Thursday, April 16, 2026
spot_img
spot_img

ਸੀਨੀਅਰ IAS ਅਧਿਕਾਰੀ ਵਿਨੈ ਬੁਬਲਾਨੀ ਨੇ ਪਟਿਆਲਾ ਦੇ ਡਵੀਜਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

Date:

spot_img

👉ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਬੁਬਲਾਨੀ
Patiala News: 2008 ਬੈਚ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਨੈ ਬੁਬਲਾਨੀ ਨੇ ਅੱਜ ਪਟਿਆਲਾ ਡਵੀਜਨ ਦੇ ਡਵੀਜ਼ਨਲ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਵਿਨੇ ਬੁਬਲਾਨੀ, ਇਸ ਤੋਂ ਪਹਿਲਾਂ ਸਕੱਤਰ ਸਕੂਲ ਸਿੱਖਿਆ ਵਿਭਾਗ ਅਤੇ ਵਾਧੂ ਚਾਰਜ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਜੋਂ ਸੇਵਾਵਾਂ ਨਿਭਾਅ ਰਹੇ ਸਨ।

ਪਟਿਆਲਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਉਨ੍ਹਾਂ ਦੀ ਆਮਦ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਸਵਾਗਤ ਕੀਤਾ। ਇਸ ਮੌਕੇ ਪੁਲਿਸ ਦੀ ਟੁਕੜੀ ਨੇ ਗਾਰਡ ਆਫ਼ ਆਨਰ ਵਜੋਂ ਵਿਨੇ ਬੁਬਲਾਨੀ ਨੂੰ ਸਲਾਮੀ ਦਿੱਤੀ।

ਇਹ ਵੀ ਪੜ੍ਹੋ ਪਹਿਲਗਾਮ ਹਮਲੇ ’ਚ ਸ਼ਾਮਲ ਸ਼ੱਕੀ ਅੱਤਵਾਦੀਆਂ ’ਤੇ ਭਾਰਤੀ ਫ਼ੌਜ ਦਾ ਵੱਡਾ Action

ਅਹੁਦਾ ਸੰਭਾਲਣ ਮਗਰੋਂ ਵਿਨੈ ਬੁਬਲਾਨੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਪਟਿਆਲਾ ਮੰਡਲ ਦੇ ਜ਼ਿਲ੍ਹਿਆਂ ਅੰਦਰ ਲੋਕਾਂ ਨੂੰ ਬਿਹਤਰ, ਸਮਾਂ ਬੱਧ ਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਵਾਉਣਾ ਉਨ੍ਹਾਂ ਦੀ ਮੁਢਲੀ ਤਰਜੀਹ ਹੋਵੇਗੀ।

ਉਨ੍ਹਾਂ ਨੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ.ਐਸ.ਪੀ ਡਾਂ ਨਾਨਕ ਸਿੰਘ ਤੇ ਹੋਰ ਅਧਿਕਾਰੀਆਂ ਨਾਲ ਸੰਖੇਪ ਮੀਟਿੰਗ ਕਰਕੇ ਜ਼ਿਲ੍ਹੇ ਬਾਰੇ ਜਾਣਕਾਰੀ ਲੈਂਦਿਆਂ ਸਮੂਹ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਸਰਕਾਰ ਦੀਆਂ ਨੀਤੀਆਂ ਤੇ ਪ੍ਰੋਗਰਾਮ ਬਿਹਤਰ ਢੰਗ ਨਾਲ ਲਾਗੂ ਕਰਨ ਦੇ ਆਦੇਸ਼ ਦਿੱਤੇ।

ਡਵੀਜਨਲ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ।

ਇਹ ਵੀ ਪੜ੍ਹੋ ਆਸਟਰੇਲੀਆ ਦੇ ਸੰਸਦ ਮੈਂਬਰ ਡਾਇਲਨ ਵਾਈਟ ਨੇ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਕੀਤੀ ਮੁਲਾਕਾਤ

ਉਨ੍ਹਾਂ ਕਿਹਾ ਕਿ ਉਹ ਸਕੂਲ ਸਿੱਖਿਆ ਵਿਭਾਗ ‘ਚ ਰਹੇ ਹਨ, ਇਸ ਲਈ ਉਹ ਆਪਣੀ ਡਵੀਜਨ ਅੰਦਰ ਸਰਕਾਰੀ ਸਕੂਲਾਂ ਦੇ ਹੋਏ ਗੁਣਾਤਮਕ ਸੁਧਾਰ ਤਹਿਤ ਸਕੂਲ ਆਫ਼ ਐਮੀਨੈਂਸ ਵੀ ਦੇਖਣ ਜਾਣਗੇ।

ਇਸ ਤੋਂ ਪਹਿਲਾਂ ਸ੍ਰੀ ਬੁਬਲਾਨੀ ਨੇ ਆਪਣੀ ਧਰਮ ਪਤਨੀ ਸ੍ਰੀਮਤੀ ਮ੍ਰਿਦੁਲਾ ਬੁਬਲਾਨੀ ਸਮੇਤ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਪ੍ਰਾਰਥਨਾ ਕੀਤੀ।

ਇਸ ਮੌਕੇ ਐਸ.ਪੀ. (ਐਚ) ਵੈਭਵ ਚੌਧਰੀ, ਏ.ਡੀ.ਸੀ. ਨਵਰੀਤ ਕੌਰ ਸੇਖੋਂ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਦੀਪਜੋਤ ਕੌਰ, ਐਸ.ਡੀ.ਐਮ ਕ੍ਰਿਪਾਲਵੀਰ ਸਿੰਘ, ਮੁੱਖ ਮੰਤਰੀ ਫੀਲਡ ਅਫ਼ਸਰ ਨਵਜੋਤ ਸ਼ਰਮਾ, ਡਿਵੀਜਨਲ ਕਮਿਸ਼ਨਰ ਦੇ ਪੀ.ਏ. ਆਸ਼ੂ ਗਰਗ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ। ਡਵੀਜਨਲ ਕਮਿਸ਼ਨਰ ਦਫ਼ਤਰ ਦੇ ਅਮਲੇ ਨੇ ਵੀ ਸ੍ਰੀ ਬੁਬਲਾਨੀ ਨੂੰ ਜੀ ਆਇਆਂ ਆਖਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

आरटीई के तहत 25 प्रतिशत आरक्षित सीटें आरक्षित करना है अनिवार्य:शिक्षा मंत्री

👉निजी स्कूलों को एक और मौका दिया -महीपाल ढांडा Haryana...

CM Nayab Singh Saini ने ऑनलाइन सेल्फ एन्यूमरेशन कर हरियाणा में की जनगणना प्रक्रिया की शुरुआत

👉जनगणना-2027 विकसित हरियाणा की आधारशिला - मुख्यमंत्री हर नागरिक की...