Amritsar News: ਸਿੱਖਾਂ ਦੀ ਮਿੰਨੀ ਪਾਰਲੀਮੈਂਟ ਵਜੋਂ ਜਾਣੀ ਜਾਂਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਦਾ ਅੱਜ ਸ਼ੁੱਕਰਵਾਰ ਨੂੰ ਬਜਟ ਇਜਲਾਸ ਹੋਣ ਜਾ ਰਿਹਾ। ਕਰੀਬ 12 ਵਜੇਂ ਤੇਜਾ ਸਿੰਘ ਸਮੁੰਦਰੀ ਹਾਲ ਦੇ ਵਿੱਚ ਹੋਣ ਵਾਲੇ ਇਸ ਬਜ਼ਟ ਇਜਲਾਸ ਦੇ ਕਾਫ਼ੀ ਹੰਗਾਮੇਦਾਰ ਰਹਿਣ ਦੀ ਸੰਭਾਵਨਾ ਹੈ। ਇਸਦੇ ਲਈ ਜਿੱਥੇ ਸ਼੍ਰੋਮਣੀ ਕਮੇਟੀ ਦੀ ਟਾਸਕ ਫ਼ੋਰਸ ਤੈਨਾਤ ਕੀਤੀ ਜਾ ਰਹੀ ਹੈ,ਉਥੇ ਪ੍ਰਸ਼ਾਸਨ ਵੀ ਚੌਕੰਨਾ ਦਸਿਆ ਜਾ ਰਿਹਾ। ਜਿਕਰਯੋਗ ਹੈ ਕਿ ਪਿਛਲੇ ਦਿਨੀਂ ਤਿੰਨ ਤਖ਼ਤਾਂ ਦੇ ਜਥੇਦਾਰ ਸਾਹਿਬਾਨ ਦੀਆਂ ਅਚਾਨਕ ਸੇਵਾਵਾਂ ਸਮਾਪਤ ਕਰਨ ਦੇ ਮੁੱਦੇ ਨੂੰ ਲੈ ਕੇ ਸਿੱਖ ਸੰਗਤ ਵਿਚ ਰੋਸ਼ ਦੇਖਣ ਨੂੰ ਮਿਲ ਰਿਹਾ।
ਇਸਦੇ ਨਾਲ ਹੀ ਹੁਣ ਤੱਕ ਸ਼੍ਰੋਮਣੀ ਕਮੇਟੀ ਨਾਲ ਮਿਲਕੇ ਚੱਲਣ ਵਾਲੀ ਦਮਦਮੀ ਟਕਸਾਲ ਵੱਲੋਂ ਜਥੇਦਾਰਾਂ ਦੀ ਬਹਾਲੀ ਲਈ ਅੱਜ ਦੇ ਦਿਨ ਐਸਜੀਪੀਸੀ ਦੇ ਮੁੱਖ ਦਫਤਰ ਦੇ ਨੇੜੇ ਵੱਡਾ ਪ੍ਰਦਰਸ਼ਨ ਵੀ ਹੋਵੇਗਾ ਦਮਦਮੀ ਟਕਸਾਲ ਤੇ ਸਿੱਖ ਜਥੇਬੰਦੀਆਂ ਦੇ ਵੱਲੋਂ ਧਰਨਾ ਦਿੱਤਾ ਜਾਵੇਗਾ। ਜਥੇਦਾਰਾਂ ਦੀ ਬਹਾਲੀ ਦੇ ਲਈ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੋਇਆ ਹੈ। ਟਕਸਾਲ ਮੁਖੀ ਹਰਨਾਮ ਸਿੰਘ ਖਾਲਸਾ ਦੇ ਨਾਲ ਵੱਡੀ ਗਿਣਤੀ ਵਿਚ ਸਿੱਖ ਜਥੇਬੰਦੀਆਂ ਵੱਲੋਂ ਵੀ ਇਸ ਪ੍ਰਦਰਸ਼ਨ ਨੂੰ ਸਫ਼ਲ ਬਣਾਉਣ ਲਈ ਪਿਛਲੇ ਕਈ ਦਿਨਾਂ ਤੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ ‘ਯੁੱਧ ਨਸ਼ਿਆਂ ਵਿਰੁੱਧ’- ਨਸ਼ਾ ਸਮੱਗਲਰ ਦੇ ਪਿੰਡ ਨੈਣੋਵਾਲ ਵੈਦ ਦੀ ਪੰਚਾਇਤੀ ਜ਼ਮੀਨ ‘ਤੇ ਬਣੇ ਨਜਾਇਜ਼ ਮਕਾਨ ਨੂੰ ਢਾਹਿਆ
ਦਮਦਮੀ ਟਕਸਾਲ ਦੇ ਮੁਖੀ ਨੇ ਸਿੱਖ ਜਥੇਬੰਦੀਆਂ ਨੂੰ ਪਹਿਲਾਂ ਗੋਲਡਨ ਗੇਟ ਵਿਖੇ ਇਕੱਠੇ ਹੋਣ ਦਾ ਸੱਦਾ ਦਿੱਤਾ ਜਿੱਥੋਂ ਕਿ ਮਾਰਚ ਕਰਦੇ ਹੋਏ ਦਰਬਾਰ ਸਾਹਿਬ ਕੈਂਪਸ ਵਿਖੇ ਪਹੁੰਚਣਗੇ । ਦਮਦਮੀ ਟਕਸਾਲ ਨੇ ਐਲਾਨ ਕੀਤਾ ਕਿ ਇਹ ਰੋਸ ਮਾਰਚ ਸ਼ਾਂਤਮਈ ਹੋਵੇਗਾ ਤੇ ਸੰਗਤ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੀ ਹੋਈ ਸ਼੍ਰੋਮਣੀ ਕਮੇਟੀ ਦੇ ਦਫਤਰ ਪਹੁੰਚੇਗੀ। ਇਸਤੋਂ ਇਲਾਵਾ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ‘ਤੇ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਕਰ ਰਹੇ ‘ਧੜੇ’ ਨਾਲ ਜੁੜੇ ਕਰੀਬ 42 ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਵੀ ਪਿਛਲੇ ਦਿਨੀਂ ਸ਼੍ਰੋਮਣੀ ਕਮੇਟੀ ਦੀ ਕਾਰਜ਼ਕਾਰਨੀ ਵੱਲੋਂ ਜਥੈਦਾਰਾਂ ਨੂੰ ਹਟਾਉਣ ਦੇ ਫੈਸਲੇ ਨੂੰ ਰੱਦ ਕਰਨ ਦਾ ਮਤਾ ਦਿੱਤਾ ਗਿਆ। ਜਿਸਦੇ ਚੱਲਦੇ ਮੀਟਿੰਗ ਦੌਰਾਨ ਇਹ ਐਸਜੀਪੀਸੀ ਮੈਂਬਰ ਵੀ ਵਿਰੋਧ ਜਤਾ ਸਕਦੇ ਹਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।