Friday, April 3, 2026
spot_img
spot_img

SGPC ਵੱਲੋਂ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਮਰੀਜ਼ਾਂ ਲਈ ਲੰਗਰ ਸੇਵਾ ਦੀ ਕੀਤੀ ਗਈ ਸ਼ੁਰੂਆਤ

Date:

spot_img

👉ਹਸਪਤਾਲ ਵਿਖੇ ਇਲਾਜ ਕਰਵਾਉਣ ਆਏ ਮਰੀਜ਼ਾਂ ਲਈ ਵੱਡਾ ਧਰਵਾਸ ਬਣੇਗੀ ਲੰਗਰ ਸੇਵਾ- ਐਡਵੋਕੇਟ ਧਾਮੀ
Amritsar News:ਸ੍ਰੀ ਗੁਰੂ ਨਾਨਕ ਦੇਵ ਜੀ ਹਸਪਤਾਲ ਸ੍ਰੀ ਅੰਮ੍ਰਿਤਸਰ ਵਿਖੇ ਇਲਾਜ਼ ਕਰਵਾਉਣ ਆਏ ਮਰੀਜ਼ ਅਤੇ ਉਨ੍ਹਾਂ ਦੇ ਨਾਲ ਆਏ ਸਹਿਯੋਗੀ ਸ੍ਰੀ ਗੁਰੂ ਰਾਮਦਾਸ ਜੀ ਦੇ ਦਰ ਤੋਂ ਆਇਆ ਲੰਗਰ ਛਕ ਸਕਣਗੇ। ਲੰਗਰ ਸੇਵਾ ਦੀ ਰਸਮੀ ਸ਼ੁਰੂਆਤ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਮੂਲਮੰਤਰ ਅਤੇ ਗੁਰਮੰਤਰ ਦੇ ਜਾਪ ਕਰਨ ਮਗਰੋਂ ਅਰਦਾਸ ਉਪਰੰਤ ਕੀਤੀ ਗਈ। ਜ਼ਿਕਰਯੋਗ ਹੈ ਕਿ ਬੀਤੇ ਸਮੇਂ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਇਸ ਕਾਰਜ ਲਈ ਪ੍ਰਵਾਨਗੀ ਦਿੱਤੀ ਸੀ। ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਹਸਪਤਾਲ ਪੁੱਜਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੂੰ ਹਸਪਤਾਲ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਰਾਜੀਵ ਦੇਵਗਨ ਅਤੇ ਮੈਡੀਕਲ ਸੁਪ੍ਰਿੰਟੈਂਡੈਂਟ ਡਾ. ਕਰਮਜੀਤ ਸਿੰਘ ਨੇ ਜੀ-ਆਇਆਂ ਆਖਦਿਆਂ ਸਵਾਗਤ ਕੀਤਾ।

ਇਹ ਵੀ ਪੜ੍ਹੋ  ਦੇਸ਼ ਵਿੱਚ ਨਹੀਂ ਲੱਗੇਗਾ ਲੋਕਡਾਊਨ; ਕੇਂਦਰ ਨੇ ਅਫਵਾਹਾਂ ਨੂੰ ਕੀਤਾ ਰੱਦ

ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਗੁਰੂ ਸਾਹਿਬਾਨ ਦੇ ਸੰਦੇਸ਼ ਅਤੇ ਪ੍ਰੇਰਣਾ ਦੀ ਰੌਸ਼ਨੀ ’ਚ ਸਦਾ ਹੀ ਮਾਨਵ ਹਿਤਕਾਰੀ ਕਾਰਜਾਂ ਲਈ ਯਤਨਸ਼ੀਲ ਰਹੀ ਹੈ। ਇਸੇ ਤਹਿਤ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਹਸਪਤਾਲ ਵਿਖੇ ਇਲਾਜ ਕਰਵਾਉਣ ਆਉਣ ਵਾਲੇ ਮਰੀਜ਼ਾਂ ਅਤੇ ਹੋਰ ਲੋੜਵੰਦਾਂ ਲਈ ਲੰਗਰ ਦਾ ਪ੍ਰਬੰਧ ਕਰਨ ਦਾ ਫੈਸਲਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਦਾ ਮੁੱਖ ਉਦੇਸ਼ ਮਰੀਜ਼ਾਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਨੂੰ ਸਹਾਰਾ ਪ੍ਰਦਾਨ ਕਰਨਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਇਹ ਉਪਰਾਲਾ ਦੂਰ-ਦੂਰ ਤੋਂ ਸ੍ਰੀ ਅੰਮ੍ਰਿਤਸਰ ਵਿਖੇ ਇਲਾਜ ਕਰਵਾਉਣ ਆਏ ਮਰੀਜ਼ਾਂ ਲਈ ਵੱਡਾ ਧਰਵਾਸ ਬਣੇਗਾ।

ਇਹ ਵੀ ਪੜ੍ਹੋ  ਖਾੜੀ ਜੰਗ ਦੌਰਾਨ ਵੱਡੀ ਖ਼ਬਰ; ਦੇਸ਼ ‘ਚ ਪੈਟਰੋਲ ਤੇ ਡੀਜ਼ਲ ਹੋਵੇਗਾ ਸਸਤਾ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਕਾਰਜ ਵਿਚ ਸਹਿਯੋਗ ਕਰਨ ਲਈ ਹਸਪਤਾਲ ਦੇ ਡਾਇਰੈਕਟਰ ਪ੍ਰਿੰਸੀਪਲ, ਮੈਡੀਕਲ ਸੁਪ੍ਰਿੰਟੈਂਡੈਂਟ ਸਮੇਤ ਸਮੁੱਚੇ ਪ੍ਰਬੰਧ ਦਾ ਧੰਨਵਾਦ ਵੀ ਕੀਤਾ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਗੁਰਮੀਤ ਸਿੰਘ ਬੂਹ, ਸ੍ਰੀ ਗੁਰੂ ਨਾਨਕ ਦੇਵ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਹਸਪਤਾਲ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਰਾਜੀਵ ਦੇਵਗਨ ਅਤੇ ਮੈਡੀਕਲ ਸੁਪ੍ਰਿੰਟੈਂਡੈਂਟ ਡਾ. ਕਰਮਜੀਤ ਸਿੰਘ, ਨਰਸਿੰਘ ਸੁਪ੍ਰਿੰਟੈਂਡੈਂਟ ਬੀਬੀ ਨਵਕਿਰਨ ਕੌਰ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਸ. ਬਲਵਿੰਦਰ ਸਿੰਘ ਸਮੇਤ ਹੋਰ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img

Popular

More like this
Related

ਕਿਸਾਨਾਂ ਨੂੰ ਸਮੇਂ ‘ਤੇ ਗੁਣਵੱਤਾਪੂਰਣ ਬੀਜ ਉਪਲਬਧ ਕਰਾਉਣਾ ਸਰਕਾਰ ਦੀ ਪ੍ਰਾਥਮਿਕਤਾ:ਖੇਤੀਬਾੜੀ ਮੰਤਰੀ

👉ਵਿਭਾਗ ਦੀ ਹਾਈ ਪਾਵਰਡ ਪਰਚੇਜ਼ ਕਮੇਟੀ ਦੀ ਮੀਟਿੰਗ ਆਯੋਜਿਤ Haryana...

हरियाणा में ‘ज्ञान भारतम’ पांडुलिपि सर्वे;मुख्य सचिव ने दिया समयबद्ध सर्वेक्षण पर जोर

Haryana News:हरियाणा के मुख्य सचिव श्री अनुराग रस्तोगी ने...

बजट घोषणाओं पर एक महीने में ही तेज़ अमल

👉 मुख्यमंत्री नायब सिंह सैनी ने प्रशासनिक सचिवों के साथ...

ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ: ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

👉ਵੱਖ-ਵੱਖ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ 👉ਕਿਹਾ ; ਨੌਜਵਾਨਾਂ...