂਗਰਸੀ ਆਗੂਆਂ ਨੇ ਫੜਿਆ ਭਾਜਪਾ ਦਾ ਪੱਲ੍ਹਾ

Date:

spot_img

ਸੀਨੀਅਰ ਕਾਂਗਰਸੀ ਆਗੂਆਂ ਸੁਰਜੀਤ ਭਾਟੀਆ ਅਤੇ ਸੰਦੀਪ ਭਾਟੀਆ ਦੀ ਭਾਜਪਾ ਚ ਸ਼ਮੂਲੀਅਤ

ਸੂਬਾ ਪ੍ਰਧਾਨ ਸੁਨੀਲ ਜਾਖੜ ਤੇ ਇੰਚਾਰਜ ਵਿਜੇ ਰੁਪਾਨੀ ਨੇ ਕੀਤਾ ਸਨਮਾਨਤ

ਚੰਡੀਗੜ੍ਹ, 17 ਮਈ : ਪੰਜਾਬ ਚ ਭਾਰਤੀ ਜਨਤਾ ਪਾਰਟੀ ਦਾ ਕਾਫ਼ਲਾ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਅੱਜ ਇਸ ਕਾਫ਼ਲੇ ਚ ਉਸ ਵੇਲੇ ਹੋਰ ਵਾਧਾ ਹੋਇਆ, ਜਦੋਂ ਨਵਾਂ ਸ਼ਹਿਰ ਤੇ ਬਲਾਚੌਰ ਦੇ ਸੀਨੀਅਰ ਕਾਂਗਰਸੀ ‌ਆਗੂਆਂ ਨੇ ਭਾਜਪਾ ਦਾ ਪੱਲਾ ਫੜਿਆ। ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ‌ ਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਭਾਜਪਾ ਮਾਮਲਿਆਂ ਦੇ ਇੰਚਾਰਜ ਵਿਜੇ ਰੁਪਾਨੀ ਤੇ ਨਵਾਂ ਸ਼ਹਿਰ ਤੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਦੀ ਹਾਜ਼ਰੀ ਚ ਅੱਜ ਸੀਨੀਅਰ ਕਾਂਗਰਸੀ ਆਗੂ ਸੁਰਜੀਤ ਭਾਟੀਆ, ਜਿਨ੍ਹਾਂ ਨੇ ਵਿਧਾਨ ਸਭਾ ਹਲਕਾ ਬਲਾਚੌਰ ਤੋਂ ਕਾਂਗਰਸ ਪਾਰਟੀ ਦੀ ਟਿਕਟ ਉੱਤੇ ਚੋਣ ਲੜੀ ਸੀ, ਨੇ ਭਾਜਪਾ ਦੀ ਵਿਚਾਰਧਾਰਾ ਨੂੰ ਅਪਣਾਉਂਦੇ ਹੋਏ ਪਾਰਟੀ ਜੁਆਇਨ ਕਰ ਲਈ।

ਬਠਿੰਡਾ ਲੋਕ ਸਭਾ ਹਲਕੇ ਤੋਂ 18 ਉਮੀਦਵਾਰ ਚੋਣ ਮੈਦਾਨ ਚ : ਜ਼ਿਲ੍ਹਾ ਚੋਣ ਅਫ਼ਸਰ

ਇਸ ਮੌਕੇ ਸੰਦੀਪ ਭਾਟੀਆ ਸਾਬਕਾ ਜ਼ਿਲ੍ਹਾ ਕਾਂਗਰਸ ਕਮੇਟੀ ਨਵਾਂ ਸ਼ਹਿਰ ਦੇ ਸਾਬਕਾ ਪ੍ਰਧਾਨ ਨੇ ਵੀ ਭਾਜਪਾ ਚ ਸ਼ਾਮਲ ਹੋਣ ਦਾ ਫੈਸਲਾ ਲਿਆ। ਇਸ ਮੌਕੇ ਭਾਜਪਾ ਚ ਸ਼ਾਮਲ ਆਗੂਆਂ ਸੁਰਜੀਤ ਭਾਟੀਆ ਤੇ ਸੰਦੀਪ ਭਾਟੀਆ ਨੇ ਕਿਹਾ ਕਿ ਉਨ੍ਹਾਂ ਨੇ ਮੋਦੀ ਸਰਕਾਰ ਦੇ ਵਿਕਾਸ ਮਾਡਲ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ ਤਾਂ ਕਿ ਪੰਜਾਬ ਨੂੰ ਵੀ ਕੇਂਦਰ ਸਰਕਾਰ ਦੀਆਂ ਨੀਤੀਆਂ ਜ਼ਰੀਏ ਮੁੜ ਤਰੱਕੀ ਦੀ ਰਾਹੇ ਪਾਇਆ ਜਾ ਸਕੇ। ਇਸ ਮੌਕੇ ਭਾਜਪਾ ਚ ਸ਼ਾਮਲ ਹੋਣ ਵਾਲੇ ਆਗੂਆਂ ਦਾ ਪੰਜਾਬ ਭਾਜਪਾ ਦੇ ਸੂਬਾਈ ਪ੍ਰਧਾਨ ਸੁਨੀਲ ਜਾਖੜ, ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਭਾਜਪਾ ਮਾਮਲਿਆਂ ਦੇ ਇੰਚਾਰਜ ਵਿਜੇ ਰੁਪਾਨੀ ਤੇ ਭਾਜਪਾ ਦੇ ‌ਜ਼ਿਲ੍ਹਾ ਨਵਾਂ ਸ਼ਹਿਰ ਤੋਂ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਤੇ ਹੋਰਾਂ ਨੇ ਸਨਮਾਨ ਕੀਤਾ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਸਿਰਜ ਰਹੀ ਹੈ ਭਗਵੰਤ ਮਾਨ ਸਰਕਾਰ-ਗੁਰਮੀਤ ਸਿੰਘ ਖੁੱਡੀਆਂ

👉ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਨੇ 80ਵੇਂ ਆਜ਼ਾਦੀ ਦਿਹਾੜੇ...

‘विकसित भारत-विकसित हरियाणा’ के संकल्प के साथ आगे बढ़ रहा हरियाणा: नायब सिंह सैनी

👉80वें स्वतंत्रता दिवस पर मुख्यमंत्री नायब सिंह सैनी ने...