Amritsar News: ਪਿਛਲੇ ਇੱਕ ਮਹੀਨੇ ’ਚ ਤਿੰਨ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਨੂੰ ਸੇਵਾਮੁਕਤ ਕਰਕੇ ਚਰਚਾ ਵਿਚ ਚੱਲ ਰਹੀ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੁੜ ਮੀਟਿੰਗ ਹੋ ਜਾ ਰਹੀ ਹੈ। ਸੂਚਨਾ ਮੁਤਾਬਕ ਇਹ ਮੀਟਿੰਗ 17 ਮਾਰਚ 2025 ਨੂੰ ਸ਼ਰੋਮਣੀ ਕਮੇਟੀ ਦੇ ਚੰਡੀਗੜ੍ਹ ਸਥਿਤ ਸੈਕਟਰ 5 ’ਚ ਉਪ ਦਫ਼ਤਰ ਵਿਖੇ ਦੁਪਹਿਰ 12 ਵਜੇ ਹੋਵੇਗੀ।
ਇਹ ਵੀ ਪੜ੍ਹੋ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੰਭਾਲੀ ਸੇਵਾ
ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਵਿਚ ਇਕੱਤਰਤਾ ਸਬੰਧੀ ਜਾਣਕਾਰੀ ਦਿੰਦਿਆਂ ਸ਼ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਨੇ ਦੱਸਿਆ ਕਿ ਇਕੱਤਰਤਾ ਵਿਚ ਸ਼ਰੋਮਣੀ ਕਮੇਟੀ ਨਾਲ ਸਬੰਧਤ ਮਾਮਲੇ ਵਿਚਾਰੇ ਜਾਣਗੇ। ਇਸ ਸਬੰਧ ਵਿਚ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰ ਅਤੇ ਮੈਂਬਰਾਂ ਨੂੰ ਪੱਤਰ ਭੇਜ ਕੇ ਸੂਚਿਤ ਕਰ ਦਿੱਤਾ ਗਿਆ ਹੈ। ਚੱਲ ਰਹੀ ਚਰਚਾ ਮੁਤਾਬਕ ਇਸ ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਭੇਜੇ ਅਸਤੀਫ਼ੇ ਉਪਰ ਕੋਈ ਫੈਸਲਾ ਲਿਆ ਜਾ ਸਕਦਾ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "SGPC ਨੇ ਮੁੜ ਸੱਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ, ਧਾਮੀ ਦੇ ਅਸਤੀਫ਼ੇ ਉਪਰ ਆ ਸਕਦਾ ਹੈ ਕੋਈ ਫੈਸਲਾ"