👉ਸ਼੍ਰੋਮਣੀ ਕਮੇਟੀ ਵੱਲੋਂ ਲਗਾਇਆ ਗਿਆ ‘ਦਸਤਾਰਾਂ ਦਾ ਲੰਗਰ’
👉ਸਿੰਘ ਸਾਹਿਬ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਹੱਥੀਂ ਸਜਾਈਆਂ ਨੌਜਵਾਨਾਂ ਨੂੰ ਦਸਤਾਰਾਂ
Talwandi Sabo News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੇ ਸਹਿਯੋਗ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਤਿਆਰ ਕਰਵਾਈ ਗਈ ਦਰਸ਼ਨੀ ਡਿਓੜੀ ਦਾ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਨੇ ਅਰਦਾਸ ਉਪਰੰਤ ਪ੍ਰਮੁੱਖ ਸਖਸ਼ੀਅਤਾਂ ਦੀ ਹਾਜਰੀ ਵਿੱਚ ਉਦਘਾਟਨ ਕੀਤਾ।ਜਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਸਾਹਿਬ ਨੂੰ ਆਉਂਦੇ ਰਸਤੇ ਨੂੰ ਸੁੰਦਰ ਤਰੀਕੇ ਨਾਲ ਤਿਆਰ ਕਰਵਾਇਆ ਜਾ ਰਿਹਾ ਹੈ। ਉਦਘਾਟਨ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਜਥੇਦਾਰ ਬਾਬਾ ਟੇਕ ਸਿੰਘ ਨੇ ਕਾਰ ਸੇਵਾ ਭੂਰੀ ਵਾਲਿਆਂ ਵੱਲੋਂ ਕਰਵਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ।
ਇਹ ਵੀ ਪੜ੍ਹੋ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਮਹਾਨ ‘ਗੁਰਮਤਿ ਸਮਾਗਮ’
ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ ਅਤੇ ਹੋਰ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ।ਇਸੇ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਨੌਜਵਾਨਾਂ ਨੂੰ ਆਪਣੇ ਵਿਰਸੇ ਨਾਲ ਜੋੜਨ ਅਤੇ ਸਿੱਖੀ ਵਿੱਚ ਪ੍ਰਪੱਕ ਰਹਿਣ ਦੀ ਪ੍ਰੇਰਨਾ ਵਜੋਂ ਵਿਸ਼ੇਸ਼ ਤੌਰ ਤੇ ‘ਦਸਤਾਰਾਂ ਦਾ ਲੰਗਰ’ ਵੀ ਲਗਾਇਆ ਗਿਆ। ਇਸ ਦੌਰਾਨ ਪਹੁੰਚੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਜਥੇਦਾਰ ਬਾਬਾ ਟੇਕ ਸਿੰਘ ਨੇ ਸਿੱਖੀ ਵਿੱਚ ਪ੍ਰਪੱਕ ਰਹਿਣ ਦਾ ਪ੍ਰਣ ਕਰਨ ਵਾਲੇ ਨੌਜਵਾਨਾਂ ਦੇ ਆਪਣੇ ਹੱਥੀਂ ਸੁੰਦਰ ਦਸਤਾਰਾਂ ਸਜਾਈਆਂ ਅਤੇ ਉਨ੍ਹਾਂ ਨੂੰ ਗੁਰਸਿੱਖੀ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਦੱਸਿਆ ਕਿ ਬੀਤੇ ਕੱਲ੍ਹ ਤੋਂ ਸ਼ੁਰੂ ਹੋਇਆ ਇਹ ਦਸਤਾਰਾਂ ਦਾ ਲੰਗਰ ਕੱਲ ਤੱਕ ਨਿਰੰਤਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਪਿਛਲੇ ਕੱਲ੍ਹ 2000 ਦੇ ਕਰੀਬ ਪ੍ਰਣ ਕਰਨ ਵਾਲੇ ਨੌਜਵਾਨਾਂ ਨੂੰ ਦਸਤਾਰਾਂ ਸਜਾਈਆਂ ਗਈਆਂ ਸਨ। ਉਨ੍ਹਾਂ ਨੌਜਵਾਨਾਂ ਨੂੰ ਖਾਲਸਾ ਸਾਜਨਾ ਦੇ ਮਹੱਤਵ ਨੂੰ ਸਮਝਣ ਅਤੇ ਸਾਬਤ ਸੂਰਤ ਰਹਿ ਕੇ ਗੁਰੂ ਆਸ਼ੇ ਅਨੁਸਾਰ ਜੀਵਨ ਬਤੀਤ ਕਰਨ ਲਈ ਪ੍ਰੇਰਿਆ।
ਇਹ ਵੀ ਪੜ੍ਹੋ ਅਕਾਲੀ ਦਲ ਵੱਲੋਂ ਡਾ. ਭੀਮ ਰਾਓ ਅੰਬੇਡਕਰ ਨੂੰ ਜਨਮ ਜਯੰਤੀ ‘ਤੇ ਨਿੱਘੀ ਸ਼ਰਧਾਂਜਲੀ
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ, ਮੈਂਬਰਾਨ ਸ. ਮੋਹਨ ਸਿੰਘ ਬੰਗੀ, ਸ. ਅਵਤਾਰ ਸਿੰਘ ਬਣਵਾਲਾ, ਸ. ਜਗਸੀਰ ਸਿੰਘ ਮਾਂਗੇਆਣਾ, ਸ. ਬਲਦੇਵ ਸਿੰਘ ਚੂੰਘਾ, ਸ. ਸੁਰਜੀਤ ਸਿੰਘ ਰਾਇਪੁਰ, ਬੀਬੀ ਜੁਗਿੰਦਰ ਕੌਰ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਸ. ਸੁਖਬੀਰ ਸਿੰਘ, ਐਕਸੀਅਨ ਸ. ਅਮਨਦੀਪ ਸਿੰਘ, ਇੰਚਾਰਜ ਸ. ਗੁਰਪ੍ਰੀਤ ਸਿੰਘ ਰੋਡੇ, ਤਖ਼ਤ ਸਾਹਿਬ ਦੇ ਮੈਨੇਜਰ ਸ. ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਵਧੀਕ ਮੈਨੇਜਰ ਸ. ਗੁਰਦੇਵ ਸਿੰਘ, ਮੀਤ ਮੈਨੇਜਰ ਸ. ਮਨਦੀਪ ਸਿੰਘ, ਸ. ਗੁਰਸੇਵਕ ਸਿੰਘ, ਗਿਆਨੀ ਗੁਰਜੰਟ ਸਿੰਘ ਵਧੀਕ ਗ੍ਰੰਥੀ, ਗਿਆਨੀ ਜਗਤਾਰ ਸਿੰਘ ਕੀਰਤਪੁਰੀ ਮੁੱਖ ਕਥਾਵਾਚਕ, ਗਿਆਨੀ ਆਲਮ ਸਿੰਘ ਕਥਾਵਾਚਕ, ਬਾਬਾ ਲਾਲ ਸਿੰਘ ਜੀ ਉਦਾਸੀ ਸੰਪ੍ਰਦਾਇ ਸੰਗਤਾਂ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





