SGPC ਚੋਣਾਂ ‘ਚ ਅਕਾਲੀ ਦਲ ਨੇ ਮੂੜ ਹਰਜਿੰਦਰ ਸਿੰਘ ਧਾਮੀ ਨੂੰ ਐਲਾਨਿਆ ਆਪਣਾ ਊਮੀਦਵਾਰ

Date:

spot_img

ਚੰਡੀਗੜ੍ਹ: SGPC ਚੋਣਾਂ ਜੂੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਅਕਾਲੀ ਦਲ ਨੇ ਹਰਜਿੰਦਰ ਸਿੰਘ ਧਾਮੀ ਨੂੰ ਆਪਣਾ ਊਮੀਦਵਾਰ ਐਲਾਨਿਆ ਹੈ। ਇਹ ਦੂਜੀ ਵਾਰ ਹੈ ਜਦੋ ਅਕਾਲੀ ਦਲ ਵੱਲੋਂ ਧਾਮੀ ਨੂੰ ਆਪਣਾ ਊਮੀਦਵਾਰ ਐਲਾਨਿਆ ਗਿਆ ਹੈ। ਅੱਜ ਸ਼੍ਰੋਮਣੀ ਅਕਾਲੀ ਦਲ ਦੀ ਅੰਮ੍ਰਿਤਸਰ ਵਿਚ ਮੀਟਿੰਗ ਵੀ ਹੋਣੀ ਹੈ। ਕੱਲ SGPC ਚੋਣਾਂ ਨੂੰ ਲੈ ਕੇ ਜਨਰਲ ਇਜਲਾਸ ਵੀ ਬੁਲਾਇਆ ਗਿਆ ਹੈ ‘ਤੇ ਕੱਲ ਹੀ ਪ੍ਰਧਾਨ ਦੀ ਚੋਣ ਹੋਵੇਗੀ।

ਇਸ ਦੀ ਜਾਣਕਾਰੀ ਖੁਦ ਅਕਾਲੀ ਦਲ ਦੇ ਸੀਨੀਅਰ ਲੀਡਰ ਦਲਜੀਤ ਸਿੰਘ ਚੀਮਾ ਨੇ ਸ਼ੋਸ਼ਲ ਮੀਡੀਆ ਤੇ ਪੋਸਟ ਪਾ ਕੇ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨੇ ਭਲਕੇ ਹੋਣ ਜਾ ਰਹੀ ਸਲਾਨਾ ਚੋਣ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨ ਦਿੱਤਾ ਹੈ।

ਸਰਦਾਰ ਬਾਦਲ ਨੇ ਕਿਹਾ ਕਿ ਮੇਰੀ ਪਾਰਟੀ ਦੇ ਐਸ.ਜੀ.ਪੀ.ਸੀ. ਦੇ ਸਾਰੇ ਮੈਂਬਰਾਂ ਨੇ ਉਹਨਾਂ ਨਾਲ ਮੇਰੀਆਂ ਵਨ ਟੂ ਵਨ ਮੀਟਿੰਗਾਂ ਵਿੱਚ ਉਹਨਾਂ ਦੇ ਕੰਮਕਾਜ ਵਿੱਚ ਪੂਰਾ ਭਰੋਸਾ ਪ੍ਰਗਟਾਇਆ ਹੈ। ਇਸ ਲਈ ਉਹ ਮੌਜੂਦਾ ਚੋਣਾਂ ਲਈ ਸਾਡੀ ਪਸੰਦ ਬਣੇ ਰਹਿਣਗੇ।

ਉਥੇ ਹੀ ਦੂਜੇ ਪਾਸੇ ਹਰਜਿੰਦਰ ਸਿੰਘ ਧਾਮੀ ਅਕਾਲੀ ਦਲ ਦਾ ਧੰਨਵਾਦ ਕਰਦੇ ਹੋਏ ਨਜ਼ਰ ਆਏ। ਉਨ੍ਹਾਂ ਲਿਖਿਆ ਕਿ “ਕਰਤਾ ਪੁਰਖ ਅਤੇ ਗੁਰੂ ਸਾਹਿਬ ਦੇ ਆਸ਼ੀਰਵਾਦ ਨਾਲ ਮੈਨੂੰ ਇੱਕ ਵਾਰ ਫਿਰ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨਗੀ ਪਦ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਉਮੀਦਵਾਰ ਵਜੋਂ ਚੁਣਿਆ ਗਿਆ ਹੈ। ਮੈਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਪਾਰਟੀ ਦੇ ਅਹੁਦੇਦਾਰਾਂ ਅਤੇ ਸ਼੍ਰੋਮਣੀ ਕਮੇਟੀ ਦੇ ਸਮੂਹ ਸਾਥੀ ਮੈਂਬਰਾਂ ਦਾ ਹਾਰਦਿਕ ਤੌਰ ‘ਤੇ ਧੰਨਵਾਦ ਕਰਦਾ ਹਾਂ। ਗੁਰੂ ਸਾਹਿਬ ਅੰਗ ਸੰਗ ਸਹਾਈ ਹੋਣ।”

spot_img
spot_img

Share post:

Popular

More like this
Related

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...

Haryana के सभी मंत्रियों और विधायकों से प्रधानमंत्री की मुलाकात ऐतिहासिक और प्रेरणादायकः मुख्यमंत्री नायब सैनी

👉मुख्यमंत्री नायब सिंह सैनी बोले- प्रधानमंत्री श्री नरेंद्र मोदी...