WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਚੰਡੀਗੜ੍ਹ

ਸੀਨੀਅਰ ਆਈ.ਏ.ਐਸ.ਅਧਿਕਾਰੀ ਵਿਜੋਏ ਕੁਮਾਰ ਸਿੰਘ ਨੇ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 1 ਜਨਵਰੀ : ਸੀਨੀਅਰ ਆਈ.ਏ.ਐਸ. ਅਧਿਕਾਰੀ ਸ੍ਰੀ ਵਿਜੋਏ ਕੁਮਾਰ ਸਿੰਘ ਨੇ ਅੱਜ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਉਪਰੰਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਫ-ਸੁਥਰਾ, ਅਸਰਦਾਇਕ, ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਜੁਆਬਦੇਹੀ ਵਾਲਾ ਸ਼ਾਸਨ ਮੁਹੱਈਆ ਕਰਵਾਉਣ ਉਤੇ ਜ਼ੋਰ ਦਿੱਤਾ ਜਾਵੇਗਾ।

ਨਵੇਂ ਵਰ੍ਹੇ ਦੇ ਆਗਾਜ਼ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਪਾਏ ਭੋਗ

ਸ੍ਰੀ ਸਿੰਘ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਸੂਬਾ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੋਕਾਂ ਨੂੰ ਮਿਲਣਾ ਯਕੀਨੀ ਬਣਾਇਆ ਜਾਵੇ। ਵਿਸ਼ੇਸ਼ ਮੁੱਖ ਸਕੱਤਰ ਨੇ ਕਿਹਾ ਕਿ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਤਹਿਤ ਸਿੱਖਿਆ, ਸਿਹਤ, ਰੋਜ਼ਗਾਰ, ਸਨਅਤੀ ਵਿਕਾਸ ਅਤੇ ਹੋਰ ਸਬੰਧਤ ਖੇਤਰਾਂ ਵੱਲ ਵਧੇਰੇ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਸਿਵਲ, ਪੁਲਿਸ ਅਤੇ ਹੋਰ ਵਿਭਾਗਾਂ ਦਰਮਿਆਨ ਬਿਹਤਰ ਤਾਲਮੇਲ ਵੀ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਜੋ ਸਰਹੱਦੀ ਸੂਬੇ ਦੇ ਵਡੇਰੇ ਹਿੱਤ ਵਿੱਚ ਹੈ।

ਕੇਂਦਰ ਚੋਂ ਵਾਪਸੀ ਤੋਂ ਬਾਅਦ ਵੀਕੇ ਸਿੰਘ ਬਣੇ ਮੁੱਖ ਮੰਤਰੀ ਦੇ ਸਪੈਸ਼ਲ ਚੀਫ ਸੈਕਟਰੀ

ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਨੇ ਅਹੁਦਾ ਸੰਭਾਲਣ ਲਈ ਵਧਾਈ ਦੇਣ ਪਹੁੰਚੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਹੋਰ ਵਧੇਰੇ ਮਿਹਨਤ ਤੇ ਸ਼ਿੱਦਤ ਨਾਲ ਕਰਨ ਲਈ ਕਿਹਾ ਤਾਂ ਕਿ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਮਿਲ ਸਕੇ। ਦੱਸਣਯੋਗ ਹੈ ਕਿ ਵਿਸ਼ੇਸ਼ ਮੁੱਖ ਸਕੱਤਰ ਜੋ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਸੀਨੀਅਰ ਅਧਿਕਾਰੀ ਹਨ, ਨੇ ਸੂਬਾ ਅਤੇ ਕੇਂਦਰ ਸਰਕਾਰਾਂ ਵਿੱਚ ਵੱਖ-ਵੱਖ ਅਹੁਦਿਆਂ ਉਤੇ ਜ਼ਿੰਮੇਵਾਰੀ ਨਿਭਾਈ ਹੈ। ਉਨ੍ਹਾਂ ਨੂੰ ਜਨਤਕ ਸੇਵਾ ਪ੍ਰਤੀ ਸਰਗਰਮ ਅਤੇ ਜੁਆਬਦੇਹੀ ਵਾਲੀ ਪਹੁੰਚ ਰੱਖਣ ਵਾਲੇ ਅਧਿਕਾਰੀ ਵਜੋਂ ਜਾਣਿਆ ਜਾਂਦਾ ਹੈ।

 

Related posts

ਅਕਾਲੀ ਦਲ ਨੇ ਹਰਿਆਣਾ ਪੁਲਿਸ ਦੇ ਹੱਥੋਂ ਜਖਮੀ ਹੋਏ ਕਿਸਾਨਾਂ ਲਈ ਮੰਗੀ ਸਰਕਾਰੀ ਨੌਕਰੀ

punjabusernewssite

ਗੈਂਗਸਟਰਾਂ ਖਿਲਾਫ ਕਾਰਵਾਈ ਤੇਜ ਕਰੇਗੀ ਐਂਟੀ ਗੈਂਗਸਟਰ ਟਾਸਕ ਫੋਰਸ: ਡੀਜੀਪੀ ਵੀ.ਕੇ. ਭਾਵਰਾ

punjabusernewssite

ਕੇਂਦਰੀ ਬਜਟ: ਕੇਂਦਰ ਨੇ ਪਿਛਲੇ 10 ਸਾਲਾਂ ’ਚ ਪੰਜਾਬ ਨਾਲ ਸਿਰਫ ਧੋਖਾ ਕੀਤਾ: ਵਿਤ ਮੰਤਰੀ ਚੀਮਾ

punjabusernewssite