WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਧਰਮ ਤੇ ਵਿਰਸਾ

ਸ਼੍ਰੋਮਣੀ ਕਮੇਟੀ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਗੁਰਮਤਿ ਸਮਾਗਮ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮਾਨਵਤਾ ਲਈ ਪਰਿਵਾਰ ਵਾਰ ਕੇ ਮਿਸਾਲ ਕਾਇਮ ਕੀਤੀ- ਐਡਵੋਕੇਟ ਧਾਮੀ
ਸਮਾਗਮ ਦੌਰਾਨ ਜਥੇਦਾਰ ਹਰਪ੍ਰੀਤ ਸਿੰਘ ਤੇ ਸੁਖਬੀਰ ਸਿੰਘ ਬਾਦਲ ਸਮੇਤ ਪੰਥਕ ਸ਼ਖਸ਼ੀਅਤਾਂ ਨੇ ਭਰੀ ਹਾਜ਼ਰੀ
ਤਲਵੰਡੀ ਸਾਬੋ (ਬਠਿੰਡਾ), 17 ਜਨਵਰੀ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਕੌਮੀ ਪੱਧਰ ਦਾ ਵਿਸ਼ਾਲ ਗੁਰਮਤਿ ਸਮਾਗਮ ਕੀਤਾ ਗਿਆ, ਜਿਸ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਵੱਡੀ ਗਿਣਤੀ ਵਿਚ ਪ੍ਰਮੁੱਖ ਸ਼ਖਸੀਅਤਾਂ ਅਤੇ ਸੰਗਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਏਥੇ ਗੁਰਦੁਆਰਾ ਲਿਖਣਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਜਾਏ ਪੰਡਾਲ ਵਿੱਚ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਤਾਰਬਲਬੀਰ ਸਿੰਘ ਤੇ ਭਾਈ ਸਤਿੰਦਰਬੀਰ ਸਿੰਘ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਹਰਪਾਲ ਸਿੰਘ ਨੇ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ।

ਖੁਸ਼ਖਬਰ: ਬਠਿੰਡਾ ਤੋਂ ਹੁਣ ਦਿੱਲੀ ਲਈ ਹਫਤੇ ਵਿੱਚ ਪੰਜ ਦਿਨ ਉੱਡਣਗੇ ਜਹਾਜ਼

 

ਸਮਾਗਮ ਵਿਚ ਪਹੁੰਚੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਦਸਵੇਂ ਪਾਤਸ਼ਾਹ ਜੀ ਨੇ ਮਾਨਵਤਾ ਦੀ ਰੱਖਿਆ ਲਈ ਆਪਣਾ ਪਰਿਵਾਰ ਵਾਰ ਕੇ ਮਿਸਾਲ ਇੱਕ ਕਾਇਮ ਕੀਤੀ, ਜੋ ਦੁਨੀਆ ਦੇ ਧਾਰਮਿਕ ਇਤਿਹਾਸ ਅੰਦਰ ਆਪਣੇ ਆਪ ਵਿੱਚ ਲਾਸਾਨੀ ਹੈ। ਗੁਰੂ ਸਾਹਿਬ ਨੇ ਦੱਬੇ ਤੇ ਲਤਾੜੇ ਲੋਕਾਂ ਨੂੰ ਬਰਾਬਰਤਾ ਦਾ ਅਹਿਸਾਸ ਕਰਵਾਉਂਦਿਆਂ ਉਨ੍ਹਾਂ ਵਿਚ ਜਬਰ ਜੁਲਮ ਖਿਲਾਫ ਲੜਨ ਲਈ ਉਤਸ਼ਾਹ ਪੈਦਾ ਕੀਤਾ। ਇਸੇ ਦਾ ਹੀ ਨਤੀਜਾ ਹੈ ਕਿ ਅੱਜ ਭਾਰਤ ਦੀ ਸੰਸਕ੍ਰਿਤੀ ਮਜ਼ਬੂਤ ਹੈ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਸਵੇਂ ਪਾਤਸ਼ਾਹ ਦੇ ਪਰਉਪਕਾਰਾਂ ਨੂੰ ਅੱਖਰਾਂ ਵਿਚ ਬਿਆਨ ਨਹੀਂ ਕੀਤਾ ਜਾ ਸਕਦਾ। ਇਨ੍ਹਾਂ ਦੀ ਦੇਣ ਵੱਡੀ ਹੈ ਅਤੇ ਮਨੁੱਖੀ ਮਾਨਸਿਕਤਾ ਬਹੁਤ ਛੋਟੀ। ਉਹਨਾਂ ਆਖਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਸ਼ਖਸ਼ੀਅਤ ਦਾ ਇਸ ਗੱਲ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਉਨ੍ਹਾਂ ਨੇ ਦੱਬੇ ਕੁਚਲੇ ਲੋਕਾਂ ਵਿਚ ਹਕੂਮਤ ਵਿਰੁੱਧ ਲੜਨ ਦਾ ਸਾਹਸ ਪੈਦਾ ਕੀਤਾ, ਜਿਸ ਸਦਕਾ ਇੱਕ ਇੱਕ ਸਿੱਖ ਲੱਖਾਂ ਦੁਸ਼ਮਣਾਂ ਨਾਲ ਲੜ ਗਿਆ।ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਧਰਮ ਭਗਤੀ ਤੇ ਸ਼ਕਤੀ ਦਾ ਸੁਮੇਲ ਹੈ। ਸਟੇਜ ਦੀ ਸੇਵਾ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਵੱਲੋਂ ਨਿਭਾਈ ਗਈ।

ਮੰਦਭਾਗੀ ਖਬਰ: ਭਿਆਨਕ ਸੜਕ ਹਾਦਸੇ ਵਿੱਚ ਪੰਜਾਬ ਪੁਲਿਸ ਦੇ ਚਾਰ ਮੁਲਾਜ਼ਮਾਂ ਦੀ ਹੋਈ ਮੌਤ

ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਗਿ: ਜਗਤਾਰ ਸਿੰਘ, ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ, ਸ਼ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਮੈਂਬਰ ਸ. ਮੋਹਨ ਸਿੰਘ ਬੰਗੀ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਰਘਬੀਰ ਸਿੰਘ ਸਹਾਰਨਮਾਜਰਾ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸ. ਅਵਤਾਰ ਸਿੰਘ ਵਣਵਾਲਾ, ਸ. ਅਮਰੀਕ ਸਿੰਘ ਕੋਟਸ਼ਮੀਰ, ਸ. ਗੁਰਮੀਤ ਸਿੰਘ ਬੂਹ, ਸ. ਕੌਰ ਸਿੰਘ, ਬੀਬੀ ਜੋਗਿੰਦਰ ਕੌਰ, ਸ. ਸਤਪਾਲ ਸਿੰਘ ਤਲਵੰਡੀ, ਸ. ਸੁਰਜੀਤ ਸਿੰਘ ਰਾਏਪੁਰ, ਸ. ਮੇਜਰ ਸਿੰਘ ਢਿੱਲੋਂ, ਸ. ਜਗਸੀਰ ਸਿੰਘ ਮਾਂਗੇਆਣਾ, ਸੀਨੀਅਰ ਅਕਾਲੀ ਆਗੂ ਸ. ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ, ਸ. ਬਲਰਾਜ ਸਿੰਘ ਭੂੰਦੜ, ਯੂਥ ਅਕਾਲੀ ਦਲ ਦੇ ਪ੍ਰਧਾਨ ਸ. ਸਰਬਜੀਤ ਸਿੰਘ ਝਿੰਜਰ, ਸ. ਜਗਜੀਤ ਸਿੰਘ ਖਾਲਸਾ, ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਵਲੋਂ ਬਾਬਾ ਜੱਸਾ ਸਿੰਘ, ਬਾਬਾ ਹੀਰਾ ਸਿੰਘ ਸਰਹਾਲੀ, ਬਾਬਾ ਜੀਤ ਸਿੰਘ ਖਡੂਰ ਸਾਹਿਬ , ਬਾਬਾ ਅਮਨਦੀਪ ਸਿੰਘ ਟਕਸਾਲ ਸ਼ਹੀਦ ਭਾਈ ਮਨੀ ਸਿੰਘ ਅੰਮ੍ਰਿਤਸਰ, ਬਾਬਾ ਰਣਜੀਤ ਸਿੰਘ ਗੋਨਿਆਣਾ ਮੰਡੀ ਸੇਵਾ ਪੰਥੀ, ਮਹੰਤ ਯਮਨਾ ਦਾਸ, ਬਾਬਾ ਕਿਰਪਾਲ ਸਿੰਘ ਕਿਲਾ ਅਨੰਦਗੜ੍ਹ ਸਾਹਿਬ, ਬਾਬਾ ਰਣਜੀਤ ਸਿੰਘ, ਬਾਬਾ ਗੁਰਪ੍ਰੀਤ ਸਿੰਘ, ਬਾਬਾ ਕੁਲਵਿੰਦਰ ਸਿੰਘ ਚੰਮਕੌਰ ਸਾਹਿਬ ਵਲੋਂ ਸਿੰਘ,ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਸ. ਬਿਜੈ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਸ. ਰਣਜੀਤ ਸਿੰਘ, ਮਹੰਤ ਲਾਲ ਦਾਸ, ਮਹੰਤ ਯਮਨਾ ਦਾਸ, ਮਹੰਤ ਕਲਿਆਣ ਜੀ ਗਿੱਦੜਬਾਹਾ, ਮਹੰਤ ਗਿਆਨ ਪ੍ਰਕਾਸ਼ ਇੰਚਾਰਜ ਸ. ਕਰਤਾਰ ਸਿੰਘ, ਸ. ਜਗਪਾਲ ਸਿੰਘ, ਪ੍ਰਿੰਸੀਪਲ ਰਵਿੰਦਰ ਸਿੰਘ, ਪ੍ਰਿੰਸੀਪਲ ਕੰਵਲਜੀਤ ਕੌਰ ਮਾਤਾ ਸਾਹਿਬ ਕੌਰ ਗਰਲਜ ਕਾਲਜ ਆਦਿ ਹਾਜ਼ਰ ਸਨ।

 

Related posts

ਪੰਥਕ ਮੇਲ ਨਹੀਂ, ਬਲਕਿ ਸਰਨਾ ਤੇ ਬਾਦਲ ਦੋ ਪਰਿਵਾਰਾਂ ਦਾ ਹੋਇਆ ਹੈ ਆਪਸੀ ਮੇਲ: ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਕਾਹਲੋਂ

punjabusernewssite

ਪ੍ਰਾਣ ਪ੍ਰਤਿਸ਼ਠਾ ਸਮਾਰੋਹ ਮੌਕੇ ਕੇਂਦਰੀ ਯੂਨੀਵਰਸਿਟੀ ਨੇ ਪਿੰਡ ਘੁੱਦਾ ਵਿਖੇ ਸਥਿਤ ਰਾਮ ਮੰਦਰ ਵਿੱਚ ਪੂਜਾ ਅਰਚਨਾ ਕੀਤੀ

punjabusernewssite

ਬਠਿੰਡਾ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਸ੍ਰੀ ਪਰਸ਼ੂਰਾਮ ਭਵਨ ਦਾ ਨੀਂਹ ਪੱਥਰ ਰੱਖਿਆ

punjabusernewssite