Amritsar News: SGPC ਤੋਂ ਸੇਵਾ ਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀਆਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਅੱਜ ਸਨਮਾਨਿਤ ਕੀਤਾ ਗਿਆ। ਇਨ੍ਹਾਂ ਸਾਬਕਾ ਮੁਲਾਜ਼ਮਾਂ ਵਿਚ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸ. ਗੁਰਦੀਪ ਸਿੰਘ, ਚੀਫ਼ ਅਕਾਊਂਟੈਂਟ ਸ. ਮਿਲਖਾ ਸਿੰਘ, ਡਾਇਰੈਕਟਰ ਸ. ਚਮਕੌਰ ਸਿੰਘ, ਇੰਚਾਰਜ ਸ. ਦੀਪਇੰਦਰ ਸਿੰਘ ਸੁਪਰਵਾਈਜ਼ਰ ਸ. ਪਰਮਜੀਤ ਸਿੰਘ, ਸ. ਹਰਪਾਲ ਸਿੰਘ ਤੇ ਸ. ਜਸਵਿੰਦਰ ਸਿੰਘ, ਮੀਤ ਮੈਨੇਜਰ ਸ. ਪਰਮਜੀਤ ਸਿੰਘ, ਸੀਨੀਅਰ ਕੰਪਿਊਟਰ ਓਪਰੇਟਰ ਸ. ਬਲਵਿੰਦਰ ਸਿੰਘ, ਸਹਾਇਕ ਸੁਪਰਵਾਈਜ਼ਰ ਸ. ਸਰਬਜੀਤ ਸਿੰਘ, ਈਸੀ ਸ. ਪਿਆਰਾ ਸਿੰਘ, ਡਰਾਇਵਰ ਸ. ਸਤਨਾਮ ਸਿੰਘ, ਕਲਰਕ ਸ. ਗੁਰਪਾਲ ਸਿੰਘ, ਪੇਸਟਰ ਸ੍ਰੀ ਸੁਭਾਸ਼ ਕੁਮਾਰ, ਹੈਲਪਰ ਸ. ਗੁਰਦੀਪ ਸਿੰਘ, ਸੇਵਾਦਾਰ ਭਾਈ ਸਵਰਨ ਸਿੰਘ ਸ਼ਾਮਲ ਸਨ। ਭਾਈ ਗੁਰਦਾਸ ਹਾਲ ਵਿਖੇ ਕੀਤੇ ਗਏ ਸਮਾਗਮ ਦੌਰਾਨ ਇਨ੍ਹਾਂ ਮੁਲਾਜ਼ਮਾਂ ਨੂੰ ਸਿਰੋਪਾਓ, ਸ੍ਰੀ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਮੁਲਾਜ਼ਮ ਭਲਾਈ ਸਕੀਮ ਤਹਿਤ 41-41 ਹਜ਼ਾਰ ਰੁਪਏ ਦੇ ਕੇ ਸਨਮਾਨਿਤ ਕੀਤਾ।
ਇਹ ਵੀ ਪੜ੍ਹੋ ਨਸ਼ਾ ਤਸਕਰੀ ਦੇ ਦੋਸ਼ਾਂ ਹੇਠ ਫ਼ੜੀ ਮਹਿਲਾ ਕਾਂਸਟੇਬਲ ਦੇ ‘ਦੋਸਤ’ ਵਿਰੁਧ ਇੱਕ ਹੋਰ ਪਰਚਾ ਦਰਜ਼
ਇਸ ਮੌਕੇ ਸੰਬੋਧਨ ਕਰਦਿਆਂ SGPC ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਸਿੱਖ ਪੰਥ ਦੀ ਮਹਾਨ ਸੰਸਥਾ ਸ਼੍ਰੋਮਣੀ ਕਮੇਟੀ ਦੀਆਂ ਸੇਵਾਵਾਂ ਵਿਚ ਕਰਮਚਾਰੀਆਂ ਦਾ ਵੱਡਾ ਯੋਗਦਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਨਵੇਂ ਮੁਲਾਜ਼ਮਾਂ ਨੂੰ ਸੇਵਾ ਮੁਕਤ ਹੋਏ ਅਧਿਕਾਰੀਆਂ ਦੇ ਤਜ਼ਰਬੇ ਤੋਂ ਸੇਧ ਲੈਣੀ ਚਾਹੀਦੀ ਹੈ। ਉਨ੍ਹਾਂ ਨਵੇਂ ਮੁਲਾਜ਼ਮਾਂ ਨੂੰ ਮੁਲਾਜ਼ਮ ਭਲਾਈ ਸਕੀਮ ਦੇ ਮੈਂਬਰ ਬਣਨ ਲਈ ਵੀ ਪ੍ਰੇਰਿਆ।ਇਸ ਮੌਕੇ ਵਧੀਕ ਸਕੱਤਰ ਸ. ਬਿਜੈ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸਾਬਕਾ ਵਿਧਾਇਕ ਸ. ਵਿਰਸਾ ਸਿੰਘ ਵਲਟੋਹਾ, ਮੀਤ ਸਕੱਤਰ ਸ. ਗੁਰਚਰਨ ਸਿੰਘ ਕੁਹਾਲਾ, ਸ. ਬਲਵਿੰਦਰ ਸਿੰਘ ਖੈਰਾਬਾਦ, ਇੰਚਾਰਜ ਸ. ਮੇਜਰ ਸਿੰਘ, ਸ. ਅਜ਼ਾਦਦੀਪ ਸਿੰਘ, ਸ. ਬਲਜੀਤ ਸਿੰਘ, ਸ. ਪਲਵਿੰਦਰ ਸਿੰਘ, ਸ. ਜੇਪੀ ਸਿੰਘ, ਸ. ਤਰਸੇਮ ਸਿੰਘ, ਸਾਬਕਾ ਖਜਾਨਚੀ ਸ. ਕੁਹਾੜਾਕਾ ਤੋਂ ਇਲਾਵਾ ਸੇਵਾ ਮੁਕਤ ਅਧਿਕਾਰੀਆਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "SGPC ਦੇ ਸੇਵਾ ਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ"