ਤਲਵੰਡੀ ਸਾਬੋ, 11 ਨਵੰਬਰ : ਇੱਕ ਦੂਜੇ ਦਾ ਸਹਿਯੋਗ, ਜ਼ਿੰਦਗੀ ਦੇ ਤਜੁਰਬੇ, ਖੱਟੀਆਂ ਮਿੱਠੀਆਂ ਯਾਦਾਂ ਤੇ ਭਵਿੱਖ ਦੇ ਸੰਘਰਸ਼ ਦੀਆਂ ਕਹਾਣੀਆਂ ਸਾਂਝੀਆਂ ਅਤੇ ਚੇਤੇ ਕਰਨ ਲਈ ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਕਾਰਜਕਾਰੀ ਵਾਈਸ ਚਾਂਸਲਰ ਪ੍ਰੋ. (ਡਾ.) ਪੀਯੂਸ਼ ਵਰਮਾ ਦੀ ਰਹਿ-ਨੁਮਾਈ ਤੇ ਪ੍ਰਧਾਨਗੀ ਹੇਠ “ਅਲੂਮਨੀ ਮੀਟ”(ਪੁਰਾਣੇ ਵਿਦਿਆਰਥੀਆਂ ਦੀ ਮਿਲਣੀ) ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਕਰਨ ਕਾਂਸਲ ਡਾਇਰੈਕਟਰ ਮਹਾਂਸ਼ਕਤੀ ਐਨਰਜ਼ੀ ਲਿਮਿਟੇਡ ਨੇ ਬਤੌਰ ਮੁੱਖ ਮਹਿਮਾਨ ਤੇ ਅਜੈ ਕਾਂਸਲ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਡੀਨ, ਫੈਕਲਟੀ ਮੈਂਬਰਾਂ ਅਤੇ ਲਗਭਗ 400 ਪੁਰਾਣੇ ਵਿਦਿਆਰਥੀ ਹਾਜ਼ਰ ਹੋਏ।ਮੁੱਖ ਮਹਿਮਾਨ ਕਾਂਸਲ ਨੇ ਵਿਦਿਆਰਥੀ ਜੀਵਨ ਦੇ ਸੰਘਰਸ਼ ਨੂੰ ਜ਼ਿੰਦਗੀ ਦਾ ਮਹੱਤਵਪੂਰਨ ਹਿੱਸਾ ਦੱਸਦੇ ਹੋਏ ਕਿਹਾ ਕਿ ਵਿਦਿਅਕ ਅਦਾਰੇ ਹਮੇਸ਼ਾ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਰਾਹ ਦੱਸੇਰੇ ਦਾ ਕੰਮ ਕਰਦੇ ਹਨ।
ਇਹ ਵੀ ਪੜ੍ਹੋਜਸਟਿਸ ਸੰਜੀਵ ਖੰਨਾ ਨੂੰ ਦੇਸ ਦੇ 51ਵੇਂ ਚੀਫ਼ ਜਸਟਿਸ ਵਜੋਂ ਰਾਸ਼ਟਰਪਤੀ ਨੇ ਚੁਕਵਾਈ ਸਹੁੰ
ਉਨ੍ਹਾਂ ਪੁਰਾਣੇ ਵਿਦਿਆਰਥੀਆਂ ਨੂੰ ਆਪਣੇ ਸੰਘਰਸ਼ ਦੀਆਂ ਕਹਾਣੀਆਂ ਅਤੇ ਸਫ਼ਲਤਾ ਦੇ ਨੁਕਤੇ ਨਵੇਂ ਵਿਦਿਆਰਥੀਆਂ ਨਾਲ ਸਾਂਝੇ ਕਰਨ ਦੀ ਸਲਾਹ ਦਿੱਤੀ। ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਡਾ. ਵਰਮਾ ਨੇ ਕਿਹਾ ਕਿ ਪੁਰਾਣੇ ਵਿਦਿਆਰਥੀਆਂ ਦੇ ਸਹਿਯੋਗ ਅਤੇ ਉਨ੍ਹਾਂ ਦੇ ਤਜੁਰਬਿਆਂ ਰਾਹੀਂ ਨਵੇਂ ਵਿਦਿਆਰਥੀ ਆਪਣੇ ਭਵਿੱਖ ਦੇ ਸਫ਼ਰ ਨੂੰ ਆਰਾਮਦਾਇਕ ਅਤੇ ਖੁਸ਼ਹਾਲ ਬਣਾ ਸਕਦੇ ਹਨ। ਵਿੱਦਿਅਕ ਜੀਵਨ ਦੀ ਮਹੱਤਤਾ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਮਾਂ-ਬਾਪ ਅਤੇ ਵਿੱਦਿਅਕ ਅਦਾਰਿਆਂ ਦਾ ਨਾਂ ਜੀਵਨਭਰ ਵਿਅਕਤੀ ਦੇ ਨਾਲ ਰਹਿੰਦਾ ਹੈ। ਉਨ੍ਹਾਂ ਪੁਰਾਣੇ ਵਿਦਿਆਰਥੀਆਂ ਨੂੰ ‘ਵਰਸਿਟੀ ਦਾ ਰਾਜਦੂਤ ਦੱਸਦੇ ਹੋਏ ਨਵੇਂ ਵਿਦਿਆਰਥੀਆਂ ਦੇ ਮਾਰਗ ਦਰਸ਼ਨ ਅਤੇ ਸ੍ਵੈ-ਉਦਯੋਗ ਸਥਾਪਿਤ ਕਰਨ ਲਈ ਮਿਲਵਰਤਣ ਤੇ ਸਹਿਯੋਗ ਦੀ ਅਪੀਲ ਕੀਤੀ।ਡੀਨ ਅਕਾਦਮਿਕ ਡਾ. ਅਮਿਤ ਟੁਟੇਜਾ ਨੇ ਪੁਰਾਣੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਆਪਣੇ ਤੌਰ ਤੇ ਇਸ ਤਰ੍ਹਾਂ ਦੇ ਸਮਾਰੋਹ ਆਯੋਜਿਤ ਕਰਨ ਦਾ ਮਸ਼ਵਰਾ ਦਿੱਤਾ ਅਤੇ ਹਰ ਤਰ੍ਹਾਂ ਦੇ ਸਹਿਯੋਗ ਦੇ ਵਾਅਦੇ ਨੂੰ ਦੋਹਰਾਇਆ।
ਇਹ ਵੀ ਪੜ੍ਹੋਮੰਦਭਾਗੀ ਖ਼ਬਰ:ਵਿਦਾਈ ਵੇਲੇ ਕੱਢੇ ਹਵਾਈ ਫ਼ਾਈਰ ਕਾਰਨ ‘ਲਾੜੀ’ ਸਹੁਰੇ ਘਰ ਤੋਂ ਪਹਿਲਾਂ ‘ਹਸਪਤਾਲ’ ਪੁੱਜੀ
ਇਸ ਮੌਕੇ ਡਾਇਰੈਕਟਰ ਆਈ.ਕਿਉ.ਏ.ਸੀ. ਡਾ. ਅਸ਼ਵਨੀ ਸੇਠੀ ਨੇ ਕਿਹਾ ਕਿ ਵਰਸਿਟੀ ਵੱਲੋਂ ਉਦਯੋਗਿਕ ਅਦਾਰਿਆਂ ਦਾ ਸਹਿਯੋਗ ਬਹੁਮੁੱਲਾ ਅਤੇ ਲੋੜੀਂਦਾ ਹੈ। ਉਨ੍ਹਾਂ ਵਰਸਿਟੀ ਦੇ ਵਿਦਿਆਰਥੀਆਂ ਦੀ ਉੱਚ ਉਦਯੋਗਿਕ ਅਦਾਰਿਆਂ ਵਿੱਚ ਹੋਈ ਪਲੇਸਮੈਂਟ ਲਈ ਉਨ੍ਹਾਂ ਨੂੰ ਵਧਾਈ ਦਿੱਤੀ ਤੇ ਸਵੈ-ਉਦਯੋਗ ਸਥਾਪਿਤ ਕਰਨ ਲਈ ਪ੍ਰੇਰਿਤ ਕੀਤਾ। ਕੁਆਰਡੀਨੇਟਰ ਡਾ. ਅਰਪਨਾ ਬਾਂਸਲ ਅਤੇ ਕੋ-ਕੁਆਰਡੀਨੇਟਰ ਡਾ. ਵਿਕਾਸ ਗੁਪਤਾ ਨੇ ਵਿਦਿਆਰਥੀਆਂ ਨੂੰ ਉਜੱਵਲ ਭਵਿੱਖ ਦੀਆਂ ਸ਼ੁੱਭ ਕਾਮਨਾਵਾਂ ਭੇਂਟ ਕੀਤੀਆਂ ਤੇ ਪੁਰਾਣੇ ਵਿਦਿਆਰਥੀਆਂ ਵੱਲੋਂ ਕੀਤੀਆਂ ਗਈਆਂ ਪ੍ਰਾਪਤੀਆਂ ਅਤੇ ਹਾਸਿਲ ਕੀਤੇ ਗਏ ਉੱਚ ਰੁਤਬਿਆਂ ਲਈ ਸਭਨਾਂ ਨੂੰ ਵਧਾਈ ਦਿੱਤੀ।ਇਸ ਮੌਕੇ ਮੁੱਖ ਮਹਿਮਾਨ ਅਤੇ ਵਿਦਿਆਰਥੀਆਂ ਨੂੰ ‘ਵਰਸਿਟੀ ਵੱਲੋਂ ਸਨਮਾਨਿਤ ਕੀਤਾ ਗਿਆ। ਸਮਾਰੋਹ ਵਿੱਚ ਭਾਰਤ ਦੇ ਵੱਖ-ਵੱਖ ਰਾਜਾਂ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤਾ ਸੱਭਿਆਚਾਰਕ ਪ੍ਰੋਗਰਾਮ ਮਹਿਮਾਨਾਂ ਦੀ ਖਿੱਚ ਦਾ ਕੇਂਦਰ ਰਿਹਾ ਅਤੇ ਪੰਜਾਬੀ ਲੋਕ ਨਾਚ ਭੰਗੜੇ ਤੇ ਗਿੱਧੇ ਨੇ ਮਹਿਮਾਨਾਂ ਦੀ ਖੂਬ ਸ਼ਲਾਘਾ ਖੱਟੀ।
Share the post "ਖੱਟੀਆਂ ਮਿੱਠੀਆਂ ਯਾਦਾਂ ਵੰਡਦੀ, ਗੁਰੂ ਕਾਸ਼ੀ ਯੂਨੀਵਰਸਿਟੀ ਦੀ “ਅਲੂਮਨੀ ਮੀਟ”ਸੰਪੰਨ"