Thursday, April 30, 2026
spot_img
spot_img

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣਗੇ ਲੜੀਵਾਰ ਸਮਾਗਮ, ਮੁੱਖ ਮੰਤਰੀ ਨੇ ਕੀਤੀ ਸ਼ੁਰੂਆਤ

Date:

spot_img

👉ਅਗਲੇ ਸਾਲ 20 ਫਰਵਰੀ, 2027 ਤੱਕ ਸੰਤ ਸੰਮੇਲਨ, ਕਾਨਫਰੰਸਾਂ, ਕਥਾ-ਕੀਰਤਨ ਅਤੇ ਯੂਨੀਵਰਸਿਟੀਆਂ ਵਿੱਚ ਸੈਮੀਨਾਰ ਹੋਣਗੇ-ਭਗਵੰਤ ਸਿੰਘ ਮਾਨ
👉ਖੁਰਾਲਗੜ੍ਹ ਵਿੱਚ ਸ੍ਰੀ ਗੁਰੂ ਰਵਿਦਾਸ ਯਾਦਗਾਰ ਦਾ ਵਿਸਥਾਰ ਅਤੇ ਫਰੀਦਪੁਰ ਵਿੱਚ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਬਣੇਗਾ-ਭਗਵੰਤ ਸਿੰਘ ਮਾਨ
👉ਸੰਤ ਸਮਾਜ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਵਿਆਪਕ ਪੱਧਰ ’ਤੇ ਮਨਾਉਣ ਲਈ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕੀਤੀ ਸ਼ਲਾਘਾ
Hoshiarpur News : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਾਨ ਵਿਰਾਸਤ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਨੇ ਗੁਰੂ ਸਾਹਿਬ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਲੜੀਵਾਰ ਸਮਾਗਮਾਂ ਦੀ ਰਸਮੀ ਤੌਰ ਉਤੇ ਸ਼ੁਰੂਆਤ ਕੀਤੀ। ਇਨ੍ਹਾਂ ਲੜੀਵਾਰ ਸਮਾਗਮਾਂ ਤਹਿਤ 20 ਫਰਵਰੀ, 2027 ਤੱਕ ਸੂਬਾ ਭਰ ਵਿੱਚ ਧਾਰਮਿਕ, ਸੱਭਿਆਰਚਾਰਕ ਅਤੇ ਅਕਾਦਮਿਕ ਪੱਧਰ ਉਤੇ ਵੱਖ-ਵੱਖ ਉਪਰਾਲੇ ਕੀਤੇ ਜਾਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਨ੍ਹਾਂ ਯਾਦਗਾਰੀ ਸਮਾਗਮਾਂ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਸਾਲ ਭਰ ਸੰਤ ਸੰਮੇਲਨ, ਕਾਨਫਰੰਸਾਂ, ਕਥਾ-ਕੀਰਤਨ ਅਤੇ ਯੂਨੀਵਰਸਿਟੀਆਂ ਵਿੱਚ ਸੈਮੀਨਾਰ ਕਰਵਾਏ ਜਾਣਗੇ। ਇਸ ਦੇ ਨਾਲ ਹੀ ਖੁਰਾਲਗੜ੍ਹ ਵਿਖੇ ਸ੍ਰੀ ਗੁਰੂ ਰਵਿਦਾਸ ਯਾਦਗਾਰ ਦੇ ਵਿਸਥਾਰ ਦਾ ਕਾਰਜ ਅਤੇ ਫਰੀਦਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦੀ ਸਥਾਪਨਾ ਸਮੇਤ ਬੁਨਿਆਦੀ ਢਾਂਚੇ ਦੇ ਵੱਡੇ ਪ੍ਰਾਜੈਕਟ ਦਾ ਐਲਾਨ ਕੀਤਾ।ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਜੀ ਨੂੰ ਸਮਰਿਪਤ ਮਹਾਨ ਸਮਾਗਮਾਂ ਅਤੇ ਪ੍ਰਾਜੈਕਟਾਂ ਲਈ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਸੰਤ ਸਮਾਜ ਦੇ ਸਾਰੇ ਆਦੇਸ਼ ਪੂਰੀ ਤਰ੍ਹਾਂ ਲਾਗੂ ਕੀਤੇ ਜਾਣਗੇ। ਸਾਲ ਭਰ ਚੱਲਣ ਵਾਲੇ ਪ੍ਰੋਗਰਾਮ ‘ਆਪ’ ਸਰਕਾਰ ਦੇ ਸ਼ਾਸਨ ਦੇ ਅਨੁਕੂਲ ਹੋਣਗੇ ਜੋ ਸਿੱਖਿਆ ਸੁਧਾਰਾਂ ਨੂੰ ਤਰਜੀਹ ਦਿੰਦਾ ਹੈ, 10 ਲੱਖ ਰੁਪਏ ਤੱਕ ਦੇ ਨਕਦ ਰਹਿਤ ਇਲਾਜ ਨਾਲ ਜਨਤਕ ਸਿਹਤ ਸੰਭਾਲ ਦਾ ਵਿਸਤਾਰ ਕਰਦਾ ਹੈ ਅਤੇ ਲੋਕ ਭਲਾਈ ਤੇ ਅਧਾਰਿਤ ਫੈਸਲੇ ਲੈਂਦਾ ਹੈ।ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਕਰਵਾਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਗਤ ਨੂੰ ਵਧਾਈ ਦਿੱਤੀ ਅਤੇ ਕਿਹਾ, “ਗੁਰੂ ਜੀ ਦੇ ਸੰਦੇਸ਼ ਨੂੰ ਦੁਨੀਆ ਭਰ ਵਿੱਚ ਫੈਲਾਉਣਾ ਸਾਡਾ ਸਮੂਹਿਕ ਫਰਜ਼ ਹੈ। ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਹਰੇਕ ਤਰ੍ਹਾਂ ਦੇ ਭੇਦਭਾਵ ਤੋਂ ਮੁਕਤ ਬਰਾਬਰੀ ਵਾਲੇ ਸਮਾਜ ਦੀ ਕਲਪਨਾ ਕੀਤੀ ਸੀ।”

ਇਹ ਵੀ ਪੜ੍ਹੋ Mohali Police ਵੱਲੋਂ ਪੰਜਾਬ ਨੈਸ਼ਨਲ ਬੈਂਕ ਡਕੈਤੀ ਮਾਮਲੇ ਵਿੱਚ ਭਗੌੜਾ ਦੋਸ਼ੀ ਗ੍ਰਿਫ਼ਤਾਰ

ਸੰਗਤ ਵਿੱਚ ਹਾਜ਼ਰੀ ਲਵਾ ਕੇ ਆਪਣੇ ਆਪ ਨੂੰ ਭਾਗਾਂ ਵਾਲਾ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਰੋਸਾ ਦਿੱਤਾ ਕਿ “ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਆਉਣ ਵਾਲੇ 650ਵੇਂ ਪ੍ਰਕਾਸ਼ ਪੁਰਬ ਨੂੰ ਵਿਆਪਕ ਪੱਧਰ ਉਤੇ ਮਨਾਉਣ ਵਿੱਚ ਕੋਈ ਕਸਰ ਨਹੀਂ ਛੱਡੇਗੀ।”ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹਾਲ ਹੀ ਵਿੱਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਪਵਿੱਤਰ ਮੌਕੇ ਨੂੰ ਲੜੀਵਾਰ ਸਮਾਗਮ ਕਰਕੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੀ ਵਿਆਪਕ ਢੰਗ ਨਾਲ ਮਨਾਉਣ ਲਈ ਸਾਲ ਭਰ ਚੱਲਣ ਵਾਲੇ ਸਮਾਗਮ ਉਲੀਕੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਖੁਰਾਲਗੜ੍ਹ ਦੀ ਪਾਵਨ ਧਰਤੀ ਨਾਲ ਜੁੜ ਕੇ ਸੁਭਾਗਾ ਮਹਿਸੂਸ ਕਰਦੇ ਹਨ ਕਿਉਂਕਿ ਗੁਰੂ ਜੀ ਨੇ ਇੱਥੇ ਚਾਰ ਸਾਲ ਤੋਂ ਵੱਧ ਸਮਾਂ ਰਹਿ ਕੇ ਭਗਤੀ ਕੀਤੀ ਅਤੇ ਬਰਾਬਰਤਾ ਦਾ ਸੰਦੇਸ਼ ਦਿੱਤਾ।ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਾਨ ਵਿਰਾਸਤ ਨੂੰ ਕਾਇਮ ਰੱਖਣ ਲਈ ਸੂਬਾ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਖੋਜ ਲਈ ਚੇਅਰਾਂ ਸਥਾਪਤ ਕੀਤੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਸੰਤ ਸਮਾਜ ਦੀ ਅਗਵਾਈ ਹੇਠ ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸਮਾਗਮ ਕਰਵਾਏਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸੀਂ ਸਾਰੇ ਭਾਗਾਂ ਵਾਲੇ ਹਾਂ ਕਿ ਸਾਨੂੰ ਗੁਰੂ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਆਪਣੇ ਜੀਵਨ ਵਿੱਚ ਸੁਭਾਗ ਹਾਸਲ ਹੋਇਆ ਹੈ।
ਸਮਾਜ ਦੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੀਆਂ ਸਮੱਸਿਆਵਾਂ ਦੂਰ ਕਰਨ ਲਈ ਅਣਥੱਕ ਮਿਹਨਤ ਕਰਨ ਦਾ ਪ੍ਰਣ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਦੇ ਅਨੁਸਾਰ ਉਹ ਇਹ ਭਾਵਨਾ ਰੱਖਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਗਰੀਬ ਤੋਂ ਗਰੀਬ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਜਿਸ ਲਈ ਲੋਕ ਭਲਾਈ ਦੀਆਂ ਕਈ ਵੱਡੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਆਸ਼ੀਰਵਾਦ ਨਾਲ ਉਨ੍ਹਾਂ ਦੀ ਸਰਕਾਰ ਭਾਰੀ ਬਹੁਮਤ ਨਾਲ ਸੱਤਾ ਵਿੱਚ ਆਈ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਮੁੱਚੀ ਮਨੁੱਖਤਾ ਦੀ ਭਲਾਈ ਅਤੇ ਸਮਾਜ ਦੇ ਸਾਰੇ ਵਰਗਾਂ ਦੀ ਬਰਾਬਰੀ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਅਜਿਹੇ ਆਦਰਸ਼ ਸਮਾਜ ਦਾ ਸੰਕਲਪ ਲਿਆ, ਜਿੱਥੇ ਕਿਸੇ ਨੂੰ ਵੀ ਕਿਸੇ ਕਿਸਮ ਦਾ ਦੁੱਖ ਨਾ ਹੋਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਦਰਸ਼ਨ ‘ਤੇ ਅਧਾਰਤ ਸਮਾਜ ਦੀ ਸਿਰਜਣਾ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ Bathinda ਦੇ ਮਾਨਸਾ ਰੋਡ ਲਈ 16 ਕਰੋੜ ਦੀ ਲਾਗਤ ਨਾਲ ਪਾਣੀ/ਸੀਵਰੇਜ ਪ੍ਰੋਜੈਕਟ ਦੀ ਹੋਈ ਸ਼ੁਰੂਆਤ

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਮਹਾਨ ਜੀਵਨ ਅਤੇ ਸਿੱਖਿਆਵਾਂ ਮਨੁੱਖਤਾ ਨੂੰ ਬਰਾਬਰੀ ਵਾਲਾ ਸਮਾਜ ਸਿਰਜਣ ਵੱਲ ਸੇਧਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਸਮਾਜ ਦੇ ਗਰੀਬ ਅਤੇ ਪਛੜੇ ਵਰਗਾਂ ਦੇ ਮਹਾਨ ਅਧਿਆਤਮਕ ਦੂਤ ਅਤੇ ਮਸੀਹਾ ਸਨ, ਜਿਨ੍ਹਾਂ ਨੇ ਸਾਨੂੰ ਜੀਵਨ ਜਿਊਣ ਦਾ ਸਹੀ ਰਸਤਾ ਦਿਖਾਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਇਹ ‘ਪ੍ਰਕਾਸ਼ ਪੁਰਬ’ ਇੱਕ ਅਜਿਹੇ ਸਮਾਜ ਦੀ ਸਿਰਜਣਾ ਲਈ ਆਪਣੇ ਆਪ ਨੂੰ ਸਮਰਪਿਤ ਕਰਨ ਦਾ ਮੌਕਾ ਹੈ ਜਿੱਥੇ ਹਰ ਮਨੁੱਖ ਬਿਨਾਂ ਕਿਸੇ ਭੇਦਭਾਵ ਦੇ ਸਵੈ-ਮਾਣ ਨਾਲ ਜੀਵਨ ਜੀਵੇ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਭਾਰਤ ਰਤਨ ਬਾਬਾ ਸਾਹਿਬ ਬੀ.ਆਰ. ਅੰਬੇਡਕਰ ਦੀ ਵਿਚਾਰਧਾਰਾ ਅਨੁਸਾਰ ਸੂਬਾ ਸਰਕਾਰ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਮਿਆਰੀ ਸਿੱਖਿਆ ਦੇ ਕੇ ਉਨ੍ਹਾਂ ਨੂੰ ਸਸ਼ਕਤ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੁਆਰਾ ਸਥਾਪਿਤ ‘ਸਕੂਲ ਆਫ਼ ਐਮੀਨੈਂਸ’ ਹੋਣਹਾਰ ਗ਼ਰੀਬ ਵਿਦਿਆਰਥੀਆਂ ਨੂੰ ਖੁਸ਼ਹਾਲ ਭਵਿੱਖ ਲਈ ਤਿਆਰ ਕਰਕੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੇ ਹਨ। ਇਸ ਮੌਕੇ ਭਗਵੰਤ ਸਿੰਘ ਮਾਨ ਨੇ ਸ਼ਰਧਾਲੂਆਂ ਨੂੰ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ-ਬੇਨਤੀ ਕਰਨ ਦੀ ਅਪੀਲ ਵੀ ਕੀਤੀ ਅਤੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਆਸ਼ੀਰਵਾਦ ਨਾਲ ਸੂਬਾ ਸਰਕਾਰ ਛੇਤੀ ਹੀ ਪੰਜਾਬ ਨੂੰ ਰੰਗਲਾ ਅਤੇ ਪ੍ਰਗਤੀਸ਼ੀਲ ਸੂਬਾ ਬਣਾਏਗੀ।ਮੁੱਖ ਮੰਤਰੀ ਨੇ ਕਿਹਾ ਕਿ ‘ਮੁੱਖ ਮੰਤਰੀ ਸਿਹਤ ਯੋਜਨਾ’ ਸੂਬੇ ਭਰ ਵਿੱਚ ਲਾਗੂ ਕੀਤੀ ਜਾ ਰਹੀ ਹੈ, ਜੋ ਕਿ ਸੂਬੇ ਦਾ ਸਭ ਤੋਂ ਵੱਡਾ ਸਿਹਤ ਸੁਧਾਰ ਪ੍ਰੋਗਰਾਮ ਹੈ। ਉਨ੍ਹਾਂ ਕਿਹਾ ਕਿ ਹੁਣ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਇੱਕ ਪਰਿਵਾਰ 5 ਲੱਖ ਰੁਪਏ ਤੱਕ ਦਾ ਇਲਾਜ ਕਰਵਾ ਸਕਦਾ ਸੀ, ਜਿਸ ਨੂੰ ਹੁਣ ਵਧਾ ਕੇ 10 ਲੱਖ ਰੁਪਏ ਕਰ ਦਿੱਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਯੋਜਨਾ ਨਾਲ ਲਗਭਗ 65 ਲੱਖ ਪਰਿਵਾਰਾਂ ਨੂੰ ਲਾਭ ਹੋਵੇਗਾ ਜਿਸ ਦਾ ਉਦੇਸ਼ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ।ਮੁੱਖ ਮੰਤਰੀ ਨੇ ਲੋਕਾਂ ਨੂੰ ਸਮਾਜ ਵਿੱਚ ਪ੍ਰਚਲਿਤ ਵੱਖ-ਵੱਖ ਸਮਾਜਿਕ ਬੁਰਾਈਆਂ ਨੂੰ ਖਤਮ ਕਰਨ ਲਈ ਸ੍ਰੀ ਗੁਰੂ ਰਵਿਦਾਸ ਜੀ ਦੁਆਰਾ ਦਿਖਾਏ ਮਾਰਗ ‘ਤੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਦੁਨੀਆ ਨੂੰ ਮਨੁੱਖਤਾ ਦਾ ਰਾਹ ਦਿਖਾਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵੀਦਾਸ ਜੀ ਦੀ ਬਾਣੀ ਸਮਾਜ ਨੂੰ ਵੱਖ-ਵੱਖ ਸਮੱਸਿਆਵਾਂ ਤੋਂ ਮੁਕਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੀ ਹੈ।

ਇਹ ਵੀ ਪੜ੍ਹੋ AAP ਵੱਲੋਂ Youth Wing ਦੇ ਨਵੇਂ ਪ੍ਰਧਾਨ ਤੇ ਕਈ ਹਲਕਾ ਇੰਚਾਰਜਾਂ ਦਾ ਐਲਾਨ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਖੁਰਾਲਗੜ੍ਹ ਵਿੱਚ ਲਗਭਗ 148 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਵਿਸ਼ਵ ਪੱਧਰੀ ਯਾਦਗਾਰ ਬਣਾਈ ਹੈ ਅਤੇ ਇਹ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੂੰ ਨਿਮਰ ਸ਼ਰਧਾਂਜਲੀ ਹੈ। ਉਨ੍ਹਾਂ ਕਿਹਾ ਕਿ ਇਹ ਯਾਦਗਾਰ ਸੈਲਾਨੀ ਸਹੂਲਤਾਂ ਵਾਲੀ ਇਮਾਰਤ, ਬਹੁ-ਪੱਧਰੀ ਪਾਰਕਿੰਗ, ਮੀਨਾਰ-ਏ-ਬੇਗਮਪੁਰਾ, ਸੰਗਤ ਹਾਲ, ਅਤਿ-ਆਧੁਨਿਕ ਆਡੀਟੋਰੀਅਮ ਅਤੇ ਹੋਰ ਸਹੂਲਤਾਂ ਨਾਲ ਲੈਸ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਮੁੱਚੀ ਮਨੁੱਖਤਾ ਦੀ ਭਲਾਈ ਅਤੇ ਸਮਾਜ ਦੇ ਸਾਰੇ ਵਰਗਾਂ ਦੀ ਬਰਾਬਰੀ ਦਾ ਸੰਦੇਸ਼ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਅਧਿਐਨ ਕੇਂਦਰ ਲਈ 10 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ ਦੇ ਪਿੰਡ ਫਰੀਦਪੁਰ ਅਤੇ ਨੌਗਜ਼ਾ ਵਿੱਚ 12 ਏਕੜ ਜ਼ਮੀਨ ਖਰੀਦੀ ਹੈ। ਉਨ੍ਹਾਂ ਨੇ ਕਲਪਨਾ ਕੀਤੀ ਕਿ ਇਹ ਅਤਿ-ਆਧੁਨਿਕ ਕੇਂਦਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਅਤੇ ਦਰਸ਼ਨ ‘ਤੇ ਵਿਸ਼ਾਲ ਅਧਿਐਨ ਕੇਂਦਰ ਵਜੋਂ ਉਭਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੇਂਦਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਦੇ ਪ੍ਰਚਾਰ ਦੇ ਨਾਲ-ਨਾਲ ਸਿੱਖਿਆ ਅਤੇ ਸ਼ਰਧਾ ਦੇ ਚਾਨਣ ਮੁਨਾਰੇ ਵਜੋਂ ਕੰਮ ਕਰੇਗਾ।ਆਪਣੇ ਸੰਬੋਧਨ ਵਿੱਚ ਸੀਨੀਅਰ ਆਪ ਆਗੂ ਮਨੀਸ਼ ਸਿਸੋਦੀਆ ਨੇ ਕਿਹਾ ਕਿ ਉਹ ਖੁਰਾਲਗੜ੍ਹ ਦੀ ਇਸ ਪਵਿੱਤਰ ਧਰਤੀ ‘ਤੇ ਆਉਣ ਦਾ ਮੌਕਾ ਮਿਲਣ ‘ਤੇ ਖੁਦ ਨੂੰ ਸੁਭਾਗਾ ਮਹਿਸੂਸ ਕਰ ਰਹੇ ਹਨ, ਜਿੱਥੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਆਪਣੇ ਚਰਨ ਪਾਏ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਇਸ ਧਰਤੀ ਤੋਂ ਮਨੁੱਖਤਾ ਲਈ ਬਰਾਬਰਤਾ ਦਾ ਸੰਦੇਸ਼ ਦਿੱਤਾ ਅਤੇ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਵੀ ਸਮਾਜ ਦੇ ਸਾਰੇ ਵਰਗਾਂ ਨੂੰ ਬਰਾਬਰ ਅਧਿਕਾਰ ਪ੍ਰਦਾਨ ਕਰਕੇ ਗੁਰੂ ਰਵਿਦਾਸ ਮਹਾਰਾਜ ਜੀ ਦੇ ਮਾਰਗ ‘ਤੇ ਚੱਲ ਰਹੀਆਂ ਹਨ। ਮਨੀਸ਼ ਸਿਸੋਦੀਆ ਨੇ ਅੱਗੇ ਕਿਹਾ ਕਿ ਅੱਜ ਪੰਜਾਬ ਵਿੱਚ ਬਰਾਬਰੀ ਦੇ ਸਿਧਾਂਤ ਨੂੰ ਕਾਇਮ ਰੱਖਦਿਆਂ ਸੂਬਾ ਸਰਕਾਰ ਹਰੇਕ ਨਾਗਰਿਕ ਨੂੰ ਸਿੱਖਿਆ, ਸਿਹਤ ਅਤੇ ਹੋਰ ਸਹੂਲਤਾਂ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਿਰਫ਼ ਪੰਜਾਬ ਹੀ ਨਹੀਂ, ਸਗੋਂ ਸਮੁੱਚੇ ਦੇਸ਼ ਨੂੰ ਅਜਿਹੇ ਸੰਕਲਪ ਦੀ ਲੋੜ ਹੈ ਜਿੱਥੇ ਹਰ ਵਿਅਕਤੀ ਨਾਲ ਬਰਾਬਰ ਵਿਵਹਾਰ ਕੀਤਾ ਜਾਵੇ।ਇਸ ਮੌਕੇ ਕਈ ਕੈਬਨਿਟ ਮੰਤਰੀ, ਸੰਸਦ ਮੈਂਬਰ, ਵਿਧਾਇਕ, ਸੰਤ ਸਮਾਜ ਦੀਆਂ ਸਤਿਕਾਰਤ ਸ਼ਖਸੀਅਤਾਂ ਅਤੇ ਹੋਰ ਵੀ ਮੌਜੂਦ ਸਨ।

ਇਹ ਵੀ ਪੜ੍ਹੋ ਸੰਤ ਸੀਚੇਵਾਲ ਨੇ ਪਾਰਲੀਮੈਂਟ ‘ਚ ਚੁੱਕਿਆ ਮੁੱਦਾ; ਵਾਤਾਵਰਣ ਨੂੰ ਦੇਸ਼ ਭਰ ਦੇ ਸਕੂਲਾਂ ਵਿੱਚ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਇਆ ਜਾਵੇ

ਸੰਤ ਸਮਾਜ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਵਿਆਪਕ ਪੱਧਰ ’ਤੇ ਸ਼ਰਧਾ ਤੇ ਸਤਿਕਾਰ ਨਾਲ ਮਨਾਉਣ ਲਈ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਤੋਂ ਪ੍ਰਭਾਵਿਤ ਹੁੰਦਿਆਂ ਇਸ ਨੇਕ ਕਾਰਜ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ।ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਸੰਤ ਨਿਰਮਲ ਦਾਸ ਜੀ ਜੌੜੇ ਵਾਲੇ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਸਾਧੂ ਸੰਪਰਦਾ ਸੁਸਾਇਟੀ, ਪੰਜਾਬ ਸਰਕਾਰ ਖਾਸ ਕਰਕੇ ਮੁੱਖ ਮੰਤਰੀ ਨੂੰ ਵਿਆਪਕ ਪ੍ਰਬੰਧ ਕਰਨ ਲਈ ਵਧਾਈ ਦਿੰਦੀ ਹੈ। ਉਨ੍ਹਾਂ ਨੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਸਮਾਗਮਾਂ ਲਈ ਸਮੁੱਚੇ ਸੰਤ ਸਮਾਜ ਵੱਲੋਂ ਮੁੱਖ ਮੰਤਰੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਖੁਰਾਲਗੜ੍ਹ ਵਿਖੇ ਚਾਰ ਸਾਲ ਤੋਂ ਵੱਧ ਸਮਾਂ ਭਗਤੀ ਕਰਕੇ ਇਸ ਅਸਥਾਨ ਨੂੰ ਭਾਗ ਲਾਏ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਅੱਜ ਇਸ ਧਰਤੀ ‘ਤੇ 649ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਮਨਾ ਰਹੀ ਹੈ।ਡੇਰਾ ਬੱਲਾਂ ਤੋਂ ਸੰਤ ਪ੍ਰਦੀਪ ਦਾਸ ਜੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਇਤਿਹਾਸਕ ਦਿਨ ਹੈ ਕਿਉਂਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੇ ਮੌਕੇ ਮੁੱਖ ਮੰਤਰੀ ਸਮੁੱਚੀ ਕੈਬਨਿਟ ਅਤੇ ਸੰਸਦ ਮੈਂਬਰਾਂ ਨਾਲ ਸ਼ਰਧਾ ਅਤੇ ਸਤਿਕਾਰ ਭੇਟ ਕਰਨ ਲਈ ਖੁਰਾਲਗੜ੍ਹ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਸਥਾਪਤ ਕਰਨ ਲਈ ਡੇਰਾ ਬੱਲਾਂ ਨੇੜੇ 10 ਏਕੜ ਜ਼ਮੀਨ ਪ੍ਰਦਾਨ ਕੀਤੀ ਹੈ, ਜਿਸ ਲਈ ਉਹ ਸਰਕਾਰ ਦੇ ਧੰਨਵਾਦੀ ਹਨ। ਉਨ੍ਹਾਂ ਨੇ ਇਨ੍ਹਾਂ ਉਪਰਾਲਿਆਂ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ ਜੋ ਸ੍ਰੀ ਗੁਰੂ ਰਵਿਦਾਸ ਜੀ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਣ ਵਿੱਚ ਬਹੁਤ ਸਹਾਈ ਹੋਣਗੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Share post:

spot_img

Popular

More like this
Related

पंजाब में भाजपा सरकार बनने पर आमजन को देंगे हरियाणा जैसा सुशासन:नायब सिंह सैनी

👉पंजाब के धानक समाज ने हरियाणा के मुख्यमंत्री से...

ਕੀਰਤਪੁਰ ਸਾਹਿਬ ਦੀ 400 ਸਾਲਾ ਸਥਾਪਨਾ ਸ਼ਤਾਬਦੀ ਦੇ ਗੁਰਮਤਿ ਸਮਾਗਮਾਂ ਦੀ ਜਾਹੋ-ਜਲਾਲ ਨਾਲ ਆਰੰਭਤਾ

👉ਗਿਆਨੀ ਕੁਲਦੀਪ ਸਿੰਘ ਗੜਗੱਜ, ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਕਾਰਸੇਵਾ...

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

👉ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ 'ਤੇ ਫਗਵਾੜਾ...