Wednesday, December 31, 2025

ਸ਼ਹੀਦੀ ਸਭਾ: ਫਤਹਿਗੜ੍ਹ ਸਾਹਿਬ ਵਿੱਚ ਮੱਥਾ ਟੇਕਣ ਲਈ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ 3400 ਪੁਲਿਸ ਕਰਮੀਆਂ, 22 ਪਾਰਕਿੰਗ ਸਥਾਨ, ਸ਼ਟਲ ਬੱਸਾਂ

Date:

spot_img

👉ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸ਼ਹੀਦੀ ਸਭਾ ਦੇ ਮੱਦੇਨਜ਼ਰ ਫਤਹਿਗੜ੍ਹ ਸਾਹਿਬ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
Fatehgarh Sahib News:ਸ਼ਹੀਦੀ ਸਭਾ ਦੇ ਮੱਦੇਨਜ਼ਰ ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਫਤਹਿਗੜ੍ਹ ਸਾਹਿਬ ਦਾ ਦੌਰਾ ਕੀਤਾ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਤਾਂ ਜੋ ਜ਼ਿਲ੍ਹੇ ਵਿੱਚ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਸਮਾਗਮ ਯਕੀਨੀ ਬਣਾਇਆ ਜਾ ਸਕੇ। ਦਸਵੇਂ ਸਿੱਖ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ – ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ, ਦੀ ਲਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਦੇਣ ਲਈ ਤਿੰਨ ਦਿਨਾਂ ਸਾਲਾਨਾ ਸ਼ਹੀਦੀ ਸਭਾ 25 ਦਸੰਬਰ ਤੋਂ 27 ਦਸੰਬਰ, 2025 ਤੱਕ ਫਤਿਹਗੜ੍ਹ ਸਾਹਿਬ ਵਿਖੇ ਹੋਵੇਗੀ।ਜ਼ਿਕਰਯੋਗ ਹੈ ਕਿ ਪੂਰੇ ਖੇਤਰ ਨੂੰ ਯੋਜਨਾਬੱਧ ਢੰਗ ਨਾਲ ਛੇ ਸੈਕਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਦੁਨੀਆ ਭਰ ਤੋਂ ਆਉਣ ਵਾਲੀਆਂ ਲੱਖਾਂ ਸੰਗਤਾਂ ਦੀ ਸੁਰੱਖਿਆ, ਸੁਚੱਜੀ ਆਵਾਜਾਈ ਅਤੇ ਲੋੜੀਂਦੀਆਂ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਛੇ ਐਸ.ਪੀ. ਰੈਂਕ ਦੇ ਅਧਿਕਾਰੀਆਂ ਅਤੇ 24 ਡੀ.ਐਸ.ਪੀ. ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ 3400 ਤੋਂ ਵੱਧ ਪੁਲਿਸ ਕਰਮੀਆਂ ਦੀ ਨਫ਼ਰੀ ਵਾਲੀ ਫੋਰਸ ਤਾਇਨਾਤ ਕੀਤੀ ਗਈ ਹੈ।

ਇਹ ਵੀ ਪੜ੍ਹੋ  Punjab Police ਦੇ ANTF ਵਿੰਗ ਨੂੰ ਮਿਲੀ ਵੱਡੀ ਸਫਲਤਾ, ਸਰਹੱਦੋਂ ਪਾਰ ਆਈ 12 ਕਿਲੋ ਹੈਰੋਇਨ ਬਰਾਮਦ

ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਜਿਨ੍ਹਾਂ ਦੇ ਨਾਲ ਡੀ.ਆਈ.ਜੀ. ਰੋਪੜ ਰੇਂਜ ਨਾਨਕ ਸਿੰਘ ਅਤੇ ਐਸ.ਐਸ.ਪੀ. ਫਤਿਹਗੜ੍ਹ ਸਾਹਿਬ ਸ਼ੁਭਮ ਅਗਰਵਾਲ ਵੀ ਮੌਜੂਦ ਸਨ, ਨੇ ਸ਼ਹੀਦੀ ਸਭਾ ਦੇ ਪੁਖਤਾ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਤਾਇਨਾਤ ਐਸ.ਪੀ. ਅਤੇ ਡੀਐਸਪੀ ਰੈਂਕ ਦੇ ਸਾਰੇ ਅਧਿਕਾਰੀਆਂ ਅਤੇ ਪੁਲਿਸ ਫੋਰਸ ਨੂੰ ਤਨਦੇਹੀ ਸੇਵਾ ਨਿਭਾਉਣ ਦੀ ਹਦਾਇਤ ਕੀਤੀ । ਉਨ੍ਹਾਂ ਨੇ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ, ਸੰਗਤ ਨਾਲ ਬਹੁਤ ਨਿਮਰਤਾ ਤੇ ਹਲੀਮੀ ਨਾਲ ਪੇਸ਼ ਆਉਣ ਅਤੇ ਸਮਾਗਮ ਨੂੰ ਸਫਲ ਬਣਾਉਣ ਲਈ ਪੂਰੀ ਸ਼ਰਧਾ-ਭਾਵਨਾ ਤੇ ਦ੍ਰਿੜਤਾ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ।ਸਾਰੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਸਾਲ ਸ਼ਾਂਤੀਪੂਰਨ ਅਤੇ ਸੁਚਾਰੂ ਢੰਗ ਨਾਲ ਸ਼ਹੀਦੀ ਸਭਾ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਕਈ ਨਵੀਆਂ ਪਹਿਲਕਦਮੀਆਂ ਲਾਗੂ ਕੀਤੀਆਂ ਗਈਆਂ ਹਨ ਤਾਂ ਜੋ ਸ਼ਰਧਾਲੂਆਂ ਨੂੰ ਮੱਥਾ ਟੇਕਣ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਕੁੱਲ 22 ਪਾਰਕਿੰਗ ਸਲਾਟ ਰੱਖੇ ਗਏ ਹਨ ਅਤੇ ਪਾਰਕਿੰਗ ਏਰੀਆ ਤੋਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਚਕਾਰ ਸ਼ਟਲ ਬੱਸ ਸੇਵਾ ਵੀ ਉਪਲਬਧ ਰਹੇਗੀ।

ਇਹ ਵੀ ਪੜ੍ਹੋ  ਵਿੱਤੀ ਸਾਲ 2025-26 ਦੌਰਾਨ ਜੀ.ਐੱਸ.ਟੀ. ਪ੍ਰਾਪਤੀ ਵਿੱਚ 16% ਦਾ ਵਾਧਾ ਅਤੇ ਆਬਕਾਰੀ ਮਾਲੀਆ 7,401 ਕਰੋੜ ਰੁਪਏ ਤੱਕ ਪਹੁੰਚਿਆ: ਹਰਪਾਲ ਸਿੰਘ ਚੀਮਾ

ਨਿਰਵਿਘਨ ਟਰੈਫਿਕ ਪ੍ਰਬੰਧਨ ਅਤੇ ਸੰਗਤਾਂ ਦੀ ਘੱਟ ਤੋਂ ਘੱਟ ਅਸੁਵਿਧਾ ਲਈ ਪੁਲਿਸ ਨੇ ਗੂਗਲ ਦੇ ਤਾਲਮੇਲ ਨਾਲ ਪਾਰਕਿੰਗਾਂ ਵਾਸਤੇ ਰੀਅਲ-ਟਾਈਮ ਜੀਓ-ਟੈਗਿੰਗ ਅਤੇ ਸ਼ਰਧਾਲੂਆਂ ਦੇ ਮਾਰਗਦਰਸ਼ਨ ਕਰਨ ਲਈ ਸਾਈਨ ਬੋਰਡ ਲਗਾਏ ਗਏ ਹਨ।ਉਨ੍ਹਾਂ ਕਿਹਾ ਕਿ ਸੰਗਤਾਂ ਦੀ ਸਹਾਇਤਾ ਲਈ ਛੇ ਹੈਲਪ ਡੈਸਕ, ਜਿਸ ਵਿੱਚ ਇੱਕ ਪੁਲਿਸ ਡੈਸਕ, ਡਾਕਟਰੀ ਸਹਾਇਤਾ ਅਤੇ ਅੱਗ ਬੁਝਾਊ ਯੰਤਰ ਸ਼ਾਮਲ ਹਨ, ਵੀ ਸਥਾਪਤ ਕੀਤੇ ਗਏ ਹਨ। ਇਸ ਤੋਂ ਇਲਾਵਾ, ਇੱਕ ਏਕੀਕ੍ਰਿਤ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ।ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ’ਤੇ ਤਿੱਖੀ ਨਜ਼ਰ ਰੱਖਣ ਦੇ ਨਾਲ-ਨਾਲ ਟਰੈਫਿਕ ਅਤੇ ਪਾਰਕਿੰਗ ਪ੍ਰਬੰਧਾਂ ਦੀ ਨਿਗਰਾਨੀ ਲਈ ਛੇ ਡਰੋਨ ਅਤੇ 300 ਸੀਸੀਟੀਵੀ ਕੈਮਰੇ ਵਰਤੇ ਜਾ ਰਹੇ ਹਨ।ਇਸ ਦੌਰਾਨ, ਸੜਕ ਸੁਰੱਖਿਆ ਨੂੰ ਵਧਾਉਣ ਅਤੇ ਧੁੰਦ ਕਾਰਨ ਹੋਣ ਵਾਲੇ ਸੜਕ ਹਾਦਸਿਆਂ ਨੂੰ ਰੋਕਣ ਲਈ ਇੱਕ ਪਹਿਲਕਦਮੀ ਤਹਿਤ ਪੁਲਿਸ ਟੀਮਾਂ ਵੱਲੋਂ ਟਰੈਕਟਰ-ਟਰਾਲੀਆਂ ’ਤੇ ਰਿਫਲੈਕਟਰ ਸਟਿੱਕਰ ਵੀ ਲਗਾਏ ਜਾਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img
spot_img

Popular

More like this
Related

ਮਾਘੀ ਮੇਲੇ ਸਬੰਧੀ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਵੱਖ-ਵੱਖ ਵਿਭਾਗਾਂ ਨਾਲ ਕੀਤੀ ਮੀਟਿੰਗ

👉ਟ੍ਰੈਫ਼ਿਕ ਦੀ ਸਮੱਸਿਆ ਨਾਲ ਨਜਿੱਠਣ ਲਈ ਕੀਤੇ ਜਾਣ ਵਿਸ਼ੇਸ਼...

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਬਲਾਕ ਅਫ਼ਸਰ ਗ੍ਰਿਫਤਾਰ

Hoshiarpur News:ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ...