Monday, February 2, 2026

ਸਿੱਖ ਜਥੇਬੰਦੀਆਂ ਦੇ ਰੋਸ਼ ਪ੍ਰਦਰਸ਼ਨ ਦੌਰਾਨ ਐਸਜੀਪੀਸੀ ਦੇ ਜਨਰਲ ਹਾਊਸ ਦਾ ਬਜ਼ਟ ਇਜ਼ਲਾਸ ਸ਼ੁਰੂ

Date:

spot_img

👉ਜਥੇਦਾਰਾਂ ਦੀ ਬਹਾਲੀ ਲਈ ਹਰਨਾਮ ਸਿੰਘ ਧੁੰਮਾ, ਦਾਦੂਵਾਲ ਸਹਿਤ ਵੱਡੀ ਗਿਣਤੀ ’ਚ ਸੰਗਤਾਂ ਅੰਮ੍ਰਿਤਸਰਾਂ ਦੀਆਂ ਸੜਕਾਂ ’ਤੇ ਉਤਰੀਆਂ
Amritsar News: ਸਿੱਖਾਂ ਦੀ ਮਿੰਨੀ ਪਾਰਲੀਮੈਂਟ ਮੰਨੀ ਜਾਂਦੀ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਦਾ ਅੱਜ ਸ਼ੁੱਕਰਵਾਰ ਨੂੰ ਸਲਾਨਾ ਬਜ਼ਟ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਸੇਵਾਮੁਕਤ ਕੀਤੇ ਜਥੇਦਾਰਾਂ ਦੀ ਬਹਾਲੀ ਨੂੰ ਲੈ ਕੇ ਸਿੱਖ ਜਥੇਬੰਦੀਆਂ ਵੱਲੋਂ ਦਿੱਤੇ ਵਿਰੋਧ ਪ੍ਰਦਰਸ਼ਨ ਦੇ ਸੱਦੇ ਹੇਠ ਸੈਕੜਿਆਂ ਦੀ ਗਿਣਤੀ ਵਿਚ ਸਿੱਖ ਸੰਗਤ ਅੰਮ੍ਰਿਤਸਰ ਦੇ ਗੋਲਡਨ ਗੇਟ ਕੋਲ ਪੁੱਜ ਚੁੱਕੀ ਹੈ।

ਇਹ ਵੀ ਪੜ੍ਹੋ  ਕਿਸਾਨਾਂ ਦੀ ਰਿਹਾਈ ਤੋਂ ਬਾਅਦ ਜਗਜੀਤ ਸਿੰਘ ਡੱਲੇਵਾਲ ਨੇ ਪੀਤਾ ਪਾਣੀ

ਇਸਤੋਂ ਇਲਾਵਾ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੂੰਮਾ, ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਹਰਿਆਣਾ ਕਮੇਟੀ ਦੇ ਆਗੂ ਬਲਜੀਤ ਸਿੰਘ ਦਾਦੂਵਾਲ ਸਹਿਤ ਹੋਰ ਵੱਡੀ ਗਿਣਤੀ ਵਿਚ ਸਿੱਖ ਆਗੂ ਵੀ ਇੱਥੇ ਪੁੱਜੇ ਹੋਏ ਹਨ। ਸਿੱਖਾਂ ਦੇ ਰੋਸ਼ ਨੂੰ ਵੇਖਦਿਆਂ ਪਹਿਲੀ ਵਾਰ ਅੰਮ੍ਰਿਤਸਰ ਪੁਲਿਸ ਵੱਲੋਂ ਸ਼੍ਰੋਮਣੀ ਕਮੇਟੀ ਦੇ ਬਜ਼ਟ ਇਜਲਾਸ ਮੌਕੇ ਵੱਡੀ ਪੱਧਰ ’ਤੇ ਸੁਰੱਖਿਆ ਦੇ ਪ੍ਰਬੰਧ ਕੀਤੇ ਹੋਏ ਹਨ। ਇੱਥੋਂ ਤੱਕ ਕਿ ਦਰਬਾਰ ਸਾਹਿਬ ਵਾਲੇ ਰਾਸਤੇ ’ਤੇ ਵੀ ਬੈਰੀਗੇਡਿੰਗ ਵੀ ਕੀਤੀ ਹੋਈ ਹੈ।

ਇਹ ਵੀ ਪੜ੍ਹੋ  ਬਰਨਾਲਾ ’ਚ ਤੜਕਸਾਰ ਪੁਲਿਸ ਤੇ ਨਸ਼ਾ ਤਸਕਰ ਵਿਚਕਾਰ ਮੁਠਭੇੜ,ਗੋ+ਲੀ ਲੱਗਣ ਕਾਰਨ ਇੱਕ ਜਖ਼ਮੀ

ਸਿੱਖ ਸੰਗਤਾਂ ਵੱਲੋਂ ਗੋਲਡਨ ਗੇਟ ਤੋਂ ਲੈ ਕੇ ਤੇਜਾ ਸਿੰਘ ਸਮੁੰਦਰੀ ਹਾਲ ਤੱਕ ਸ਼ਾਂਤਮਈ ਤਰੀਕੇ ਨਾਲ ਰੋਸ਼ ਪ੍ਰਦਰਸ਼ਨ ਪ੍ਰਗਟ ਕਰਨ ਦਾ ਐਲਾਨ ਕੀਤਾ ਹੋਇਆ ਹੈ। ਇਸਤੋਂ ਇਲਾਵਾ ਵਿਰੋਧੀ ਧੜੇ ਨਾਲ ਸਬੰਧਤ 42 ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਵੀ ਪਿਛਲੇ ਦਿਨੀਂ ਕਾਰਜ਼ਕਾਰਨੀ ਵੱਲੋਂ ਜਥੇਦਾਰਾਂ ਨੂੂੰ ਸੇਵਾਮੁਕਤ ਕਰਨ ਵਾਲੇ ਫ਼ੈਸਲੇ ਨੂੰ ਜਨਰਲ ਹਾਊਸ ਵਿਚ ਵਾਪਸ ਲੈਣ ਲਈ ਇੱਕ ਮੰਗ ਪੱਤਰ ਦਿੱਤਾ ਹੋਇਆ। ਜਿਸ ਕਾਰਨ ਇਹ ਇਜਲਾਸ ਪੂਰੀ ਤਰ੍ਹਾਂ ਹੰਗਾਮੇ ਭਰਪੂਰ ਰਹਿਣ ਦੀ ਉਮੀਦ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img

Popular

More like this
Related

ਥਾਣਾ ਢਕੌਲੀ ਖੇਤਰ ਵਿੱਚ ਗੋਲੀਆਂ ਚਲਾਉਣ ਵਾਲਾ ਦੋਸ਼ੀ ਗ੍ਰਿਫ਼ਤਾਰ

SAS Nagar News:ਸ਼੍ਰੀ ਹਰਮਨਦੀਪ ਸਿੰਘ ਹਾਂਸ ਐਸ.ਐਸ.ਪੀ. ਜ਼ਿਲ੍ਹਾ ਐੱਸ.ਏ.ਐੱਸ...

Bathinda ਦੇ DTO ਦਫ਼ਤਰ ਦਾ ਕਲਰਕ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

Bathinda News: ਵਿਜੀਲੈਂਸ ਬਿਊਰੋ ਬਠਿੰਡਾ ਵੱਲੋਂ ਅੱਜ ਕੀਤੀ ਗਈ...

Big News; ਜੇਲ੍ਹ ‘ਚ ਬੰਦ ਬਿਕਰਮ ਮਜੀਠਿਆ ਦੇ ਹੱਕ ‘ਚ ਖੁੱਲ ਕੇ ਆਏ ਡੇਰਾ ਬਿਆਸ ਦੇ ਮੁਖੀ

Nabha News: ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ...