WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਚੰਡੀਗੜ੍ਹ

ਪੰਜਾਬ ਵਿਧਾਨ ਸਭਾ ਦਾ ਸੱਤਵਾਂ ਸੈਸ਼ਨ 2 ਤੋਂ 4 ਸਤੰਬਰ ਤੱਕ, ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੀਟਿੰਗ ’ਚ ਦਿੱਤੀ ਪ੍ਰਵਾਨਗੀ

ਚੰਡੀਗੜ੍ਹ, 14 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਸੱਤਵਾਂ ਸੈਸ਼ਨ 2 ਤੋਂ 4 ਸਤੰਬਰ ਤੱਕ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ।ਇੱਥੇ ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਫੈਸਲਾ ਅੱਜ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।ਵਿਧਾਨ ਸਭਾ ਸੈਸ਼ਨ ਦੀ ਸ਼ੁਰੂਆਤ 2 ਸਤੰਬਰ ਨੂੰ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਨਾਲ ਹੋਵੇਗੀ ਅਤੇ ਬਾਕੀ ਤਿੰਨ ਦਿਨਾਂ ਕੰਮਕਾਜ ਦਾ ਫੈਸਲਾ ਬਿਜ਼ਨਸ ਐਡਵਾਈਜ਼ਰੀ ਕਮੇਟੀ ਵੱਲੋਂ ਜਲਦੀ ਕੀਤਾ ਜਾਵੇਗਾ।

Big News: ਅਕਾਲੀ ਦਲ ਨੂੰ ਵੱਡਾ ਝਟਕਾ, ਤਿੰਨਾਂ ਵਿਚੋਂ ਇੱਕ MLA ਹੋਇਆ AAP ’ਚ ਸ਼ਾਮਲ

ਪੰਜਾਬ ’ਚ ਐਨ.ਓ.ਸੀ. ਦੀ ਸ਼ਰਤ ਨੂੰ ਸਿਧਾਂਤਕ ਤੌਰ ਉਤੇ ਖ਼ਤਮ ਕਰਨ ਨੂੰ ਮੰਤਰੀ ਮੰਡਲ ਨੇ ਦਿੱਤੀ ਹਰੀ ਝੰਡੀ
ਚੰਡੀਗੜ੍ਹ: ਮੰਤਰੀ ਮੰਡਲ ਨੇ ਜ਼ਮੀਨ-ਜਾਇਦਾਦ ਦੀ ਰਜਿਸਟਰੇਸ਼ਨ ਲਈ ਇਤਰਾਜ਼ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਦੀ ਸ਼ਰਤ ਨੂੰ ਸਿਧਾਂਤਕ ਤੌਰ ਉਤੇ ਖ਼ਤਮ ਕਰਨ ਦੀ ਸਹਿਮਤੀ ਦੇ ਦਿੱਤੀ। ਇਸ ਮਾਮਲੇ ਨੂੰ ਜਲਦੀ ਹੋਣ ਵਾਲੀ ਕੈਬਨਿਟ ਦੀ ਅਗਲੀ ਮੀਟਿੰਗ ਵਿੱਚ ਲਿਆਂਦਾ ਜਾਵੇਗਾ। ਇਸ ਫੈਸਲੇ ਦਾ ਇਕੋ-ਇਕ ਮੰਤਵ ਆਮ ਜਨਤਾ ਨੂੰ ਸਹੂਲਤ ਦੇਣਾ ਹੈ ਕਿਉਂਕਿ ਗੈਰ ਕਾਨੂੰਨੀ ਕਾਲੋਨਾਈਜ਼ਰ ਸਬਜ਼ਬਾਗ ਦਿਖਾ ਕੇ ਲੋਕਾਂ ਨੂੰ ਲੁੱਟਦੇ ਹਨ ਅਤੇ ਉਨ੍ਹਾਂ ਨੂੰ ਬਿਨਾਂ ਪ੍ਰਵਾਨਗੀ ਵਾਲੀਆਂ ਕਲੋਨੀਆਂ ਵੇਚ ਦਿੰਦੇ ਹਨ। ਬਾਅਦ ਵਿੱਚ ਇਨ੍ਹਾਂ ਕਾਲੋਨੀਆਂ ਵਿੱਚ ਰਹਿੰਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਲਈ ਇੱਧਰ-ਉੱਧਰ ਭਟਕਣਾ ਪੈਂਦਾ ਹੈ।

ਕੇਂਦਰੀ ਸੜਕ ਪ੍ਰੋਜੈਕਟ ਵਿਵਾਦ:ਪੰਜਾਬ ਦੇ ਕਿਸਾਨਾਂ ਦੇ ਹੱਕ ’ਚ ਡਟੇ ਭਗਵੰਤ ਮਾਨ

ਪੰਜਾਬ ਫਾਇਰ ਸੇਫ਼ਟੀ ਤੇ ਐਮਰਜੈਂਸੀ ਸੇਵਾਵਾਂ ਬਿੱਲ, 2024 ਨੂੰ ਪ੍ਰਵਾਨਗੀ
ਮੰਤਰੀ ਮੰਡਲ ਨੇ ਪੰਜਾਬ ਫਾਇਰ ਸੇਫ਼ਟੀ ਤੇ ਐਮਰਜੈਂਸੀ ਸੇਵਾਵਾਂ ਬਿੱਲ, 2024 ਨੂੰ ਵੀ ਮਨਜ਼ੂਰੀ ਦੇ ਦਿੱਤੀ। 2012 ਦੇ ਬਣੇ ਇਸ ਐਕਟ ਵਿੱਚ ਸੋਧ ਦੀ ਲੋੜ ਸੀ ਕਿਉਂਕਿ ਇਹ ਐਕਟ ਮੌਜੂਦਾ ਸੰਦਰਭ ਵਿੱਚ ਅੱਗ ਬੁਝਾਉਣ ਨਾਲ ਸਬੰਧਤ ਕੰਮ ਦੀਆਂ ਲੋੜਾਂ ਨੂੰ ਪੂਰਾ ਕਰਨ ਦੇ ਯੋਗ ਨਹੀਂ ਸੀ। ਇਸ ਤਜਵੀਜ਼ਤ ਬਿੱਲ ਦੇ ਕਾਨੂੰਨ ਬਣਨ ਮਗਰੋਂ ਪੰਜਾਬ ਵਿੱਚ ਇਮਾਰਤਾਂ ਦੇ ਮਾਲਕਾਂ ਤੇ ਕਾਬਜ਼ਧਾਰਕਾਂ ਨੂੰ ਵੱਡੀ ਰਾਹਤ ਮਿਲੇਗੀ ਕਿਉਂਕਿ ਉਨ੍ਹਾਂ ਨੂੰ ਸਾਲਾਨਾ ਫਾਇਰ ਸੇਫ਼ਟੀ ਸਰਟੀਫਿਕੇਟ ਲੈਣ ਦੀ ਥਾਂ ਹੁਣ ਤਿੰਨ ਸਾਲਾਂ ਮਗਰੋਂ ਸਰਟੀਫਿਕੇਟ ਲੈਣਾ ਪਵੇਗਾ।ਇਸ ਸਬੰਧੀ ਕੇਸਾਂ ਨਾਲ ਇਮਾਰਤਾਂ ਦੀ ਘੱਟ, ਦਰਮਿਆਨੇ ਤੇ ਜ਼ਿਆਦਾ ਜ਼ੋਖ਼ਿਮ ਵਾਲੀਆਂ ਸ਼ੇ੍ਰਣੀਆਂ ਮੁਤਾਬਕ ਵੰਡ ਕੀਤੀ ਜਾਵੇਗੀ। ਇਸ ਬਿੱਲ ਵਿੱਚ ਅੱਗ ਦੇ ਜ਼ੋਖ਼ਿਮ ਤੇ ਹੋਰ ਖ਼ਤਰਿਆਂ ਵਿਰੁੱਧ ਲੋਕਾਂ ਦੇ ਬੀਮੇ ਦੀ ਵੀ ਤਜਵੀਜ਼ ਹੋਵੇਗੀ। ਇਹ ਬਿੱਲ ਫਾਇਰ ਬ੍ਰਿਗੇਡ ਵਿਭਾਗ ਦੇ ਕੰਮਕਾਜ ਵਿੱਚ ਵਧੇਰੇ ਕਾਰਜਕੁਸ਼ਲਤਾ ਲਿਆਵੇਗਾ ਅਤੇ ਪੰਜਾਬ ਵਿੱਚ ਸ਼ਹਿਰੀ ਦੇ ਨਾਲ-ਨਾਲ ਪੇਂਡੂ ਇਲਾਕਿਆਂ ਵਿੱਚ ਵਧੀਆ ਤਰੀਕੇ ਨਾਲ ਫਾਇਰ ਬ੍ਰਿਗੇਡ ਤੇ ਐਮਰਜੈਂਸੀ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਮਦਦਗਾਰ ਹੋਵੇਗਾ।

AGTF ਵੱਲੋਂ ਖ਼ਤਰਨਾਕ ਅਪਰਾਧੀ ਸੁਨੀਲ ਭੰਡਾਰੀ ਸਹਿਤ ਪੰਜ ਕਾਬੂ, ਕਈ ਹ+ਥਿਆਰ ਬਰਾਮਦ

ਪੰਜਾਬ ਵਿੱਚ ਰਜਿਸਟਰਡ ਟੂਰਿਸਟ ਵਾਹਨਾਂ ਉਤੇ ਮੋਟਰ ਵਾਹਨ ਟੈਕਸ ਘਟਾਇਆ
ਚੰਡੀਗੜ੍ਹ: ਮੰਤਰੀ ਮੰਡਲ ਨੇ ਪੰਜਾਬ ਵਿੱਚ ਰਜਿਸਟਰਡ ਟੂਰਿਸਟ ਵਾਹਨਾਂ ਉਤੇ ਮੋਟਰ ਵਾਹਨ ਟੈਕਸ ਵੀ ਘਟਾ ਦਿੱਤਾ। ਗੁਆਂਢੀ ਸੂਬਿਆਂ ਦੇ ਮੁਕਾਬਲੇ ਪੰਜਾਬ ਵਿੱਚ ਰਜਿਸਟਰਡ ਵਾਹਨਾਂ ਉਤੇ ਪਹਿਲਾਂ ਕਾਫ਼ੀ ਜ਼ਿਆਦਾ ਟੈਕਸ ਲੱਗਦਾ ਸੀ, ਜਿਸ ਕਾਰਨ ਪੰਜਾਬ ਵਿੱਚ ਟੂਰਿਸਟ ਵਾਹਨਾਂ ਦੀ ਰਜਿਸਟਰੇਸ਼ਨ ਬਹੁਤ ਘੱਟ ਹੁੰਦੀ ਸੀ ਪਰ ਹੁਣ ਇਸ ਕਦਮ ਨਾਲ ਇਸ ਰੁਝਾਨ ਨੂੰ ਠੱਲ੍ਹ ਪਵੇਗੀ ਅਤੇ ਸੂਬੇ ਦਾ ਮਾਲੀਆ ਵਧੇਗਾ। ਕੈਬਨਿਟ ਨੇ ਲਗਜ਼ਰੀ ਵਾਹਨਾਂ ਦੀ ਇਕ ਹੋਰ ਸ਼੍ਰੇਣੀ ਉਤੇ ਵਾਧੂ ਰੋਡ ਟੈਕਸ ਲਾਉਣ ਦੀ ਵੀ ਸਹਿਮਤੀ ਦਿੱਤੀ, ਜਿਸ ਨਾਲ 87.03 ਕਰੋੜ ਰੁਪਏ ਦੀ ਜ਼ਿਆਦਾ ਆਮਦਨ ਹੋਵੇਗੀ। ਕੈਬਨਿਟ ਨੇ ਵਾਤਾਵਰਨ ਪ੍ਰਦੂਸ਼ਣ ਦੀ ਰੋਕਥਾਮ ਲਈ ਪੰਜਾਬ ਵਿੱਚ ਰਜਿਸਟਰਡ ਪੁਰਾਣੇ ਟਰਾਂਸਪੋਰਟ/ਗ਼ੈਰ ਟਰਾਂਸਪੋਰਟ ਵਾਹਨਾਂ ਉਤੇ ਗਰੀਨ ਟੈਕਸ ਲਾਉਣ ਦਾ ਵੀ ਫੈਸਲਾ ਕੀਤਾ ਹੈ।

ਸੱਸ ’ਤੇ ਗੋਲੀਆਂ ਚਲਾਉਣ ਵਾਲੇ ਬਾਬਾ ਗੁਰਵਿੰਦਰ ਸਿੰਘ ਖੇੜੀ ਵਿਰੁਧ ਪਰਚਾ ਦਰਜ਼

ਸਪੋਰਟਸ ਰੈਗੂਲਰ ਕਾਡਰ ਸਰਵਿਸ ਵਿੱਚ ਸੋਧ ਦਾ ਫੈਸਲਾ
ਚੰਡੀਗੜ੍ਹ: ਮੰਤਰੀ ਮੰਡਲ ਨੇ ਖੇਡ ਵਿਭਾਗ ਦੇ ‘ਦਾ ਆਊਟਸਟੈਂਡਿਗ ਸਪੋਰਟਸ ਪਰਸਨਜ਼ ਸਰਵਿਸ ਰੂਲਜ਼’ ਤਿਆਰ ਕਰਕੇ ਇਸ ਰਾਹੀਂ ਸਪੋਰਟਸ ਰੈਗੂਲਰ ਕਾਡਰ ਸਰਵਿਸ ਰੂਲਜ਼ ਵਿੱਚ ਸੋਧ ਕਰਨ ਦੀ ਮਨਜ਼ੂਰੀ ਦਿੱਤੀ ਹੈ। ਇਹ ਫੈਸਲਾ ਖੇਡ ਵਿਭਾਗ ਵਿੱਚ ਸ਼ਾਨਦਾਰ ਖੇਡ ਪ੍ਰਤਿਭਾ ਵਾਲੇ ਖਿਡਾਰੀਆਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰੇਗਾ। ਇਸੇ ਤਰ੍ਹਾਂ ਮੰਤਰੀ ਮੰਡਲ ਨੇ ਖਿਡਾਰੀਆਂ ਨੂੰ ਮੈਡੀਕਲ ਸਹਾਇਤਾ ਪ੍ਰਦਾਨ ਕਰਨ ਲਈ ‘ਪੰਜਾਬ ਸਪੋਰਟਸ ਮੈਡੀਕਲ ਕਾਡਰ ਸਰਵਿਸ ਰੂਲਜ਼’ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।

ਵਰਦੀ ’ਚ ਆਪਣੇ ਸਾਥੀ ਨਾਲ ‘ਐਕਟਿਵਾ’ ਚੋਰੀ ਕਰਨ ਵਾਲਾ ਪੁਲਿਸ ਮੁਲਾਜ਼ਮ ਗ੍ਰਿਫਤਾਰ

ਯੁਵਕ ਸੇਵਾਵਾਂ ਨੀਤੀ 2024 ਨੂੰ ਸਹਿਮਤੀ
ਮੰਤਰੀ ਮੰਡਲ ਨੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਨੌਜਵਾਨਾਂ ਦੀ ਭਲਾਈ ਲਈ ਤਿਆਰ ਕੀਤੀ ਯੁਵਕ ਸੇਵਾਵਾਂ ਨੀਤੀ-2024 ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਨੀਤੀ ਦਾ ਉਦੇਸ਼ ਜਿੱਥੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਹੈ, ਉਥੇ ਹੀ ਉਨ੍ਹਾਂ ਦੀ ਅਥਾਹ ਊਰਜਾ ਨੂੰ ਸਾਕਾਰਤਮਕ ਦਿਸ਼ਾ ਵਿੱਚ ਲਾਉਣਾ ਹੈ। ਇਹ ਨੀਤੀ ਨੌਜਵਾਨਾਂ ਨੂੰ ਸਮਾਜਿਕ ਭਲਾਈ ਗਤੀਵਿਧੀਆਂ ਦੇ ਨਾਲ-ਨਾਲ ਉਨ੍ਹਾਂ ਦੇ ਹੁਨਰ ਨੂੰ ਨਿਖਾਰਨ ਲਈ ਸਹਾਈ ਹੋਵੇਗੀ। ਇਹ ਨੀਤੀ ਨੌਜਵਾਨਾਂ ਨੂੰ ਖੇਡਾਂ, ਸੱਭਿਆਚਾਰਕ ਸਰਗਰਮੀਆਂ ਦੇੇ ਨੇਕ ਕਾਰਜ ਲਈ ਉਤਸ਼ਾਹਤ ਕਰੇਗੀ।

 

Related posts

6 ਫ਼ਰਵਰੀ ਤੱਕ ਟਲੀ ਨਗਰ ਨਿਗਮ ਚੰਡੀਗੜ੍ਹ ਦੇ ਮੇਅਰ ਦੀ ਚੋਣ

punjabusernewssite

ਮੁੱਖ ਮੰਤਰੀ ਨੇ ਜਿੱਤ ਤੋਂ ਬਾਅਦ ਮੁੜ ਦਿਵਾਇਆ ਭਰੋਸਾ, ਕਿਹਾ ਜਲੰਧਰ ਵੈਸਟ ਨੂੰ ਬੈਸਟ ਬਣਾਵਾਂਗੇ

punjabusernewssite

ਸਾਂਝੇ ਸ਼ਮਸ਼ਾਨਘਾਟ ਬਣਾਉਣ ਵਾਲੇ 29 ਪਿੰਡਾਂ ਨੂੰ ਪੰਜਾਬ ਸਰਕਾਰ ਦੇਵੇਗੀ 5-5 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ

punjabusernewssite