ਚੰਡੀਗੜ੍ਹ, 14 ਦਸੰਬਰ: ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਇੱਕ ਪੱਤਰਕਾਰ ਨਾਲ ਹੋਈ ਗੱਲਬਾਤ ਦੌਰਾਨ ਸਾਬਕਾ ਪ੍ਰਧਾਨ ਬੀਬੀ ਜੰਗੀਰ ਕੌਰ ਨੂੰ ਮੰਦਾ ਬੋਲ ਕੇ ਬੁਰੀ ਤਰ੍ਹਾਂ ਫ਼ਸ ਗਏ ਹਨ। ਹਾਲਾਂਕਿ ਮਾਮਲਾ ਸ਼ਾਂਤ ਕਰਨ ਲਈ ਜਿੱਥੇ ਖੁਦ ਇੱਕ ਵੀਡੀਓ ਰਾਹੀਂ ਪ੍ਰਧਾਨ ਧਾਮੀ ਨੇ ਬੀਬੀ ਜੰਗੀਰ ਕੌਰ ਤੇ ਸਮੂਹ ਔਰਤਾਂ ਤੋਂ ਮੁਆਫ਼ੀ ਮੰਗ ਲਈ ਹੈ ਤੇ ਨਾਲ ਹੀ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਵੀ ਲਿਖਤੀ ਪੱਤਰ ਭੇਜ ਕੇ ਖਿਮਾ ਜਾਚਨਾ ਮੰਗੀ ਹੈ ਪ੍ਰੰਤੂ ਇਸਦੇ ਬਾਵਜੂਦ ਇਹ ਵਿਵਾਦ ਉਨ੍ਹਾਂ ਦਾ ਖ਼ਹਿੜਾ ਛੱਡਦਾ ਨਜਰ ਨਹੀਂ ਆ ਰਿਹਾ।
ਇਹ ਵੀ ਪੜ੍ਹੋ ਕਿਸਾਨਾਂ ’ਤੇ ਹਰਿਆਣਾ ਪੁਲਿਸ ਨੇ ਮੁੜ ਸੁੱਟੇ ਅੱਥਰੂ ਗੈਸ ਦੇ ਗੋਲੇ, ਮਾਰੀਆਂ ਪਾਣੀ ਦੀਆਂ ਵੁਛਾੜਾਂ
ਹੁਣ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਮਹਿਲਾ ਕਮਿਸ਼ਨ ਨੇ ਵੀ ਪ੍ਰਧਾਨ ਧਾਮੀ ਨੂੰ ਇੱਕ ਨੋਟਿਸ ਭੇਜ ਕੇ ਜਵਾਬ ਤਲਬੀ ਕੀਤੀ ਹੈ, ਜਿਸਦੇ ਵਿਚ ਉਨ੍ਹਾਂ ਨੂੰ ਚਾਰ ਦਿਨਾਂ ਦੇ ਅੰਦਰ-ਅੰਦਰ ਜਵਾਬ ਦੇਣ ਲਈ ਕਿਹਾ ਹੈ। ਇਸ ਮਾਮਲੇ ਵਿਚ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇੱਕ ਧਾਰਮਿਕ ਉੱਚ ਅਹੁੱਦੇ ’ਤੇ ਬੈਠੇ ਵਿਅਕਤੀ ਵੱਲੋਂ ਇਸ ਤਰ੍ਹਾਂ ਦੀ ਸਬਦਾਵਾਲੀ ਔਰਤਾਂ ਪ੍ਰਤੀ ਵਰਤਣ ‘ਤੇ ਸਖ਼ਤ ਨਰਾਜ਼ਗੀ ਦਿਖ਼ਾਈ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਇਕੱਲਾ ਔਰਤਾਂ ਨੂੰ ਨਹੀਂ, ਬਲਕਿ ਪੂਰੀ ਦੁਨੀਆ ਵਿਚ ਬੈਠੀ ਸਿੱਖ ਕੌਮ ਨੂੰ ਵੀ ਨਮੋਸ਼ੀ ਦਾ ਸਾਹਮਣਾ ਕਰਨ ਲਈ ਮਜਬੂਰ ਹੋਣਾ ਪੈ ਰਿਹਾ।
ਇਹ ਵੀ ਪੜ੍ਹੋ ਪੰਜਾਬ ਜੀ.ਐਸ.ਟੀ. ਵਿਭਾਗ ਵੱਲੋਂ 163 ਕਰੋੜ ਰੁਪਏ ਦੇ ਫਰਜ਼ੀ ਲੈਣ-ਦੇਣ ਵਾਲੇ ਜਾਅਲੀ ਬਿਲਿੰਗ ਘੁਟਾਲੇ ਦਾ ਪਰਦਾਫਾਸ਼
ਮਹਿਲਾ ਕਮਿਸ਼ਨ ਦੀ ਪ੍ਰਧਾਨ ਨੇ ਪ੍ਰਧਾਨ ਧਾਮੀ ਵੱਲੋਂ ਮੰਗੀ ਗਈ ਮੁਆਫ਼ੀ ਨੂੰ ਵੀ ਰੱਦ ਕਰ ਦਿੱਤਾ ਹੈ ਤੇ ਕਿਹਾ ਹੈ ਕਿ ਕਮਿਸ਼ਨ ਇਸ ਮਾਮਲੇ ਵਿਚ ਸਖ਼ਤ ਕਾਰਵਾਈ ਕਰੇਗਾ। ਕਮਿਸ਼ਨ ਨੇ ਪ੍ਰਧਾਨ ਧਾਮੀ ਕੋਲੋਂ ਅਸਤੀਫ਼ੇ ਦੀ ਵੀ ਮੰਗ ਕੀਤੀ ਹੈ। ਗੌਰਤਲਬ ਹੈ ਕਿ ਇੱਕ ਪੱਤਰਕਾਰ ਗੁਰਿੰਦਰ ਸਿੰਘ ਕੋਟਕਪੂਰਾ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਹੋਰਨਾਂ ਦੇ ਅਸਤੀਫ਼ਿਆਂ ਸਬੰਧੀ ਸਮਾਂ ਵਧਾਉਣ ਸਬੰਧੀ ਗੱਲਬਾਤ ਕੀਤੀ ਸੀ, ਜਿਥੇ ਉਹ ਤਲਖ਼ ਹੋ ਗਏ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK