WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਲੁਧਿਆਣਾ

6 ਭੈਣਾਂ ਦਾ ਇਕਲੌਤਾ ਭਰਾ ‘ਅਗਨੀਵੀਰ’ ਹੋਇਆ ਸ਼ਹੀਦ ਅਜੈ ਸਿੰਘ

ਮੁੱਖ ਮੰਤਰੀ ਵੱਲੋਂ ਅਗਨੀਵੀਰ ਜਵਾਨ ਅਜੈ ਸਿੰਘ ਦੀ ਸ਼ਹਾਦਤ ‘ਤੇ ਦੁੱਖ ਦਾ ਪ੍ਰਗਟਾਵਾ
ਲੁਧਿਆਣਾ, 19 ਜਨਵਰੀ: ਬੀਤੇ ਕੱਲ੍ਹ ਜੰਮੂ ਕਸ਼ਮੀਰ ਦੇ ਨੁਸ਼ਿਹਰਾ ਬਾਰਡਰ ‘ਤੇ ਵਿਛਾਈ ਗਈ ਇਕ ਬਾਰੂਦੀ ਸੁਰੰਗ ਫਟਣ ਕਾਰਨ ਪੰਜਾਬ ਨਾਲ ਸਬੰਧਤ ਅਗਨੀਵੀਰ ਸ਼ਹੀਦ ਹੋ ਗਿਆ ਹੈ। ਜ਼ਿਲ੍ਹਾ ਲੁਧਿਆਣਾ ਦੇ ਖੰਨਾ ਨੇੜਲੇ ਪਿੰਡ ਰਾਮਗੜ੍ਹ ਸਰਦਾਰਾਂ ਦਾ ਰਹਿਣ ਵਾਲਾ 23 ਸਾਲਾਂ ਸ਼ਹੀਦ ਅਗਨੀਵੀਰ ਅਜੈ ਸਿੰਘ ਆਪਣੀਆਂ 6 ਭੈਣਾਂ ਦਾ ਇਕਲੌਤਾ ਭਰਾ ਸੀ। ਉਹ ਭਰਤੀ ਹੋਣ ਤੋਂ ਬਾਅਦ ਕਰੀਬ ਛੇ ਮਹੀਨੇ ਪਹਿਲਾਂ ਆਪਣੀ ਪਹਿਲੀ ਛੁੱਟੀ ਕੱਟ ਕੇ ਵਾਪਸ ਸਰਹੱਦ ‘ਤੇ ਗਿਆ ਸੀ।

ਚੋਣ ਨਿਸ਼ਾਨ ‘ਤੱਕੜੀ’ ਦੀ ਤੁਲਨਾ ਕਰਨ ਨੂੰ ਲੈ ਕੇ ਭਗਵੰਤ ਮਾਨ ਨੇ ਹਰਸਿਮਰਤ ਬਾਦਲ ’ਤੇ ਲਗਾਏ ਨਿਸ਼ਾਨੇ

ਸ਼ਹਾਦਤ ਦਾ ਪਤਾ ਲੱਗਣ ‘ਤੇ ਪਰਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਉਧਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫੌਜੀ ਜਵਾਨ ਅਜੈ ਸਿੰਘ ਦੀ ਡਿਊਟੀ ਨਿਭਾਉਂਦੇ ਸਮੇਂ ਹੋਈ ਸ਼ਹਾਦਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਇੱਥੇ ਜਾਰੀ ਬਿਆਨ ਵਿੱਚ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਬਹਾਦਰ ਜਵਾਨ ਨੇ ਜੰਮੂ-ਕਸ਼ਮੀਰ ਵਿਖੇ ਡਿਊਟੀ ਨਿਭਾਉਂਦੇ ਹੋਏ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਹ ਦੇਸ਼ ਲਈ ਅਤੇ ਖਾਸ ਕਰਕੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।

ਖੁੰਬਾਂ ਵਾਂਗ ‘ਉੱਘੇ’ ਕੋਚਿੰਗ ਸੈਂਟਰਾਂ ਲਈ ਕੇਂਦਰ ਦੀਆਂ ਨਵੀਆਂ ਹਿਦਾਇਤਾਂ

ਮੁੱਖ ਮੰਤਰੀ ਨੇ ਬਹਾਦਰ ਸ਼ਹੀਦ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਪਰਿਵਾਰ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਇਸ ਸ਼ਹੀਦ ਨੇ ਆਪਣੀ ਡਿਊਟੀ ਪੂਰੀ ਬਹਾਦਰੀ ਤੇ ਲਗਨ ਨਾਲ ਨਿਭਾਈ ਅਤੇ ਸ਼ਹੀਦ ਦੀ ਕੁਰਬਾਨੀ ਨੌਜਵਾਨਾਂ ਨੂੰ ਹਮੇਸ਼ਾ ਪ੍ਰੇਰਨਾ ਦਿੰਦੀ ਰਹੇਗੀ। ਭਗਵੰਤ ਸਿੰਘ ਮਾਨ ਨੇ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਦੀ ਨੀਤੀ ਅਨੁਸਾਰ ਪੀੜਤ ਪਰਿਵਾਰ ਨੂੰ ਵਿੱਤੀ ਸਹਾਇਤਾ ਦਿੱਤੀ ਜਾਵੇਗੀ।

 

Related posts

ਆਬਕਾਰੀ ਵਿਭਾਗ ਦੀ ਟੀਮ ਵੱਲੋਂ 120 ਬੋਤਲਾਂ ਨਾਜਾਇਜ ਸਰਾਬ ਬਰਾਮਦ

punjabusernewssite

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਖੰਨਾ ਅਨਾਜ ਮੰਡੀ ਵਿੱਚ ਕਣਕ ਦੀ ਖ਼ਰੀਦ ਦਾ ਜਾਇਜ਼ਾ

punjabusernewssite

ਸਾਬਕਾ ਵਿਧਾਇਕ ਸਿਮਰਜੀਤ ਬੈਂਸ ਦੇ ਇੱਕ ਸਾਥੀ ਵਿਰੁਧ ਪਰਚਾ ਦਰਜ਼

punjabusernewssite