ਨਸ਼ਿਆਂ ਵਿਰੁੱਧ ਸੰਘਰਸ਼ ਦੌਰਾਨ ਜ਼ਖ਼ਮੀ ਹੋਏ ਚਾਰ ਨੌਜਵਾਨਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ 5-5 ਲੱਖ ਰੁਪਏ ਦੇ ਚੈੱਕ ਸੌਂਪੇ

Date:

spot_img

👉ਨਸ਼ਿਆਂ ਖ਼ਿਲਾਫ਼ ਲੜਨ ਵਾਲੇ ਕੌਮੀ ਯੋਧਿਆਂ ਦੀ ਪਿੱਠ ’ਤੇ ਚੱਟਾਨ ਵਾਂਗ ਖੜ੍ਹੀ ਹੈ ਸਿੱਖ ਸੰਸਥਾ- ਗਿਆਨੀ ਟੇਕ ਸਿੰਘ
Mansa News: ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਸ਼ਹਾਦਤ ਪ੍ਰਾਪਤ ਕਰਨ ਵਾਲੇ ਭਾਈ ਪਰਵਿੰਦਰ ਸਿੰਘ ਝੋਟਾ ਦੇ ਨਾਲ ਜ਼ਖ਼ਮੀ ਹੋਏ ਨੌਜਵਾਨਾਂ ਦੀ ਸਹਾਇਤਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੀਤੇ ਐਲਾਨ ਨੂੰ ਅਮਲੀ ਰੂਪ ਵਿੱਚ ਪੂਰਾ ਕਰਦਿਆਂ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਚਾਰ ਨੌਜਵਾਨਾਂ ਨੂੰ 5-5 ਲੱਖ ਰੁਪਏ ਦੀ ਮਾਲੀ ਸਹਾਇਤਾ ਦੇ ਚੈੱਕ ਸੌਂਪੇ ਗਏ। ਇਹ ਚੈੱਕ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ, ਅੰਤ੍ਰਿੰਗ ਕਮੇਟੀ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ ਤੇ ਮੀਤ ਸਕੱਤਰ ਸ. ਅਜ਼ਾਦ ਦੀਪ ਸਿੰਘ ਨੇ ਜ਼ਖ਼ਮੀ ਨੌਜਵਾਨਾਂ ਨੂੰ ਮਿਲ ਕੇ ਸੌਂਪੇ। ਇਸ ਮੌਕੇ ਸ਼ਹੀਦ ਭਾਈ ਪਰਵਿੰਦਰ ਸਿੰਘ ਦੇ ਪਿਤਾ ਬਾਪੂ ਭੀਮ ਸਿੰਘ ਵੀ ਮੌਜੂਦ ਸਨ।

ਇਹ ਵੀ ਪੜ੍ਹੋ 👉BIG Breaking; ਅਕਾਲੀ ਦਲ-ਭਾਜਪਾ ਗਠਜੋੜ ਨੂੰ ਲੈਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੱਡਾ ਐਲਾਨ!

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਆਵਾਜ਼ ਉਠਾਉਣ ਸਮੇਂ ਵਾਪਰੀ ਘਟਨਾ ਦੌਰਾਨ ਭਾਈ ਪਰਵਿੰਦਰ ਸਿੰਘ ਝੋਟਾ ਸ਼ਹਾਦਤ ਪ੍ਰਾਪਤ ਕਰ ਗਏ ਸਨ, ਜਦਕਿ ਉਨ੍ਹਾਂ ਦੇ ਚਾਰ ਸਾਥੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਸਨ। ਇਸ ਦੁਖਦਾਈ ਘਟਨਾ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ ਸੀ ਅਤੇ ਜ਼ਖ਼ਮੀ ਨੌਜਵਾਨਾਂ ਦੇ ਇਲਾਜ ਅਤੇ ਸਹਾਇਤਾ ਲਈ ਮਾਲੀ ਮਦਦ ਦੇਣ ਦਾ ਐਲਾਨ ਕੀਤਾ ਸੀ। ਇਸ ਤਹਿਤ ਅੱਜ ਜ਼ਖ਼ਮੀਆਂ ਨੂੰ 5-5 ਲੱਖ ਰੁਪਏ ਸਹਾਇਤਾ ਰਾਸ਼ੀ ਦੇ ਚੈੱਕ ਸੌਂਪੇ ਗਏ।ਇਸ ਮੌਕੇ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਕਿਹਾ ਕਿ ਨੌਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਹਿੰਮਤ ਨਾਲ ਆਵਾਜ਼ ਉਠਾਉਣ ਵਾਲੇ ਭਾਈ ਪਰਵਿੰਦਰ ਸਿੰਘ ਦੀ ਕੁਰਬਾਨੀ ਸਮੁੱਚੀ ਕੌਮ ਲਈ ਪ੍ਰੇਰਨਾ ਸਰੋਤ ਹੈ।

ਇਹ ਵੀ ਪੜ੍ਹੋ 👉ਪੰਜਾਬ ਵਿਧਾਨ ਸਭਾ ‘ਚ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀਆਂ ਭੇਂਟ, ਇਜਲਾਸ ਭਲਕ ਤੱਕ ਮੁਲਤਵੀ

ਉਨ੍ਹਾਂ ਕਿਹਾ ਕਿ ਨਸ਼ਿਆਂ ਵਰਗੀ ਸਮਾਜਿਕ ਬੁਰਾਈ ਵਿਰੁੱਧ ਸੰਘਰਸ਼ ਕਰਨਾ ਸਮੇਂ ਦੀ ਵੱਡੀ ਲੋੜ ਹੈ ਅਤੇ ਇਸ ਦਿਸ਼ਾ ਵਿਚ ਯਤਨ ਕਰਨ ਵਾਲੇ ਨੌਜਵਾਨਾਂ ਦੇ ਨਾਲ ਖੜਨਾ ਸਾਰਿਆਂ ਦਾ ਫ਼ਰਜ਼ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁੱਖ ਦੀ ਇਸ ਘੜੀ ਵਿਚ ਪੀੜਤ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਖੜ੍ਹੀ ਹੈ। ਸਮਾਜ ਵਿਰੋਧੀ ਅਨਸਰਾਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨਾਂ ਨੂੰ ਇਕੱਲੇ ਮਹਿਸੂਸ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਜ਼ਖ਼ਮੀ ਨੌਜਵਾਨਾਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦਿਆਂ ਕਿਹਾ ਕਿ ਭਾਈ ਪਰਵਿੰਦਰ ਸਿੰਘ ਝੋਟਾ ਦੀ ਕੁਰਬਾਨੀ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪ੍ਰੇਰਨਾ ਦਿੰਦੀ ਰਹੇਗੀ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ, ਮੀਤ ਸਕੱਤਰ ਸ. ਅਜਾਦਦੀਪ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਸ. ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਮੈਨੇਜਰ ਸ. ਮਨਦੀਪ ਸਿੰਘ ਮਾਖਾ ਅਤੇ ਸ. ਰਜਿੰਦਰ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

हरियाणा में ऐतिहासिक स्थानों का बनाएंगे नया कॉरिडोर, आमजन को करेंगे जागरूक: मुख्यमंत्री

👉मुख्यमंत्री नायब सिंह सैनी ने हरियाणा विजन 2047 के...

ਵਿਧਾਨ ਸਭਾ ਸੈਸ਼ਨ ਤੋਂ ਭੱਜੀ ਸਰਕਾਰ, ਮੁੱਖ ਮੰਤਰੀ ਅਸਤੀਫ਼ਾ ਦੇਣ: ਪਰਗਟ ਸਿੰਘ

👉ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਸਮੇਤ ਲੋਕ ਹਿੱਤਾਂ ਦੇ...