👉ਤਨਖਾਹਾਂ ਨਾ ਮਿਲਣ ਕਾਰਨ ਕਾਰਜ ਸਾਧਕ ਅਫਸਰ ਨਗਰ ਕੌਂਸਲ ਭੁੱਚੋ ਮੰਡੀ ਦੇ ਖਿਲਾਫ ਕੀਤੀ ਰੋਸ ਰੈਲੀ
Bathinda News:ਅੱਜ ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ ਯੂਨੀਅਨ ਬਰਾਂਚ ਸੀਵਰੇਜ ਬੋਰਡ ਬਠਿੰਡਾ ਵੱਲੋਂ ਕਾਰਜ ਸਾਧਕ ਅਫਸਰ ਨਗਰ ਕੌਂਸਲ ਭੁੱਚੋ ਮੰਡੀ ਦੇ ਖਿਲਾਫ ਬਰਾਂਚ ਪ੍ਰਧਾਨ ਦਰਸ਼ਨ ਸ਼ਰਮਾ ਦੀ ਪ੍ਰਧਾਨਗੀ ਹੇਠ ਰੋਸ ਰੈਲੀ ਕੀਤੀ ਗਈ ਜਿਸ ਵਿੱਚ ਸਫਾਈ ਸੇਵਕ ਯੂਨੀਅਨ ਨੇ ਵੀ ਆਪਣੀ ਭਰਮੀ ਸ਼ਮੂਲੀਅਤ ਕੀਤੀ ਰੋਸ ਰੈਲੀ ਕਰਨ ਉਪਰੰਤ ਕਾਰਜ ਸਾਧਕ ਅਫਸਰ ਅਤੇ ਪ੍ਰਧਾਨ ਨਗਰ ਕੌਂਸਲ ਭੁੱਚੋ ਦੇ ਖਿਲਾਫ ਸ਼ਹਿਰ ਰੋਸ ਮਾਰਚ ਕੀਤਾ ਗਿਆ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਆਗੂਆਂ ਜਿਲ੍ਹਾ ਪ੍ਰਧਾਨ ਬਲਰਾਜ ਮੌੜ, ਪ ਸ ਸ ਫ ਆਗੂ ਕਿਸ਼ੋਰ ਚੰਦ ਗਾਜ ,ਸੁਖਚੈਨ ਸਿੰਘ ਜਥੇਬੰਦੀ ਆਗੂ ਪਰਮਜੀਤ ਸ਼ਰਮਾ, ਅਮਨਦੀਪ ਸਿੰਘ,ਗੁਰਜੰਟ ਸਿੰਘ ਮਾਨ,ਸਫਾਈ ਸੇਵਕ ਯੂਨੀਅਨ ਦੇ ਆਗੂ ਪੱਪੂ ਰਾਮ,ਅਮਨਦੀਪ ਬਠਿੰਡਾ, ਜਰਨਲ ਸਕੱਤਰ ਹਰਪ੍ਰੀਤ ਸਿੰਘ,ਹਰਮੇਲਜੋਤ ਸਿੰਘ,ਗੁਰਪਾਲ ਸਿੰਘ ਤੇ ਕੁਲਦੀਪ ਕੁਮਾਰ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਨਗਰ ਕੌਂਸਲ ਦੇ ਕੰਟਰੈਕਟ ਦੇ ਫੀਲਡ ਕਰਮਚਾਰੀਆਂ ਦੀਆਂ ਨੌ ਤੋਂ 10 ਮਹੀਨਿਆਂ ਦੀਆਂ ਪੈਂਡਿੰਗ ਪਈਆਂ ਤਨਖਾਹਾਂ ਦਾ ਨਿਪਟਾਰਾ ਨਹੀਂ ਕੀਤਾ ਜਾ ਰਿਹਾ
ਤਿੰਨ ਸਾਲਾਂ ਦਾ ਕਰਮਚਾਰੀਆਂ ਦਾ ਈਪੀਐਫ ਵੀ ਜਮਾ ਨਹੀਂ ਕਰਵਾਇਆ ਜਾ ਰਿਹਾ ਅਤੇ ਹੋਰ ਮੰਗਾਂ ਦਾ ਹੱਲ ਨਾ ਹੋਣ ਕਰਕੇ ਅੱਜ ਮੁਲਾਜ਼ਮਾਂ ਨੂੰ ਨਗਰ ਕੌਂਸਲ ਦੇ ਦਫਤਰ ਅੱਗੇ ਆਪਣਾ ਰੋਸ ਪ੍ਰਗਟ ਕਰਨਾ ਪਿਆ ਜਦ ਕਿ ਜਥੇਬੰਦੀ ਨੂੰ ਪਿਛਲੇ ਸਮੇਂ ਦੌਰਾਨ ਹੋਈਆਂ ਮੀਟਿੰਗਾਂ ਵਿੱਚ ਯਕੀਨ ਦਵਾਇਆ ਗਿਆ ਸੀ ਕਿ ਨਗਰ ਕੌਂਸਲ ਦੀਆਂ ਦੁਕਾਨਾਂ ਵੇਚ ਕੇ ਕਰਮਚਾਰੀਆਂ ਦੀਆਂ ਸਾਰੀਆਂ ਤਨਖਾਹਾਂ ਦੇ ਦਿੱਤੀਆਂ ਜਾਣਗੀਆਂ ਪਰ ਇਸ ਦੇ ਉਲਟ ਦੁਕਾਨਾਂ ਦੀ ਨਿਲਾਮੀ ਤੋਂ ਪ੍ਰਾਪਤ ਰਾਸ਼ੀ ਨੂੰ ਕਿਸੇ ਹੋਰ ਮਨਸੂਬਿਆਂ ਵਾਸਤੇ ਵਰਤਿਆ ਜਾ ਰਿਹਾ ਹੈ ਜਥੇਬੰਦੀ ਨੇ ਇਹ ਵੀ ਪਤਾ ਲੱਗਾ ਹੈ ਕਿ ਇਹ ਉਚ ਅਧਿਕਾਰੀ ਆਪਣੇ ਚਹੇਤੇ ਕਰਮਚਾਰੀਆਂ ਨੂੰ ਪੰਜ ਸੱਤ ਮਹੀਨਿਆਂ ਦੀਆਂ ਤਨਖਾਹਾਂ ਦੇ ਰਹੇ ਹਨ ਅਤੇ ਸਫਾਈ ਸੇਵਕਾਂ ਤੇ ਫੀਲਡ ਮੁਲਾਜ਼ਮਾਂ ਨਾਲ ਭਾਰੀ ਵਿਤਕਰੇਬਾਜ਼ੀ ਕੀਤੀ ਜਾ ਰਹੀ ਹੈ। ਤਨਖਾਹਾਂ ਨਾ ਮਿਲਣ ਕਰ ਮੁਲਾਜ਼ਮਾਂ ਦੇ ਘਰਾਂ ਦਾ ਗੁਜ਼ਾਰਾ ਕਰਨਾ ਬੜਾ ਮੁਸ਼ਕਲ ਹੋ ਰਿਹਾ ਹੈ।
ਇਹ ਵੀ ਪੜ੍ਹੋ 2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਨਿਰੀਖਣ ਕਰਨ ਵਾਲੇ ਪੰਜਾਬ ਦੇ ਪਹਿਲੇ ਸਿੱਖਿਆ ਮੰਤਰੀ ਬਣੇ ਹਰਜੋਤ ਸਿੰਘ ਬੈਂਸ
ਆਗੂਆਂ ਨੇ ਕਿਹਾ ਕਿ ਜੇਕਰ ਜਲਦੀ ਮੁਲਾਜ਼ਮਾਂ ਦੀਆਂ ਤਨਖਾਹਾਂ ਤੇ ਈਪੀਐਫ ਦੇ ਹੋਰ ਮਸਲੇ ਹੱਲ ਨਾ ਕੀਤੇ ਗਏ ਤਾਂ ਜਥੇਬੰਦੀ ਇਸ ਸੰਘਰਸ਼ ਦੀ ਲਗਾਤਾਰਤਾ ਵਿੱਚ 23 ਫਰਵਰੀ ਤੋਂ ਲਗਾਤਾਰ ਨਗਰ ਕੌਂਸਲ ਭੁੱਚੋ ਮੰਡੀ ਦੇ ਦਫਤਰ ਅੱਗੇ ਸੰਕੇਤਕ ਧਰਨੇ ਦੇ ਕੇ ਰੋਸ ਪ੍ਰਗਟ ਕਰਨਗੇ ਇਸ ਰੈਲੀ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਤੇ ਸੁਬਾਈ ਆਗੂ ਬਲਰਾਜ ਮੌੜ , ਕਿਸ਼ੋਰ ਚੰਦ ਗਾਜ,ਸੁਖਚੈਨ ਸਿੰਘ ਨੇ ਕਿਹਾ ਕਿ ਸੂਬਾ ਕਮੇਟੀ ਵੱਲੋਂ ਪਹਿਲਾਂ ਹੀ ਉਲੀਕੇ ਗਏ ਪ੍ਰੋਗਰਾਮ ਅਨੁਸਾਰ ਵਧੀਕ ਮੁੱਖ ਸਕੱਤਰ ਅਤੇ ਮੁੱਖ ਕਾਰਜਕਾਰੀ ਅਫ਼ਸਰ ਸੀਵਰੇਜ ਬੋਰਡ ਸਥਾਨਕ ਸਰਕਾਰਾਂ ਵਿਭਾਗ ਦੇ ਦਫਤਰ ਸੈਕਟਰ 35 ਏ ਚੰਡੀਗੜ੍ਹ ਵਿਖੇ ਨਗਰ ਕੌਂਸਲ ਦੇ ਮੁਲਾਜ਼ਮਾਂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ ਮੁਲਾਜ਼ਮਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ 6 ਮਾਰਚ ਨੂੰ ਪੰਜਾਬ ਪੱਧਰੀ ਰੋਸ ਧਰਨਾ ਦਿੱਤਾ ਜਾਵੇਗਾ ਜਿਸ ਵਿੱਚ ਬਠਿੰਡਾ ਜ਼ਿਲ੍ਹਾ ਅਤੇ ਮੰਡੀਆਂ ਦੇ ਫੀਲਡ ਕਰਮਚਾਰੀ ਵੱਡੀ ਗਿਣਤੀ ਵਿੱਚ ਭਾਗ ਲੈਣਗੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





