ਰਾਜੋਆਣਾ ਵੱਲੋਂ ਐਲਾਨੇ ਭੁੱਖ ਹੜਤਾਲ ਫੈਸਲੇ ਨੂੰ ਲੈ ਕੇ SGPC ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਅੱਜ

0
3
24 Views

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅਤ ਸਿੰਘ ਦੇ ਕਤਲ ਦੇ ਦੋਸ਼ ਵਿਚ ਪਟਿਆਲਾ ਜੇਲ੍ਹ ‘ਚ ਸਜ਼ਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਹੈ। ਇਹ ਮੀਟਿੰਗ ਅੰਮ੍ਰਿਤਸਰ ਵਿਖੇ ਸੱਦੀ ਗਈ ਹੈ। ਇਹ ਮੀਟਿੰਗ ਕਰੀਬ 11 ਵਜੇ ਸ਼ੇਰੂ ਹੋਵੇਗੀ।

ਚਾਰ ਰਾਜਾਂ ‘ਚ ਹੋਈਆ ਵਿਧਾਨ ਸਭਾ ਚੋਣਾਂ ਦੇ ਰੁਝਾਨ ਆਉਣੇ ਸ਼ੁਰੂ, ਛੱਤੀਸਗੜ੍ਹ ‘ਚ ਫੱਸਿਆ ਪੇਚ

ਕੁਝ ਦਿਨ ਪਹਿਲਾ SGPC ਪ੍ਰਧਾਨ ਹਰਜਿੰਦ ਸਿੰਘ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿਚ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ ਗਈ ਸੀ। ਰਾਜੋਆਣਾ ਨੇ 1 ਦਸੰਬਰ ਤੋਂ ਭੁੱਖ ਹੜਤਾਲ ਦਾ ਐਲਾਨ ਕੀਤਾ ਸੀ। ਪਰ ਐਡਵੋਕੇਟ ਧਾਮੀ ਨਾਲ ਮੁਲਾਕਾਤ ਤੋਂ ਬਾਅਦ ਇਸ ਭੁੱਖ ਹੜਤਾਲ ਨੂੰ 5 ਦਸੰਬਰ ਤੱਕ ਮੁਲਤਵੀ ਕਰ ਦਿੱਤਾ ਸੀ।

LEAVE A REPLY

Please enter your comment!
Please enter your name here