ਜਥੇਦਾਰਾਂ ਦੀ ਬਹਾਲੀ ਲਈ ਹਰਨਾਮ ਸਿੰਘ ਧੁੰਮਾ, ਦਾਦੂਵਾਲ ਸਹਿਤ ਵੱਡੀ ਗਿਣਤੀ ’ਚ ਸੰਗਤਾਂ ਅੰਮ੍ਰਿਤਸਰਾਂ ਦੀਆਂ ਸੜਕਾਂ ’ਤੇ ਉਤਰੀਆਂ
Amritsar News: ਸਿੱਖਾਂ ਦੀ ਮਿੰਨੀ ਪਾਰਲੀਮੈਂਟ ਮੰਨੀ ਜਾਂਦੀ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਦਾ ਅੱਜ ਸ਼ੁੱਕਰਵਾਰ ਨੂੰ ਸਲਾਨਾ ਬਜ਼ਟ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਸੇਵਾਮੁਕਤ ਕੀਤੇ ਜਥੇਦਾਰਾਂ ਦੀ ਬਹਾਲੀ ਨੂੰ ਲੈ ਕੇ ਸਿੱਖ ਜਥੇਬੰਦੀਆਂ ਵੱਲੋਂ ਦਿੱਤੇ ਵਿਰੋਧ ਪ੍ਰਦਰਸ਼ਨ ਦੇ ਸੱਦੇ ਹੇਠ ਸੈਕੜਿਆਂ ਦੀ ਗਿਣਤੀ ਵਿਚ ਸਿੱਖ ਸੰਗਤ ਅੰਮ੍ਰਿਤਸਰ ਦੇ ਗੋਲਡਨ ਗੇਟ ਕੋਲ ਪੁੱਜ ਚੁੱਕੀ ਹੈ।
ਇਹ ਵੀ ਪੜ੍ਹੋ ਕਿਸਾਨਾਂ ਦੀ ਰਿਹਾਈ ਤੋਂ ਬਾਅਦ ਜਗਜੀਤ ਸਿੰਘ ਡੱਲੇਵਾਲ ਨੇ ਪੀਤਾ ਪਾਣੀ
ਇਸਤੋਂ ਇਲਾਵਾ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੂੰਮਾ, ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਹਰਿਆਣਾ ਕਮੇਟੀ ਦੇ ਆਗੂ ਬਲਜੀਤ ਸਿੰਘ ਦਾਦੂਵਾਲ ਸਹਿਤ ਹੋਰ ਵੱਡੀ ਗਿਣਤੀ ਵਿਚ ਸਿੱਖ ਆਗੂ ਵੀ ਇੱਥੇ ਪੁੱਜੇ ਹੋਏ ਹਨ। ਸਿੱਖਾਂ ਦੇ ਰੋਸ਼ ਨੂੰ ਵੇਖਦਿਆਂ ਪਹਿਲੀ ਵਾਰ ਅੰਮ੍ਰਿਤਸਰ ਪੁਲਿਸ ਵੱਲੋਂ ਸ਼੍ਰੋਮਣੀ ਕਮੇਟੀ ਦੇ ਬਜ਼ਟ ਇਜਲਾਸ ਮੌਕੇ ਵੱਡੀ ਪੱਧਰ ’ਤੇ ਸੁਰੱਖਿਆ ਦੇ ਪ੍ਰਬੰਧ ਕੀਤੇ ਹੋਏ ਹਨ। ਇੱਥੋਂ ਤੱਕ ਕਿ ਦਰਬਾਰ ਸਾਹਿਬ ਵਾਲੇ ਰਾਸਤੇ ’ਤੇ ਵੀ ਬੈਰੀਗੇਡਿੰਗ ਵੀ ਕੀਤੀ ਹੋਈ ਹੈ।
ਇਹ ਵੀ ਪੜ੍ਹੋ ਬਰਨਾਲਾ ’ਚ ਤੜਕਸਾਰ ਪੁਲਿਸ ਤੇ ਨਸ਼ਾ ਤਸਕਰ ਵਿਚਕਾਰ ਮੁਠਭੇੜ,ਗੋ+ਲੀ ਲੱਗਣ ਕਾਰਨ ਇੱਕ ਜਖ਼ਮੀ
ਸਿੱਖ ਸੰਗਤਾਂ ਵੱਲੋਂ ਗੋਲਡਨ ਗੇਟ ਤੋਂ ਲੈ ਕੇ ਤੇਜਾ ਸਿੰਘ ਸਮੁੰਦਰੀ ਹਾਲ ਤੱਕ ਸ਼ਾਂਤਮਈ ਤਰੀਕੇ ਨਾਲ ਰੋਸ਼ ਪ੍ਰਦਰਸ਼ਨ ਪ੍ਰਗਟ ਕਰਨ ਦਾ ਐਲਾਨ ਕੀਤਾ ਹੋਇਆ ਹੈ। ਇਸਤੋਂ ਇਲਾਵਾ ਵਿਰੋਧੀ ਧੜੇ ਨਾਲ ਸਬੰਧਤ 42 ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਵੀ ਪਿਛਲੇ ਦਿਨੀਂ ਕਾਰਜ਼ਕਾਰਨੀ ਵੱਲੋਂ ਜਥੇਦਾਰਾਂ ਨੂੂੰ ਸੇਵਾਮੁਕਤ ਕਰਨ ਵਾਲੇ ਫ਼ੈਸਲੇ ਨੂੰ ਜਨਰਲ ਹਾਊਸ ਵਿਚ ਵਾਪਸ ਲੈਣ ਲਈ ਇੱਕ ਮੰਗ ਪੱਤਰ ਦਿੱਤਾ ਹੋਇਆ। ਜਿਸ ਕਾਰਨ ਇਹ ਇਜਲਾਸ ਪੂਰੀ ਤਰ੍ਹਾਂ ਹੰਗਾਮੇ ਭਰਪੂਰ ਰਹਿਣ ਦੀ ਉਮੀਦ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਸਿੱਖ ਜਥੇਬੰਦੀਆਂ ਦੇ ਰੋਸ਼ ਪ੍ਰਦਰਸ਼ਨ ਦੌਰਾਨ ਐਸਜੀਪੀਸੀ ਦੇ ਜਨਰਲ ਹਾਊਸ ਦਾ ਬਜ਼ਟ ਇਜ਼ਲਾਸ ਸ਼ੁਰੂ"