ਡਿਪਟੀ ਕਮਿਸ਼ਨਰ ਵਜੋਂ ਸ਼ੌਕਤ ਅਹਿਮਦ ਪਰੇ ਨੇ ਸੰਭਾਲਿਆ ਅਹੁਦਾ

Date:

spot_img

ਬਠਿੰਡਾ, 13 ਸਤੰਬਰ : ਅੱਜ ਇੱਥੇ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਬਠਿੰਡਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਜੋਂ ਦੂਜੀ ਵਾਰ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਵੀ ਸ਼੍ਰੀ ਸ਼ੌਕਤ ਅਹਿਮਦ ਪਰੇ 2 ਅਪ੍ਰੈਲ 2022 ਤੋਂ 31 ਜਨਵਰੀ 2024 ਤੱਕ ਬਤੌਰ ਡਿਪਟੀ ਕਮਿਸ਼ਨਰ ਬਠਿੰਡਾ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ। 2013 ਬੈਚ ਦੇ ਆਈਏਐਸ ਅਧਿਕਾਰੀ ਸ਼੍ਰੀ ਸ਼ੌਕਤ ਅਹਿਮਦ ਪਰੇ ਇਸ ਤੋਂ ਪਹਿਲਾ ਡਿਪਟੀ ਕਮਿਸ਼ਨਰ ਵਜੋਂ ਪਟਿਆਲਾ ਵਿਖੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਣ ਤੇ ਡਿਪਟੀ ਕਮਿਸ਼ਨਰ ਨੂੰ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ਦਿੱਤਾ ਗਿਆ।

ਅਰਵਿੰਦ ਕੇਜਰੀਵਾਲ ਦੀ ਰਿਹਾਈ ਨੇ ਭਾਜਪਾ ਦੇ ਝੂਠ ਦਾ ਪਰਦਾਫਾਸ਼ ਕੀਤਾ: ਹਰਜੋਤ ਸਿੰਘ ਬੈਂਸ

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਵਾਉਣ ਦੇ ਨਾਲ-ਨਾਲ ਜ਼ਿਲ੍ਹਾ ਵਾਸੀਆਂ ਦੀਆਂ ਆਮ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਨੂੰ ਤਰਜੀਹ ਦਿੱਤੀ ਜਾਵੇਗੀ। ਇਸ ਮੌਕੇ ਮਾਸਟਰ ਜਗਸੀਰ ਸਿੰਘ ਵਿਧਾਇਕ ਭੁੱਚੋ ਮੰਡੀ, ਸ਼੍ਰੀ ਅੰਮ੍ਰਿਤ ਲਾਲ ਅਗਰਵਾਲ ਚੇਅਰਮੈਨ ਜ਼ਿਲ੍ਹਾ ਯੋਜ਼ਨਾ ਕਮੇਟੀ ਬਠਿੰਡਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ, ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ਼੍ਰੀਮਤੀ ਇਨਾਯਤ, ਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ, ਉਪ ਮੰਡਲ ਮੈਜਿਸਟ੍ਰੇਟ ਰਾਮਪੁਰਾ ਫੂਲ ਸ਼੍ਰੀ ਕੰਵਰਜੀਤ ਸਿੰਘ ਮਾਨ, ਸਕੱਤਰ ਰੈਡ ਕਰਾਸ ਸ਼੍ਰੀ ਦਰਸ਼ਨ ਕੁਮਾਰ ਸ਼ਰਮਾ, ਪੀ.ਏ. ਸ਼੍ਰੀ ਭਾਰਤ ਭੂਸ਼ਣ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

spot_img
spot_img

Share post:

Popular

More like this
Related

हरियाणा में ऐतिहासिक स्थानों का बनाएंगे नया कॉरिडोर, आमजन को करेंगे जागरूक: मुख्यमंत्री

👉मुख्यमंत्री नायब सिंह सैनी ने हरियाणा विजन 2047 के...

ਵਿਧਾਨ ਸਭਾ ਸੈਸ਼ਨ ਤੋਂ ਭੱਜੀ ਸਰਕਾਰ, ਮੁੱਖ ਮੰਤਰੀ ਅਸਤੀਫ਼ਾ ਦੇਣ: ਪਰਗਟ ਸਿੰਘ

👉ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਸਮੇਤ ਲੋਕ ਹਿੱਤਾਂ ਦੇ...