ਚੰਡੀਗੜ੍ਹ: ਜਲੰਧਰ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਨੇ ਪਿਛਲੇ ਦਿਨਾਂ ਵਿਚ ਬੀਜੇਪੀ ‘ਚ ਸ਼ਾਮਲ ਹੋ ਗਏ ਹਨ। ਬੀਜੇਪੀ ‘ਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਨੇ ਆਪਣਾ ਅਸਤੀਫ਼ਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਭੇਜ ਦਿਤਾ ਸੀ, ਪਰ ਖ਼ਬਰਾਂ ਮੁਤਾਬਕ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਦਾ ਅਸਤੀਫ਼ਾ ਰੱਦ ਕਰ ਦਿਤਾ ਹੈ।
ਭਾਰਤੀ ਚੋਣ ਕਮਿਸ਼ਨ ਦੀ ਟੀਮ ਨੇ ਚੋਣ ਤਿਆਰੀਆਂ ਸਬੰਧੀ ਕੀਤੀ ਉੱਚ ਪੱਧਰੀ ਮੀਟਿੰਗ
ਵਿਧਾਇਕ ਸ਼ੀਤਲ ਅੰਗੁਰਾਲ ਦਾ ਇਸ ਵਿਵਾਦ ‘ਤੇ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਆਪਣਾ ਅਸਤੀਫ਼ਾ ਸਪੀਕਰ ਨੂੰ ਭੇਜ ਦਿੱਤਾ ਗਿਆ ਸੀ ਪਰ ਸਪੀਕਰ ਨੇ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਨਹੀਂ ਕੀਤਾ। ਉਹਨਾਂ ਅੱਗੇ ਕਿਹਾ ਕਿ ਜੇਕਰ ਉਨ੍ਹਾਂ ਦਾ ਅਸਤੀਫਾ ਪ੍ਰਵਾਨ ਨਾ ਹੋਇਆ ਤਾਂ ਉਹ ਅਦਾਲਤ ਦਾ ਰੁਖ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਸਭਾ ਚੋਣਾਂ ਦੇ ਨਾਲ-ਨਾਲ ਇਸ ਸੀਟ ‘ਤੇ ਉਪ ਚੋਣ ਨਹੀਂ ਕਰਵਾਉਣਾ ਚਾਹੁੰਦੀ, ਇਸ ਲਈ ਉਨ੍ਹਾਂ ਦਾ ਅਸਤੀਫਾ ਪ੍ਰਵਾਨ ਨਹੀਂ ਕੀਤਾ ਜਾ ਰਿਹਾ ਹੈ।
ਸਟੇਜ ‘ਤੇ ਡਾਂਸਰ ਨਾਲ ਦੁਰਵਿਹਾਰ ਕਰਨ ਵਾਲੇ ਡੀਐਸਪੀ ਦੇ ਰੀਡਰ ਵਿਰੁੱਧ ਪਰਚਾ ਦਰਜ
ਦੱਸ ਦੇਈਏ ਕਿ ਹਾਲ ਹੀ ਵਿਚ ਭਾਜਪਾ ਵਿੱਚ ਸ਼ਾਮਲ ਹੋਏ ਸੁਸ਼ੀਲ ਕੁਮਾਰ ਰਿੰਕੂ ਤੇ ਸ਼ੀਤਲ ਅੰਗੁਰਾਲ ਨੂੰ ਕੇਂਦਰ ਸਰਕਾਰ ਵੱਲੋਂ ਵੱਡਾ ਤੋਹਫਾ ਦਿੱਤਾ ਗਿਆ ਹੈ। ਦਰਅਸਲ ਦੋਹਾਂ ਹੀ ਆਗੂਆਂ ਦੀ ਸਕਿਓਰਿਟੀ ਵਿਚ ਵਾਧਾ ਕਰਦੇ ਹੋਏ ਗ੍ਰਹਿ ਮੰਤਰਾਲੇ ਵੱਲੋ Y+ ਸਕਿਓਰਿਟੀ ਦਿੱਤੀ ਗਈ ਹੈ। ਹੁਣ ਸੁਸ਼ੀਲ ਰਿੰਕੂ ਦੀ ਸਕਿਓਰਿਟੀ ਵਿਚ 18 ਤੇ ਸ਼ੀਤਲ ਅੰਗੁਰਾਲ ਦੀ ਸੁਰੱਖਿਆ ਵਿਚ 11 ਸੁਰੱਖਿਆ ਕਰਮਚਾਰੀ ਤਾਇਨਾਤ ਹੋਣਗੇ।