ਨਵੀਂ ਦਿੱਲੀ: ਸੁਪਰੀਮ ਕੋਰਟ ਕਾਲੇਜੀਅਮ ਨੇ ਪੰਜਾਬ ਅਤੇ ਹਰਿਆਣਾ, ਰਾਜਸਥਾਨ, ਇਲਾਹਾਬਾਦ, ਗੁਹਾਟੀ ਅਤੇ ਝਾਰਖੰਡ ਦੀਆਂ ਹਾਈ ਕੋਰਟਾਂ ਲਈ ਨਵੇਂ ਚੀਫ਼ ਜਸਟਿਸਾਂ ਦੀ ਨਿਯੁਕਤੀ ਦੀ ਸਿਫ਼ਾਰਸ਼ ਕੀਤੀ ਹੈ। ਮੱਧ ਪ੍ਰਦੇਸ਼ ਹਾਈ ਕੋਰਟ ਦੇ ਸੀਨੀਅਰ ਜੱਜ ਜਸਟਿਸ ਸ਼ੀਲ ਨਾਗੂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਵੇਂ ਚੀਫ਼ ਜਸਟਿਸ ਹੋਣਗੇ। ਜਸਟਿਸ ਨਾਗੂ ਇਥੇ ਚੀਫ਼ ਜਸਟਿਸ ਰਹੇ ਰਵੀਸ਼ੰਕਰ ਝਾਅ ਦੀ ਥਾਂ ਲੈਣਗੇ। ਜਸਟਿਸ ਨਾਗੂ ਨੂੰ 27 ਮਈ 2011 ਨੂੰ ਮੱਧ ਪ੍ਰਦੇਸ਼ ਹਾਈ ਕੋਰਟ ਦਾ ਜੱਜ ਨਿਯੁਕਤ ਕੀਤਾ ਗਿਆ ਸੀ।
12 ਸਾਲਾਂ ਬੱਚੀ ਨਾਲ ਤਸਦੱਦ ਕਰਨ ਵਾਲੀ ਸਾਬਕਾ ਮਹਿਲਾ ਅਧਿਕਾਰੀ ਵਿਰੁਧ ਪਰਚਾ ਦਰਜ਼
ਇਸ ਤੋਂ ਪਹਿਲਾਂ ਚੀਫ਼ ਜਸਟਿਸ ਰਵੀਸ਼ੰਕਰ ਝਾਅ ਦੇ ਸੇਵਾਮੁਕਤ ਹੋਣ ਤੋਂ ਬਾਅਦ ਜਸਟਿਸ ਰਿਤੂ ਬਾਹਰੀ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਦੀ ਪਹਿਲੀ ਮਹਿਲਾ ਕਾਰਜਕਾਰੀ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ ਸੀ। ਬਾਅਦ ਵਿੱਚ ਜਸਟਿਸ ਰਿਤੂ ਬਾਹਰੀ ਨੂੰ ਉੱਤਰਾਖੰਡ ਹਾਈ ਕੋਰਟ ਦਾ ਚੀਫ਼ ਜਸਟਿਸ ਬਣਾਉਣ ਦੀ ਸਿਫ਼ਾਰਸ਼ ਕੀਤੀ ਗਈ।
ਭਗਵੰਤ ਮਾਨ ਵਲੋਂ ਕੇਂਦਰ ਤੇ ਹਰਿਆਣਾ ਨੂੰ ਦੋ ਟੁੱਕ, ਪੰਜਾਬ ਕੋਲ ਕਿਸੇ ਨੂੰ ਦੇਣ ਲਈ ਇੱਕ ਬੂੰਦ ਵੀ ਵਾਧੂ ਪਾਣੀ ਨਹੀਂ
ਰਾਜਸਥਾਨ ਹਾਈ ਕੋਰਟ ਦੇ ਜੱਜ ਜਸਟਿਸ ਅਰੁਣ ਭੰਸਾਲੀ ਨੂੰ ਇਲਾਹਾਬਾਦ ਹਾਈ ਕੋਰਟ ਦਾ ਨਵਾਂ ਚੀਫ਼ ਜਸਟਿਸ ਬਣਾਇਆ ਗਿਆ ਹੈ। ਸੁਪਰੀਮ ਕੋਰਟ ਕਾਲੇਜੀਅਮ ਨੇ ਬੁੱਧਵਾਰ ਨੂੰ ਉਨ੍ਹਾਂ ਦੇ ਨਾਂ ਨੂੰ ਮਨਜ਼ੂਰੀ ਦਿੱਤੀ। ਜਸਟਿਸ ਭੰਸਾਲੀ ਜਸਟਿਸ ਪ੍ਰੀਤਿੰਕਰ ਦਿਵਾਕਰ ਦੀ ਥਾਂ ਲੈਣਗੇ, ਜੋ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ ਸਨ, ਜੋ ਹਾਲ ਹੀ ਵਿੱਚ ਸੇਵਾਮੁਕਤ ਹੋਏ ਹਨ। ਜਸਟਿਸ ਅਰੁਣ ਭੰਸਾਲੀ ਨੂੰ 8 ਜਨਵਰੀ 2013 ਨੂੰ ਰਾਜਸਥਾਨ ਹਾਈ ਕੋਰਟ ਦਾ ਜੱਜ ਨਿਯੁਕਤ ਕੀਤਾ ਗਿਆ ਸੀ।
Share the post "ਸੀਨੀਅਰ ਜੱਜ ਜਸਟਿਸ ਸ਼ੀਲ ਨਾਗੂ ਹੋਣਗੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਵੇਂ ਚੀਫ਼ ਜਸਟਿਸ"