SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਧਿਕਾਰੀਆਂ ਨਾਲ ਕੀਤੀ ਇਕੱਤਰਤਾ

Date:

spot_img

👉ਛੇਵੀਂ ਵਾਰ ਮੁੜ ਪ੍ਰਧਾਨ ਬਣਨ ਮਗਰੋਂ ਦਫ਼ਤਰ ਪੁੱਜੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਧਿਕਾਰੀਆਂ ਨੇ ਕੀਤਾ ਸਵਾਗਤ
Amritsar News:  SGPC: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਛੇਵੀਂ ਵਾਰ ਮੁੜ ਪ੍ਰਧਾਨ ਬਣਨ ਮਗਰੋਂ ਸ਼੍ਰੋਮਣੀ ਕਮੇਟੀ ਦਫ਼ਤਰ ਪੁੱਜੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਧਿਕਾਰੀਆਂ ਨਾਲ ਇਕੱਤਰਤਾ ਕਰਕੇ ਪ੍ਰਬੰਧਾਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਸਬੰਧੀ ਦਿਸ਼ਾ-ਨਿਰਦੇਸ਼ ਦਿੱਤੇ। ਐਡਵੋਕੇਟ ਧਾਮੀ ਨੇ ਕਿਹਾ ਕਿ ਵੱਡੀਆਂ ਕੁਰਬਾਨੀਆਂ ਨਾਲ ਹੋਂਦ ਵਿਚ ਆਈ ਹੈ, ਸਿੱਖ ਕੌਮ ਦੀ ਇਹ ਮਾਣਮੱਤੀ ਸੰਸਥਾ ਜਿਸ ਨੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਨੂੰ ਸਚਾਰੂ ਢੰਗ ਨਾਲ ਚਲਾਉਣ ਦੇ ਨਾਲ-ਨਾਲ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਵੀ ਜਿਕਰਯੋਗ ਪ੍ਰਾਪਤੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਇਸ ਨੁਮਾਇੰਦਾ ਜਥੇਬੰਦੀ ਦੀ ਮਜਬੂਤੀ ਲਈ ਇਥੇ ਕੰਮ ਕਰਦੇ ਹਰ ਵਿਅਕਤੀ ਦਾ ਸੁਹਿਰਦ ਹੋਣਾ ਮੁੱਢਲੀ ਜ਼ੁੰਮੇਵਾਰੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਡਿਊਟੀ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸੰਸਥਾ ਦੇ ਕਾਰਜਾਂ ਨੂੰ ਸੰਗਤ ਤੱਕ ਪਹੁੰਚਾਉਣ ਲਈ ਸਾਰਿਆਂ ਨੂੰ ਆਪਣੀ ਜਿੰਮੇਵਾਰੀ ਨਭਾਉਣੀ ਚਾਹੀਦੀ ਹੈ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਸਮੂਹ ਅਧਿਕਾਰੀਆਂ ਅਤੇ ਮੁਲਾਜ਼ਮਾਂ ਵੱਲੋਂ ਆਪਣੇ ਜ਼ੁੰਮੇ ਲੱਗੀ ਡਿਊਟੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ।

ਇਹ ਵੀ ਪੜ੍ਹੋ 👉ਅਕਾਲੀ ਭਾਜਪਾ ਗਠਜੋੜ; ਸੀਟਾਂ ਦੀ ਵੰਡ ਨੂੰ ਲੈ ਕੇ ਪੰਜਾਬ ਦੇ ਆਗੂਆਂ ਦੀ ਪਹਿਲੀ ਮੀਟਿੰਗ ਅੱਜ!

ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦਫਤਰ ਪਹੁੰਚਣ ’ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਫੁੱਲਾਂ ਦੇ ਗੁਲਦਸਤੇ ਦੇ ਕੇ ਸਵਾਗਤ ਕੀਤਾ। ਇਸ ਦੌਰਾਨ ਮੀਤ ਸਕੱਤਰ ਸ. ਗੁਰਮੀਤ ਸਿੰਘ ਮੁਕਤਸਰ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸ. ਸਵਰਨ ਸਿੰਘ ਨੇਕੀ ਦੀ ਲਿਖੀ ਕਿਤਾਬ ‘ਅਰਦਾਸ’ ਵੀ ਭੇਟ ਕੀਤੀ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਓਐਸਡੀ ਸ. ਸਤਬੀਰ ਸਿੰਘ ਧਾਮੀ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਬਿਜੈ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਸ. ਪ੍ਰੀਤਪਾਲ ਸਿੰਘ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ. ਮਨਜੀਤ ਸਿੰਘ ਤਲਵੰਡੀ, ਸ. ਅਜ਼ਾਦ ਦੀਪ ਸਿੰਘ, ਸ. ਗੁਰਮੀਤ ਸਿੰਘ ਮੁਕਤਸਰ, ਕਾਨੂੰਨੀ ਸਹਾਲਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਗੁਰਪ੍ਰਤਾਪ ਸਿੰਘ, ਸਹਾਇਕ ਸੁਪ੍ਰਿੰਟੈਂਡੈਂਟ ਸ. ਪ੍ਰਭਜੋਤ ਸਿੰਘ, ਵਧੀਕ ਮੈਨੇਜਰ ਸ. ਗੁਰਵਿੰਦਰ ਸਿੰਘ ਦੇਵੀਦਾਸਪੁਰਾ ਤੇ ਹੋਰ ਹਾਜਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

संत कबीर कुटीर पर मुख्यमंत्री नायब सिंह सैनी ने महात्मा ज्योतिबा फुले की पुण्यतिथि पर अर्पित की पुष्पांजलि

👉महात्मा ज्योतिबा फुले ने अपना संपूर्ण जीवन सामाजिक कुरीतियों...

ਅਕਾਲੀ ਭਾਜਪਾ ਗਠਜੋੜ; ਸੀਟਾਂ ਦੀ ਵੰਡ ਨੂੰ ਲੈ ਕੇ ਪੰਜਾਬ ਦੇ ਆਗੂਆਂ ਦੀ ਪਹਿਲੀ ਮੀਟਿੰਗ ਅੱਜ!

Chandigarh News: Akali-BJP alliance; ਪਿਛਲੇ ਦਿਨੀਂ ਪੰਜਾਬ ਵਿਧਾਨ ਸਭਾ...