SGPC ਪ੍ਰਧਾਨ ਦੀ ਚੋਣ ਅੱਜ; ਹਰਜਿੰਦਰ ਸਿੰਘ ਧਾਮੀ ਦੇ ਮੁਕਾਬਲੇ ਨਵੇਂ ਅਕਾਲੀ ਦਲ ਵੱਲੋਂ ਮੋਰਚਾਬੰਦੀ

Date:

spot_img

Amritsar News: sgpc president election ;ਸਿੱਖਾਂ ਦੀ ਮਿੰਨੀ ਪਾਰਲੀਮੈਂਟ ਵਜੋਂ ਜਾਣੀ ਜਾਂਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਦੇ ਅਹੁਦੇ ਲਈ ਅੱਜ ਸੋਮਵਾਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਣ ਜਾ ਰਹੀ ਹੈ। ਇਸ ਚੋਣ ਦੇ ਲਈ ਸ਼੍ਰੋਮਣੀ ਅਕਾਲੀ ਦਲ ਨੇ ਜਿੱਥੇ ਇੱਕ ਵਾਰ ਫਿਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ‘ਤੇ ਵਿਸ਼ਵਾਸ ਜਤਾਇਆ ਹੈ, ਉਥੇ ਹੋਂਦ ਵਿਚ ਆਏ ਪੁਨਰ ਸੁਰਜੀਤੀ ਅਕਾਲੀ ਦਲ ਵੱਲੋਂ ਵੀ ਚੋਣ ਮੈਦਾਨ ਵਿਚ ਡਟਣ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ ਬਰਾਤ ਦੇ ਸਵਾਗਤ ‘ਚ ਚਲਾਈ ਆਤਿਸ਼ਬਾਜ਼ੀ ਨੇ ਸਾੜਿਆ ਮੈਰਿਜ਼ ਪੈਲੇਸ, ਬਰਾਤੀਆਂ ਤੇ ਕੁੜੀ ਵਾਲਿਆਂ ਦੀ ਪਈ ਭਾਜ਼ੜ

ਹਾਲਾਂਕਿ ਇਸ ਧੜੇ ਵੱਲੋਂ ਕਿਸੇ ਉਮੀਦਵਾਰ ਦਾ ਨਾਮ ਸਾਹਮਣੇ ਨਹੀਂ ਕੀਤਾ ਗਿਆ ਪ੍ਰੰਤੂ ਚਰਚਾ ਮੁਤਾਬਕ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਮੁੜ ਮੈਦਾਨ ਵਿਚ ਆ ਸਕਦੇ ਹਨ।ਇਸ ਅਕਾਲੀ ਦਲ ਦੇ ਮੁਖੀ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਲਟ ਪ੍ਰਧਾਨ ਦੀ ਚੋਣ ਲਈ ਗੇਂਦ ਸ਼੍ਰੋਮਣੀ ਕਮੇਟੀ ਮੈਂਬਰਾਂ ਦੇ ਪਾਲੇ ਵਿਚ ਸੁੱਟ ਦਿੱਤੀ ਗਈ ਹੈ।

ਇਹ ਵੀ ਪੜ੍ਹੋ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:ਲਾਈਟ ਐਂਡ ਸਾਊਂਡ ਸ਼ੋਅ ਦੀ 4 ਨਵੰਬਰ ਤੋਂ ਹੋਵੇਗੀ ਸ਼ੁਰੂਆਤ : ਤਰੁਨਪ੍ਰੀਤ ਸਿੰਘ ਸੌਂਦ

ਜਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਦੇ 185 ਮੈਂਬਰ ਚੁਣੇ ਜਾਂਦੇ ਹਨ ਪ੍ਰੰਤੂ ਮੌਜੂਦਾ ਸਮੇਂ ਕਾਫ਼ੀ ਸਾਰੇ ਮੈਂਬਰਾਂ ਦੀ ਮੌਤ ਹੋ ਚੁੱਕੀ ਹੈ ਤੇ ਕਈ ਅਸਤੀਫ਼ਾ ਦੇ ਚੁੱਕੇ ਹਨ। ਇਸਤੋਂ ਇਲਾਵਾ ਕੁੱਝ ਵਿਦੇਸ਼ ਵਿਚ ਵੀ ਦੱਸੇ ਜਾ ਰਹੇ ਹਨ। ਪਿਛਲੇ ਸਾਲ 28 ਅਕਤੂਬਰ ਨੂੰ ਹੋਈਆਂ ਚੋਣਾਂ ਵਿਚ ਕੁੱਲ 142 ਵੋਟਾਂ ਭੁਗਤੀਆਂ ਸਨ, ਜਿਸਦੇ ਵਿਚੋਂ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ 107 ਅਤੇ ਬਾਗ਼ੀ ਧੜੇ ਦੀ ਉਮੀਦਵਾਰ ਬੀਬੀ ਜਗੀਰ ਕੌਰ ਨੂੰ ਸਿਰਫ਼ 33 ਵੋਟਾਂ ਮਿਲੀਆਂ। ਇਸੇ ਤਰ੍ਹਾਂ 2 ਵੋਟਾਂ ਰੱਦ ਹੋ ਗਈਆਂ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Parvinder Singh Jhota Murder Case; Punjab Govt ਦਾ ਵੱਡਾ Action, DSP ਤੇ Drug Insp ਮੁਅੱਤਲ

Mansa News: Parvinder Singh Jhota Murder Case; Punjab Govt...