Site icon Punjabi Khabarsaar

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਤੇ ਹਰਿਆਣਾ ਦੇ ਸਿੱਖ ਆਗੂ ਝੀਂਡਾ ਪੁੱਜੇ ਖ਼ਨੌਰੀ ਬਾਰਡਰ

👉ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਜਾਣਿਆ ਹਾਲ-ਚਾਲ
ਖ਼ਨੌਰੀ, 18 ਦਸੰਬਰ: ਪਿਛਲੇ 22 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਾ ਹਾਲ-ਚਾਲ ਜਾਣਨ ਦੇ ਲਈ ਬੁੱਧਵਾਰ ਸਵੇਰੇ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਇੱਥੇ ਪੁੱਜੇ। ਦੋਨਾਂ ਸਿੱਖ ਆਗੂਆਂ ਨੇ ਕਿਸਾਨ ਆਗੂ ਦੀ ਸਿਹਤ ਦਾ ਹਾਲ ਚਾਲ ਪੁੱਛਿਆਂ ਅਤੇ ਕਿਸਾਨ ਅੰਦੋਲਨ ਦੀ ਚੜਦੀ ਕਲਾਂ ਲਈ ਕਾਮਨਾ ਵੀ ਕੀਤੀ।

ਇਹ ਵੀ ਪੜ੍ਹੋ ਰੇਲ ਸਫ਼ਰ ਕਰਨ ਵਾਲੇ ਹੋਣ ਸਾਵਧਾਨ, ਪੰਜਾਬ ’ਚ ਅੱਜ ਇੰਨ੍ਹਾਂ 18 ਥਾਵਾਂ ’ਤੇ ਰੋਕੀਆਂ ਜਾਣਗੀਆਂ ਰੇਲਾਂ

ਐਡਵੋਕੇਟ ਧਾਮੀ ਨੇ ਕਿਸਾਨਾਂ ਦੀਆਂ ਮੰਗਾਂ ‘ਤੇ ਕੇਂਦਰ ਸਰਕਾਰ ਦੁਆਰਾ ਅਪਣਾਏ ਵਤੀਰੇ ’ਤੇ ਵੀ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ‘‘ ਇਹ ਰਵੱਈਆ ਬਰਦਾਸਤ ਤੋਂ ਬਾਹਰ ਹੈ ਅਤੇ ਕਿਸਾਨਾਂ ਨੂੰ ਆਪਣੇ ਦੇਸ ਦੀ ਰਾਜਧਾਨੀ ਦਿੱਲੀ ਵੀ ਨਹੀਂ ਜਾਣ ਦਿੱਤਾ ਜਾ ਰਿਹਾ। ’’ ਜਿਕਰਯੋਗ ਹੈ ਕਿ ਬੀਤੇ ਕੱਲ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਉਚੇਚੇ ਤੌਰ ’ਤੇ ਕਿਸਾਨ ਆਗੂ ਕੋਲ ਪੁੱਜੇ ਸਨ। ਇਸਤੋਂ ਇਲਾਵਾ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਡੱਲੇਵਾਲ ਨਾਲ ਇਕਜੁਟਤਾ ਦਾ ਪ੍ਰਗਟਾਵਾ ਕਰਨ ਲਈ ਲਗਾਤਾਰ ਸਿਆਸੀ ਆਗੂ, ਫ਼ਿਲਮੀ ਅਦਾਕਾਰ ਤੇ ਹੋਰਨਾਂ ਦਾ ਆਉਣ ਜਾਣ ਇੱਥੇ ਲੱਗਿਆ ਹੋਇਆ ਹੈ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ

https://chat.whatsapp.com/EK1btmLAghfLjBaUyZMcLK

 

Exit mobile version