ਚੰਡੀਗੜ੍ਹ, 28 ਮਾਰਚ : ਆਗਾਮੀ 1 ਜੂਨ ਨੂੰ ਪੰਜਾਬ ਵਿਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਲਈ ਵੀਰਵਾਰ ਨੂੰ ਉਮੀਦਵਾਰਾਂ ਦਾ ਐਲਾਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਮੁੜ ਸੰਗਰੂਰ ਹਲਕੇ ਤੋਂ ਚੋਣ ਲੜਣ ਦਾ ਫੈਸਲਾ ਲਿਆ ਹੈ। ਉਹ ਇਸਤੋਂ ਪਹਿਲਾਂ ਵੀ ਦੋ ਵਾਰ ਇਸ ਹਲਕੇ ਤੋਂ ਚੋਣ ਜਿੱਤ ਕੇ ਸੰਸਦ ਵਿਚ ਗਏ ਹਨ। ਪਿਛਲੀ ਵਾਰ ਉਨ੍ਹਾਂ ਮੁੱਖ ਮੰਤਰੀ ਸਿਮਰਨਜੀਤ ਸਿੰਘ ਮਾਨ ਵੱਲੋਂ ਅਸਤੀਫ਼ਾ ਦੇਣ ਕਾਰਨ ਹੋਈ ਜਿਮਨੀ ਚੋਣ ਵਿਚ ਜਿੱਤ ਪ੍ਰਾਪਤ ਕੀਤੀ ਸੀ।ਚੰਡੀਗੜ੍ਹ ਪ੍ਰੈਸ ਕਲੱਬ ’ਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਦਲ ਦੇ ਸੀਨੀਅਰ ਆਗੂਆਂ ਦੀ ਹਾਜ਼ਰੀ ’ਚ ਪੰਜਾਬ ਅਤੇ ਹਰਿਆਣਾ ਤੋਂ ਸੱਤ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਦਿਆਂ ਸ: ਮਾਨ ਨੇ
ਸੁਖਬੀਰ ਬਾਦਲ ਵੱਲੋਂ ਪੰਜਾਬੀਆਂ ਨੂੰ ਦਿੱਲੀ ਵਾਲਿਆਂ ਦੇ ਮੁਕਾਬਲੇ ਪੰਜਾਬ ਵਾਲਿਆਂ ਦੀ ਚੋਣ ਕਰਨ ਦੀ ਅਪੀਲ
ਇਹ ਵੀ ਕਿਹਾ ਕਿ ਉਨ੍ਹਾਂ ਦੀ ਪਾਰਟੀ ਜੰਮੂ ਤੇ ਕਸਮੀਰ ਅਤੇ ਚੰਡੀਗੜ੍ਹ ਤੋਂ ਵੀ ਚੋਣ ਲੜੇਗੀ। ਜਿਸਦੇ ਚੱਲਦੇ ਜਲਦੀ ਹੀ ਦੂਜੇ ਨਾਵਾਂ ਦਾ ਐਲਾਨ ਕੀਤਾ ਜਾਵੇਗਾ। ਅੱਜ ਜਾਰੀ ਕੀਤੀ ਪਹਿਲੀ ਲਿਸਟ ਵਿਚ ਖ਼ੁਦ ਸਿਮਰਨਜੀਤ ਸਿੰਘ ਮਾਨ ਸੰਗਰੂਰ, ਪ੍ਰੋ ਮਹਿੰਦਰਪਾਲ ਸਿੰਘ ਪਟਿਆਲਾ, ਕੁਸ਼ਲਪਾਲ ਸਿੰਘ ਮਾਨ ਸ਼੍ਰੀ ਅਨੰਦਪੁਰ ਸਾਹਿਬ, ਬਲਦੇਵ ਸਿੰਘ ਗਗੜਾ ਫ਼ਰੀਦਕੋਟ, ਅੰਮ੍ਰਿਤਪਾਲ ਸਿੰਘ ਛੰਦੜਾ ਲੁਧਿਆਣਾ ਅਤੇ ਹਰਿਆਣਾ ਦੇ ਕੁਰੂਕਸ਼ੇਤਰ ਤੋਂ ਖ਼ਜਾਨ ਸਿੰਘ ਤੇ ਕਰਨਾਲ ਤੋਂ ਹਰਜੀਤ ਸਿੰਘ ਵਿਰਕ ਸ਼ਾਮਲ ਹਨ। ਇਸ ਦੌਰਾਨ ਸੀਨੀਅਰ ਆਗੂ ਹਰਜਿੰਦਰ ਸਿੰਘ ਜੱਖੂ ਅਤੇ ਉਸਦੇ ਸਾਥੀਆਂ ਨੇ ਵੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ, ਜਿੰਨ੍ਹਾਂ ਦਾ ਸਿਮਰਨਜੀਤ ਸਿੰਘ ਮਾਨ ਵੱਲੋਂ ਸਵਾਗਤ ਕੀਤਾ ਗਿਆ।
Share the post "ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 7 ਉਮੀਦਵਾਰਾਂ ਦਾ ਐਲਾਨ, ਸਿਮਰਨਜੀਤ ਸਿੰਘ ਮਾਨ ਮੁੜ ਸੰਗਰੂਰ ਤੋਂ ਲੜਣਗੇ ਚੋਣ"