Chandigarh News:ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪਾਕਿਸਤਾਨ ਇਸ ਗੱਲ ਤੋਂ ਚਿੰਤਤ ਹੈ ਕਿ ਪੰਜਾਬ ‘ਚ ਨਸ਼ਾ ਕਿਉਂ ਖ਼ਤਮ ਹੋ ਰਿਹਾ ਹੈ। ਇਸ ਦੀ ਤਾਜ਼ਾ ਮਿਸਾਲ ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ਵੱਲੋਂ ਗ੍ਰਨੇਡ ਹਮਲੇ ਦੀ ਜ਼ਿੰਮੇਵਾਰੀ ਲੈਣਾ ਹੈ। ਇਸ ਤੋਂ ਪਾਕਿਸਤਾਨ ਦੀ ਸਾਜ਼ਿਸ਼ ਸਾਫ਼ ਜ਼ਾਹਿਰ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਕਾਰਵਾਈ ਕਾਰਨ ਪਾਕਿਸਤਾਨ ਤੋਂ ਆਉਣ ਵਾਲੇ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦਾ ਵਪਾਰ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ, ਜਿਸ ਕਾਰਨ ਉਹ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਿਹਾ ਹੈ।ਕੰਗ ਨੇ ਇਸ ਮਾਮਲੇ ‘ਤੇ ਭਾਜਪਾ ਨੂੰ ਘੇਰਦਿਆਂ ਕਿਹਾ ਕਿ ਸ਼ਹਿਜ਼ਾਦ ਭੱਟੀ ਉਹੀ ਵਿਅਕਤੀ ਹੈ ਜਿਸ ਦੀ ਲਾਰੇਂਸ ਬਿਸ਼ਨੋਈ ਨਾਲ ਵੀਡੀਓ ਹਾਲ ਹੀ ‘ਚ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਸੀ।
ਇਹ ਵੀ ਪੜ੍ਹੋ ਨਸ਼ਿਆਂ ਦੇ ਖ਼ਤਰੇ ਨੂੰ ਖ਼ਤਮ ਕਰਨ ਲਈ ਪੰਜਾਬ ਦੇ ਲੋਕਾਂ ਦਾ ‘ਆਪ’ ਸਰਕਾਰ ਨੂੰ ਮਿਲ ਰਿਹਾ ਸਮਰਥਨ : ਹਰਪਾਲ ਸਿੰਘ ਚੀਮਾ
ਇਸ ਲਈ ਭਾਜਪਾ ਆਗੂਆਂ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਗੁਜਰਾਤ ਸਰਕਾਰ ਨੇ ਲਾਰੇਂਸ ਬਿਸ਼ਨੋਈ ਨੂੰ ਜਵਾਈ ਵਾਂਗ ਸਾਬਰਮਤੀ ਜੇਲ੍ਹ ਵਿੱਚ ਕਿਉਂ ਰੱਖਿਆ ਹੈ?ਕੰਗ ਨੇ ਕਿਹਾ ਕਿ ਅਸਲ ਵਿੱਚ ਭਾਜਪਾ ਲਾਰੇਂਸ ਬਿਸ਼ਨੋਈ ਨੂੰ ਆਪਣੀ ਰਾਜਨੀਤੀ ਲਈ ਵਰਤਦੀ ਹੈ ਅਤੇ ਬਦਲੇ ਵਿੱਚ ਉਨ੍ਹਾਂ ਨੂੰ ਜੇਲ੍ਹ ਵਿੱਚ ਸਰਕਾਰੀ ਸੁਰੱਖਿਆ ਅਤੇ ਹੋਟਲ ਵਰਗੀ ਸਹੂਲਤਾਂ ਦਿੰਦੀ ਹੈ। ਉਨ੍ਹਾਂ ਕਿਹਾ ਕਿ ਸਭ ਨੂੰ ਪਤਾ ਹੈ ਕਿ ਭਾਜਪਾ ਅਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਵਿਚਾਲੇ ਕੀ ਰਿਸ਼ਤਾ ਹੈ।ਕੰਗ ਨੇ ਭਾਜਪਾ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ, ਜਿਸ ਨੂੰ ਉਸ ਨੇ ਗੁਜਰਾਤ ‘ਚ ਮਹਿਮਾਨ ਵਜੋਂ ਰੱਖਿਆ ਹੋਇਆ ਹੈ, ਨਾਲ ਜੁੜੇ ਲੋਕ ਪੰਜਾਬ ‘ਚ ਹਮਲੇ ਕਰਵਾ ਕੇ ਇੱਥੋਂ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਭਾਜਪਾ ਆਗੂਆਂ ਨੂੰ ਇਸ ਦਾ ਜਵਾਬ ਦੇਣਾ ਚਾਹੀਦਾ ਹੈ ਅਤੇ ਦੱਸਣਾ ਚਾਹੀਦਾ ਹੈ ਕਿ ਕੀ ਭਾਜਪਾ ਆਪਣੀ ਘਟੀਆ ਰਾਜਨੀਤੀ ਲਈ ਪੰਜਾਬ ਵਿੱਚ ਅਜਿਹੇ ਹਮਲੇ ਕਰਵਾ ਰਹੀ ਹੈ?ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਤੋਂ ਲੱਗਦਾ ਹੈ ਕਿ ਭਾਜਪਾ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਲਈ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਜਾਂ ਕੋਈ ਹੋਰ ਪਾਰਟੀ ਜਿੰਨੀ ਮਰਜ਼ੀ ਕੋਸ਼ਿਸ਼ ਕਰ ਲਵੇ, ਪੰਜਾਬ ਸਰਕਾਰ ਦੀ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਮੁਹਿੰਮ ਨਹੀਂ ਰੁਕੇਗੀ। ਪਾਕਿਸਤਾਨ ਹੋਵੇ ਜਾਂ ਭਾਜਪਾ, ਅਸੀਂ ਕਿਸੇ ਦੇ ਨਾਪਾਕ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਵਾਂਗੇ।ਕੰਗ ਨੇ ਕਿਹਾ ਕਿ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅਸੀਂ ਨਸ਼ਿਆਂ ਦੇ ਖਾਤਮੇ ਦਾ ਪ੍ਰਣ ਲਿਆ ਹੈ ਅਤੇ ਇਹ ਪੰਜਾਬ ਸਰਕਾਰ ਦਾ ਸੂਬੇ ਦੇ ਲੋਕਾਂ ਨਾਲ ਵਾਅਦਾ ਹੈ ਅਤੇ ਅਸੀਂ ਇਸ ਨੂੰ ਪੂਰਾ ਕਰਾਂਗੇ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਸ਼ਹਿਜ਼ਾਦ ਭੱਟੀ ਵੱਲੋਂ ਗ੍ਰਨੇਡ ਹਮਲੇ ਦੀ ਜ਼ਿੰਮੇਵਾਰੀ ਲੈਣਾ ਪਾਕਿਸਤਾਨ ਦੀ ਸਾਜ਼ਿਸ਼ ਦਾ ਪਰਦਾਫਾਸ਼ ਕਰਦਾ ਹੈ, ਉਸ ਨੂੰ ਦਿੱਕਤ ਹੈ ਕਿ ਪੰਜਾਬ ਵਿੱਚ ਨਸ਼ਾ ਕਿਉਂ ਖ਼ਤਮ ਹੋ ਰਿਹਾ ਹੈ : ਮਲਵਿੰਦਰ ਸਿੰਘ ਕੰਗ"