ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ

Date:

spot_img

Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ  ਪਾਦਰੀ ਬਲਜਿੰਦਰ ਦੀ ਕੁੱਟਮਾਰ ਦਾ ਸ਼ਿਕਾਰ ਔਰਤ ਨੇ ਕੀਤੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨਾਲ ਮੁਲਾਕਾਤ

ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਇਹ ਚਿਰੋਕਣੀ ਮੰਗ ਰਹੀ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਪਦਵੀ ਦੇ ਸਤਿਕਾਰ ਅਤੇ ਮਹੱਤਵ ਦੇ ਮੱਦੇਨਜ਼ਰ ਸੇਵਾ ਨਿਯਮ ਤਹਿ ਕੀਤੇ ਜਾਣ, ਜਿਸ ਨੂੰ ਲੈ ਕੇ ਬੀਤੇ ਕੱਲ੍ਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਵਿੱਚ ਸਿਧਾਂਤਕ ਪ੍ਰਵਾਨਗੀ ਦਾ ਮਤਾ ਪਾਸ ਕੀਤਾ ਗਿਆ ਹੈ। ਇਸ ਮਤੇ ਦੀ ਭਾਵਨਾ ਅਨੁਸਾਰ ਜਥੇਦਾਰ ਸਾਹਿਬ ਦੀ ਨਿਯੁਕਤੀ, ਸੇਵਾਵਾਂ ਅਤੇ ਸੇਵਾ ਮੁਕਤੀ ਬਾਰੇ ਕੌੰਮ ਦੀਆਂ ਸਮੁੱਚੀਆਂ ਜਥੇਬੰਦੀਆਂ ਤੇ ਸੰਸਥਾਵਾਂ ਦੇ ਨਾਲ ਨਾਲ ਸਿੱਖ ਬੁੱਧੀਜੀਵੀਆਂ ਦੇ ਵਿਚਾਰ ਮਹੱਤਵਪੂਰਨ ਹਨ।

ਇਹ ਵੀ ਪੜ੍ਹੋ CM Mann ਦੀ ਧੀ ਦੇ ਪਹਿਲੇ ਜਨਮ ਦਿਨ ਮੌਕੇ ਲੱਗੀਆਂ ਰੌਣਕਾਂ

ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ।ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ info@sgpc.net ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...

प्रदेश में सभी पात्र परिवारों को दी जाएगी आवास सुविधा: मुख्यमंत्री

👉मुख्यमंत्री श्री नायब सिंह सैनी ने हरियाणा विजन-2047 के...