ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਾਕਿਸਤਾਨ ਹਾਈ ਕਮਿਸ਼ਨ ਦੇ ਮੁੱਖ ਕਮਿਸ਼ਨਰ ਸਾਦ ਅਹਿਮਦ ਵੜੈਚ ਨੂੰ ਲਿਖਿਆ ਪੱਤਰ

Date:

spot_img

👉ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਖੁੱਲ੍ਹਦਿਲੀ ਦਾ ਵੀਜ਼ੇ ਦੇਣ ਲਈ ਕੀਤਾ ਧੰਨਵਾਦ
Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ ਸ਼ਰਧਾਲੂਆਂ ਨੂੰ ਖੁੱਲਦਿਲੀ ਨਾਲ ਵੀਜੇ ਦੇਣ ਲਈ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਦੇ ਮੁੱਖ ਕਮਿਸ਼ਨਰ ਸਾਦ ਅਹਿਮਦ ਵੜੈਚ ਨੂੰ ਪੱਤਰ ਲਿੱਖ ਕੇ ਧੰਨਵਾਦ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋ ਲਿੱਖੇ ਪੱਤਰ ਵਿੱਚ ਕਿਹਾ ਗਿਆ ਕਿ ਖੁਸ਼ੀ ਦੀ ਗਲ ਹੈ ਕਿ ਖਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਸ਼੍ਰੋਮਣੀ ਕਮੇਟੀ ਵੱਲੋਂ ਭੇਜੀ ਗਈ 1942 ਨਾਵਾਂ ਵਾਲੀ ਸੂਚੀ ਅਨੁਸਾਰ ਸਾਰੇ ਵੀਜੇ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ  ਖ਼ਾਲਸਾ ਸਾਜਣਾ ਦਿਵਸ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ

ਇਸ ਸਹਿਯੋਗ ਨੇ ਸਿੱਖ ਸ਼ਰਧਾਲੂਆਂ ਨੂੰ ਆਪਣੇ ਇਤਿਹਾਸਕ ਤੇ ਪਵਿੱਤਰ ਗੁਰਧਾਮਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕੀਤਾ ਹੈ। ਅਜਿਹਾ ਫੈਸਲਾ ਨਾ ਕੇਵਲ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਾ ਹੈ, ਸਗੋਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਸੱਭਿਆਚਾਰਕ ਤੇ ਭਾਈਚਾਰਕ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਵੀ ਅਹਿਮ ਯੋਗਦਾਨ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੁੱਖ ਕਮਿਸ਼ਨਰ ਸਾਦ ਅਹਿਮਦ ਵੜੈਚ ਅਤੇ ਉਨ੍ਹਾਂ ਦੀ ਟੀਮ ਦੇ ਇਸ ਸਾਰਥਿਕ ਉੱਦਮ ਦੀ ਸ਼ਲਾਘਾ ਕਰਦਿਆਂ ਲਿਖਿਆ ਕਿ ਤੁਹਾਡੇ ਦੁਆਰਾ ਦਿੱਤਾ ਗਿਆ ਸਹਿਯੋਗ ਹਮੇਸ਼ਾ ਸਤਿਕਾਰ ਨਾਲ ਯਾਦ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ  ਬਠਿੰਡਾ ਜੇਲ੍ਹ ਮੁੜ ਚਰਚਾ ’ਚ, ਅੰਮ੍ਰਿਤਪਾਲ ਦੇ ਸਾਥੀਆਂ ਨੇ ਸ਼ੁਰੂ ਕੀਤੀ ਭੁੱਖ ਹੜਤਾਲ

ਉਨ੍ਹਾਂ ਸਿੱਖ ਸ਼ਰਧਾਲੂਆਂ ਨੂੰ ਵੱਡੀ ਗਿਣਤੀ ਵਿਚ ਵੀਜ਼ੇ ਦੇਣ ਅਤੇ ਯੋਗ ਪ੍ਰਬੰਧ ਕਰਨ ਲਈ ਪਾਕਿਸਤਾਨ ਸਰਕਾਰ ਦਾ ਵੀ ਤੈਅ ਦਿਲੋਂ ਧੰਨਵਾਦ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਸ ਪ੍ਰਗਟਾਈ ਕਿ ਭਵਿੱਖ ਵਿਚ ਵੀ ਇਸੇ ਤਰ੍ਹਾਂ ਸਹਿਯੋਗ ਜਾਰੀ ਰਹੇਗਾ, ਜਿਸ ਨਾਲ ਸਿੱਖ ਭਾਈਚਾਰੇ ਨੂੰ ਆਪਣੀ ਵਿਰਾਸਤ ਨਾਲ ਜੋੜਨ ਅਤੇ ਗੁਰਧਾਮਾਂ ਦੇ ਦਰਸ਼ਨਾਂ ਦਾ ਮੌਕਾ ਮਿਲਦਾ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

CM Nayab Singh Saini ਵੱਲੋਂ ਸਿੰਗਾਪੁਰ ਦੇ ਨਿਵੇਸ਼ਕਾਂ ਨੂੰ ਹਰਿਆਣਾ ਵਿੱਚ ਨਿਵੇਸ਼ ਦਾ ਸੱਦਾ

👉ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ...

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਨਮਾਨ ਰਾਸ਼ੀ ਵਜੋਂ 3,824.87...