Friday, May 1, 2026
spot_img
spot_img

ਜੂਨ ’84 ਦੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ’ਚ ਤਿਆਰ ਸ਼ਹੀਦੀ ਗੈਲਰੀ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਸੰਗਤ ਅਰਪਣ

Date:

spot_img

ਸ਼ਹੀਦੀ ਗੈਲਰੀ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਸਰੋਤ ਬਣੇਗੀ- ਗਿਆਨੀ ਰਘਬੀਰ ਸਿੰਘ

1984 ਸਮੇਂ ਹਕੂਮਤ ਵੱਲੋਂ ਦਿੱਤੇ ਜ਼ਖ਼ਮ ਸਿੱਖ ਕੌਮ ਕਦੇ ਵੀ ਨਹੀਂ ਭੁੱਲ ਸਕਦੀ-ਐਡਵੋਕੇਟ ਧਾਮੀ

ਅੰਮ੍ਰਿਤਸਰ, 9 ਮਾਰਚ: ਜੂਨ 1984 ’ਚ ਸਿੱਖ ਕੌਮ ਦੇ ਸਰਵਉੱਚ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਕਰਵਾਏ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ/ਸਿੰਘਣੀਆਂ ਦੀ ਯਾਦ ਵਿਚ ਤਿਆਰ ਕਰਵਾਈ ਗਈ ਸ਼ਹੀਦੀ ਗੈਲਰੀ ਅੱਜ ਅਰਦਾਸ ਉਪਰੰਤ ਸੰਗਤ ਅਰਪਣ ਕੀਤੀ ਗਈ। ਇਹ ਸ਼ਹੀਦੀ ਗੈਲਰੀ ਸ਼ਹੀਦ ਭਾਈ ਅਮਰੀਕ ਸਿੰਘ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ, ਸ਼ਹੀਦ ਜਨਰਲ ਸੁਬੇਗ ਸਿੰਘ ਅਤੇ ਸ਼ਹੀਦ ਬਾਬਾ ਠਾਰਾ ਸਿੰਘ ਨੂੰ ਸਮਰਪਿਤ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਕਾਰਜ ਦੀ ਸੇਵਾ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੂੰ ਸੌਂਪੀ ਗਈ ਸੀ। ਇਸ ਸ਼ਹੀਦੀ ਗੈਲਰੀ ਵਿਚ 1984 ਦੇ ਘੱਲੂਘਾਰੇ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਢਹਿ-ਢੇਰੀ ਹੋਈ ਇਮਾਰਤ ਦਾ ਮਾਡਲ, ਸ਼ਹੀਦ ਹੋਏ ਸਿੰਘ/ਸਿੰਘਣੀਆਂ ਦੀ ਤਸਵੀਰਾਂ ਲਗਾਈਆਂ ਗਈਆਂ ਹਨ। ਇਸ ਦੇ ਨਾਲ ਹੀ ਡਿਜੀਟਲ ਰੂਪ ਵਿਚ ਘੱਲੂਘਾਰੇ ਦੇ ਇਤਿਹਾਸ ਨੂੰ ਬਿਆਨ ਕਰਦੀ ਡਾਕੂਮੈਂਟਰੀ ਵਿਖਾਉਣ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ।

ਡਿਬਰੂਗੜ੍ਹ ਜੇਲ੍ਹ ’ਚ ਨਜ਼ਰਬੰਦ ਸਿੰਘਾਂ ਦਾ ਮਾਮਲਾ: ਸਬ-ਕਮੇਟੀ ਨੇ ਮੁੱਖ ਮੰਤਰੀ ਪੰਜਾਬ ਨੂੰ 13 ਮਾਰਚ ਤੱਕ ਮੁਲਾਕਾਤ ਲਈ ਸਮਾਂ ਦੇਣ ਨੂੰ ਕਿਹਾ

ਸ਼ਹੀਦੀ ਗੈਲਰੀ ਸੰਗਤ ਅਰਪਣ ਕਰਨ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਅਤੇ ਪੰਥ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। ਇਸ ਮੌਕੇ ਗੱਲ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇਹ ਸ਼ਹੀਦੀ ਗੈਲਰੀ ਉਨ੍ਹਾਂ ਸ਼ਹੀਦਾਂ ਦੀ ਸਦੀਵੀ ਯਾਦਗਾਰ ਹੈ, ਜਿਨ੍ਹਾਂ ਨੇ ’84 ਦੇ ਘੱਲੂਘਾਰੇ ਸਮੇਂ ਸ਼ਹਾਦਤਾਂ ਪ੍ਰਾਪਤ ਕੀਤੀਆਂ ਸਨ। ਉਨ੍ਹਾਂ ਕਿਹਾ ਕਿ ਇਹ ਯਾਦਗਾਰ ਆਉਣ ਵਾਲੀ ਪੀੜ੍ਹੀ ਨੂੰ ਇਸ ਘੱਲੂਘਾਰੇ ਦੌਰਾਨ ਵਾਪਰੇ ਦੁਖਾਂਤ ਦੇ ਨਾਲ-ਨਾਲ ਸ਼ਹੀਦ ਹੋਏ ਸਿੰਘਾਂ/ਸਿੰਘਣੀਆਂ ਬਾਰੇ ਵੀ ਜਾਣਕਾਰੀ ਦੇਵੇਗੀ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇਹ ਸ਼ਹੀਦੀ ਗੈਲਰੀ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਸਰੋਤ ਬਣੇਗੀ ਅਤੇ ਸੰਗਤਾਂ ਇਥੋਂ ਕੌਮੀ ਜਜ਼ਬਾ ਹਾਸਲ ਕਰਨਗੀਆਂ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਸਮੇਂ ਪਰਕਰਮਾ ਵਿਚ ਗੁਰਦੁਆਰਾ ਝੰਡਾ-ਬੁੰਗਾ ਸਾਹਿਬ ਦੇ ਨਜ਼ਦੀਕ ਇਸ ਸ਼ਹੀਦੀ ਗੈਲਰੀ ਵਿਚ ਵੀ ਜ਼ਰੂਰ ਆਉਣ।

ਡਿਬਰੂਗੜ੍ਹ ਜੇਲ੍ਹ ਸੁਪਰਡੈਂਟ ਗ੍ਰਿਫ਼ਤਾਰ, ਭਾਈ ਅੰਮ੍ਰਿਤਪਾਲ ਸਿੰਘ ਸਮੇਤ ਸਾਥੀਆਂ ਖਿਲਾਫ਼ FIR ਦਰਜ

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅਜ਼ਾਦੀ ਤੋਂ ਪਹਿਲਾਂ ਸਮੇਂ ਦੀਆਂ ਹਕੂਮਤਾਂ ਨੇ ਕਈ ਵਾਰ ਸਿੱਖ ਗੁਰਧਾਮਾਂ ’ਤੇ ਹਮਲੇ ਕੀਤੇ। ਅਜ਼ਾਦ ਭਾਰਤ ਵਿਚ ਸਮੇਂ ਦੀ ਕਾਂਗਰਸ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹਮਲਾ ਕਰਵਾ ਕੇ ਅਨੇਕਾਂ ਸਿੱਖਾਂ ਨੂੰ ਸ਼ਹੀਦ ਕੀਤਾ। ਉਨ੍ਹਾਂ ਕਿਹਾ ਕਿ ਹਕੂਮਤ ਵੱਲੋਂ ਦਿੱਤੇ ਗਏ ਇਹ ਜ਼ਖ਼ਮ ਸਿੱਖ ਕੌਮ ਕਦੇ ਵੀ ਭੁਲਾ ਨਹੀਂ ਸਕਦੀ। ਸ਼ਹੀਦਾਂ ਦੀ ਯਾਦ ਵਿਚ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਬਣਾਈ ਗਈ ਇਹ ਸ਼ਹੀਦੀ ਗੈਲਰੀ ਸੰਗਤ ਨੂੰ ਹਮੇਸ਼ਾ ਉਨ੍ਹਾਂ ਸ਼ਹੀਦਾਂ ਦੀ ਯਾਦ ਦਿਵਾਉਂਦੀ ਰਹੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਰਕਾਰਾਂ ਅੱਜ ਵੀ ਲੁਕਵੇਂ ਢੰਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਧਾਂਤ ਨੂੰ ਕਮਜ਼ੋਰ ਕਰਨ ਲਈ ਯਤਨਸ਼ੀਲ ਹਨ, ਜਿਸ ਦੇ ਟਾਕਰੇ ਲਈ ਕੌਮ ਨੂੰ ਇਕਜੁਟ ਹੋਣ ਦੀ ਲੋੜ ਹੈ। ਇਸ ਮੌਕੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੇ ਸਮਾਗਮ ਵਿਚ ਪਹੁੰਚੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕਰਨ ਦੇ ਨਾਲ-ਨਾਲ ਸ਼ਹੀਦੀ ਗੈਲਰੀ ਦੀ ਸੇਵਾ ਵਿਚ ਸਹਿਯੋਗ ਕਰਨ ਵਾਲੀਆਂ ਸੰਗਤਾਂ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਕੌਮੀ ਕਾਰਜ ਦੀ ਸੇਵਾ ਸ਼੍ਰੋਮਣੀ ਕਮੇਟੀ ਵੱਲੋਂ ਦਮਦਮੀ ਟਕਸਾਲ ਨੂੰ ਸੌਂਪੀ ਗਈ ਸੀ, ਜਿਸ ਨੂੰ ਸੰਗਤਾਂ ਦੇ ਸਹਿਯੋਗ ਨਾਲ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹੀਦੀ ਗੈਲਰੀ ਵਿਚ ਘੱਲੂਘਾਰੇ ਦੌਰਾਨ ਧਰਮ ਦੀ ਰੱਖਿਆ ਲਈ ਸ਼ਹਾਦਤਾਂ ਦੇਣ ਵਾਲੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਅਤੇ ਉਨ੍ਹਾਂ ਦੇ ਸਾਥੀਆਂ ਦੇ ਨਾਲ-ਨਾਲ ਨਿਰਦੋਸ਼ ਸਿੰਘਾਂ-ਸਿੰਘਣੀਆਂ ਦੀਆਂ ਤਸਵੀਰਾਂ ਵੀ ਲਗਾਈਆਂ ਗਈਆਂ ਹਨ। ਇਸੇ ਦੌਰਾਨ ਕਾਰਸੇਵਾ ਦੀ ਸੰਪੂਰਨਤਾ ਦੇ ਸ਼ੁਕਰਾਨੇ ਵਜੋਂ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

ਭੱਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖਾਲਸਾ, ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਅਜਾਇਬ ਸਿੰਘ ਅਭਿਆਸੀ, ਕਥਾਵਾਚਕ ਭਾਈ ਪਿੰਦਰਪਾਲ ਸਿੰਘ, ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ, ਸ਼ਹੀਦੀ ਭਾਈ ਅਮਰੀਕ ਸਿੰਘ ਦੀ ਸਪੁੱਤਰੀ ਬੀਬੀ ਸਤਵੰਤ ਕੌਰ, ਸ਼ਹੀਦ ਜਨਰਲ ਸੁਬੇਗ ਸਿੰਘ ਦੇ ਭਰਾ ਸ. ਬੇਅੰਤ ਸਿੰਘ, ਬਾਬਾ ਧਰਮ ਸਿੰਘ ਯੂਐਸਏ, ਡਾ. ਇੰਦਰਜੀਤ ਸਿੰਘ ਗੋੋਗੋਆਣੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸ. ਸੁਖਦੇਵ ਸਿੰਘ ਮੁੱਖ ਬੁਲਾਰਾ ਦਮਦਮੀ ਟਕਸਾਲ, ਭਾਈ ਲਖਵਿੰਦਰ ਸਿੰਘ ਯੂਐਸਏ, ਭਾਈ ਦੀਪ ਸਿੰਘ, ਭਾਈ ਜਸਪਾਲ ਸਿੰਘ, ਭਾਈ ਚਰਨਦੀਪ ਸਿੰਘ, ਬਾਬਾ ਜਗੀਰ ਸਿੰਘ, ਬਾਬਾ ਜੀਵਾ ਸਿੰਘ, ਭਾਈ ਸਾਬ ਸਿੰਘ, ਭਾਈ ਗੁਰਚਰਨ ਸਿੰਘ, ਵਧੀਕ ਮੈਨੇਜਰ ਸ. ਜਸਪਾਲ ਸਿੰਘ ਢੱਡੇ, ਸ. ਨਿਸ਼ਾਨ ਸਿੰਘ ਜੱਫਰਵਾਲ, ਸ. ਬਿਕਰਮਜੀਤ ਸਿੰਘ ਝੰਗੀ, ਸ. ਅਜੀਤ ਸਿੰਘ, ਸ. ਸਰਬਜੀਤ ਸਿੰਘ ਘੁਮਾਣ ਆਦਿ ਮੌਜੂਦ ਸਨ।

Share post:

spot_img

Popular

More like this
Related

Khanna News : ਅਮਰੀਕਾ ”ਚ ਪੰਜਾਬੀ ਮੁੰਡੇ ਦਾ ਕਤਲ! ਪਰਿਵਾਰ ਨੇ ਸਰਕਾਰ ਤੋਂ ਲਗਾਈ ਗੁਹਾਰ

Khanna News : ਖੰਨਾ ਤੋਂ ਇੱਕ ਦੁੱਖਦਾਈ ਅਤੇ ਚਿੰਤਾਜਨਕ...

Punjab News : ਪੰਜਾਬ ਰੋਡਵੇਜ਼, ਪਨ ਬਸ ਅਤੇ PRTC ਦੇ ਕੱਚੇ ਕਾਮਿਆਂ ਨੇ ਕੀਤਾ ਵੱਡਾ ਐਲਾਨ

Punjab News : ਪੰਜਾਬ ਵਿੱਚ ਟਰਾਂਸਪੋਰਟ ਵਿਭਾਗ ਨਾਲ ਜੁੜੇ...

Chandigarh News : ਅਸਥਾਈ ਤੌਰ ‘ਤੇ ਰੋਕੀ ਗਈ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਕਾਰਵਾਈ

Chandigarh News : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ...

Chandigarh News : ‘ਮਜ਼ਦੂਰ ਦਿਵਸ’ ਮੌਕੇ ਵਿਸ਼ੇਸ਼ ਸੈਸ਼ਨ ਨੂੰ ਵੜਿੰਗ ਨੇ ਬਹੁਤ ਦੇਰੀ ਨਾਲ ਚੁੱਕਿਆ ਕਦਮ

Chandigarh News : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ...