Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਸ਼੍ਰੋਮਣੀ ਅਕਾਲੀ ਦਲ ਵੱਲੋਂ ਡੈਲੀਗੇਟ ਇਜਲਾਸ ਸੱਦਣ ਦਾ ਐਲਾਨ, ਪਾਰਟੀ ਦੀ ਕੋਰ ਕਮੇਟੀ ਵਿਚ ਲਿਆ ਫੈਸਲਾ

7 Views

ਚੰਡੀਗੜ੍ਹ, 7 ਅਗਸਤ: ਬਾਗੀ ਧੜੇ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟ ਇਜਲਾਸ ਨੂੰ ਸੱਦ ਕੇ ਨਵਾਂ ਪ੍ਰਧਾਨ ਚੁਣਨ ਦੇ ਕੀਤੇ ਐਲਾਨ ਨੂੰ ਅਮਲੀ ਜਾਮਾ ਪਹਿਨਾਉਣ ਤੋਂ ਪਹਿਲਾਂ ਹੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਨਵੰਬਰ ਮਹੀਨੇ ਵਿਚ ਤਿੰਨ ਰੋਜ਼ਾ ਡੈਲੀਗੇਟ ਸੈਸ਼ਨ ਕਰਨ ਦਾ ਫੈਸਲਾ ਕੀਤਾ ਹੈ। ਇਸ ਬਾਰੇ ਫੈਸਲਾ ਮੰਗਲਵਾਰ ਨੂੰ ਪਾਰਟੀ ਦੀ ਹੋਈ ਕੋਰ ਕਮੇਟੀ ਵਿਚ ਲਿਆ ਗਿਆ ਜਿਸਦੀ ਪ੍ਰਧਾਨਗੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਗਈ। ਕਮੇਟੀ ਨੇ ਫੈਸਲਾ ਕੀਤਾ ਕਿ ਡੈਲੀਗੇਟ ਸੈਸ਼ਨ ਵਿਚ ਪੰਜਾਬ ਨਾਲ ਹੋਏ ਵਿਤਕਰੇ ਦੇ ਨਾਲ-ਨਾਲ ਸਿਹਤ, ਸਿੱਖਿਆ, ਵਾਤਾਵਰਣ, ਐਨ ਆਰ ਆਈ ਭਾਈਚਾਰੇ, ਅਤੇ ਸੰਘੀ ਢਾਂਚੇ ਨੂੰ ਮਜ਼ਬੂਤ ਕਰਨ ਸਮੇਤ ਅਹਿਮ ਮਸਲਿਆਂ ’ਤੇ ਵਿਚਾਰ ਚਰਚਾ ਕੀਤੀ ਜਾਵੇਗੀ।ਕੋਰ ਕਮੇਟੀ ਨੇ ਇਹ ਵੀ ਫੈਸਲਾ ਕੀਤਾ ਕਿ ਖੰਨਾ ਦੇ ਈਸੜੂ ਪਿੰਡ ਵਿਖੇ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੀ, 19 ਅਗਸਤ ਨੂੰ ਰੱਖੜ ਪੁੰਨਿਆ ’ਤੇ ਬਾਬਾ ਬਕਾਲਾ ਵਿਖੇ ਅਤੇ 20 ਅਗਸਤ ਨੂੰ ਲੌਂਗੋਵਾਲ ਵਿਖੇ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਸਿਆਸੀ ਕਾਨਫਰੰਸਾਂ ਆਯੋਜਿਤ ਕੀਤੀਆਂ ਜਾਣਗੀਆਂ।

ਸੇਖ਼ ਹਸੀਨਾ ਦੀਆਂ ਮੁਸ਼ਕਿਲਾਂ ਵਧੀਆਂ, ਅਮਰੀਕਾ ਨੇ ਵੀਜ਼ਾ ਕੀਤਾ ਰੱਦ

ਇਸ ਦੌਰਾਨ ਵਰਕਿੰਗ ਕਮੇਟੀ ਤੇ ਕੋਰ ਕਮੇਟੀ ਜਿਸਦੀਆਂ ਅੱਜ ਇਥੇ ਮੀਟਿੰਗਾਂ ਹੋਈਆਂ ਵਿਚ 30 ਜੁਲਾਈ ਅਤੇ 1 ਅਗਸਤ ਨੂੰ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਵੱਲੋਂ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਲਈ ਅਨੁਸ਼ਾਸਨੀ ਕਮੇਟੀ ਵੱਲੋਂ ਲਏ ਫੈਸਲਿਆਂ ਦੀ ਪ੍ਰੋੜਤਾ ਵੀ ਕੀਤੀ ਗਈ। ਇਸ ਮੌਕੇ ਪਾਸ ਕੀਤੇ ਮਤੇ ਰਾਹੀਂ ਕੁਝ ਮੈਂਬਰਾਂ ਦੇ ਦਿਹਾਂਤ ਹੋਣ ਕਾਰਣ ਤੇ ਕੁਝ ਮੈਂਬਰਾਂ ਦੇ ਪਾਰਟੀ ਛੱਡ ਜਾਣ ਤੇ ਪਾਰਟੀ ਵਿਚੋਂ ਕੱਢੇ ਜਾਣ ਕਾਰਣ ਪੈਦਾ ਹੋਈਆਂ ਆਸਾਮੀਆਂ ਦੀ ਪੂਰਤੀ ਵਾਸਤੇ ਪਾਰਟੀ ਪ੍ਰਧਾਨ ਨੂੰ ਪੂਰਨ ਅਖ਼ਤਿਆਰ ਦੇਣ ਦਾ ਫੈਸਲਾ ਕੀਤਾ। ਇਹ ਪ੍ਰਵਾਨਗੀ ਪਾਰਟੀ ਦੇ ਸੰਵਿਧਾਨ ਦੀ ਧਾਰਾ 5 ਐਚ ਅਤੇ 29 ਤਹਿਤ ਦਿੱਤੀ ਗਈ। ਇਸਤੋਂ ਇਲਾਵਾ ਸੁਖਬੀਰ ਸਿੰਘ ਬਾਦਲ ਨੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਸਿਆਸੀ ਬਦਲਾਖੋਰੀ ਦਾ ਸਖ਼ਤ ਨੋਟਿਸ ਲਿਆ। ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਹਰਜਿੰਦਰ ਸਿੰਘ ਧਾਮੀ, ਬਲਵਿੰਦਰ ਸਿੰਘ ਭੂੰਦੜ, ਗੁਲਜ਼ਾਰ ਸਿੰਘ ਰਣੀਕੇ, ਜਨਮੇਜਾ ਸਿੰਘ ਸੇਖੋਂ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਸ਼ਰਨਜੀਤ ਸਿੰਘ ਢਿੱਲੋਂ, ਹੀਰਾ ਸਿੰਘ ਗਾਬੜੀਆ, ਸੋਹਣ ਸਿੰਘ ਠੰਢਲ, ਪਰਮਜੀਤ ਸਿੰਘ ਸਰਨਾ, ਮਨਜੀਤ ਸਿੰਘ ਜੀ.ਕੇ., ਇਕਬਾਲ ਸਿੰਘ ਝੂੰਦਾ, ਪ੍ਰੋ. ਵਿਰਸਾ ਸਿੰਘ ਵਲਟੋਹਾ, ਗੁਰਬਚਨ ਸਿੰਘ ਬੱਬੇਹਾਲੀ, ਡਾ. ਸੁਖਵਿੰਦਰ ਸੁੱਖੀ, ਲਖਬੀਰ ਸਿੰਘ ਲੋਧੀਨੰਗਲ, ਮਨਤਾਰ ਸਿੰਘ ਬਰਾੜ, ਹਰਮੀਤ ਸਿੰਘ ਸੰਧੂ, ਬਲਦੇਵ ਸਿੰਘ ਖਹਿਰਾ, ਸਰਬਜੀਤ ਸਿੰਘ ਝਿੰਜਰ, ਬੀਬੀ ਹਰਗੋਬਿੰਦ ਕੌਰ ਅਤੇ ਅਰਸ਼ਦੀਪ ਸਿੰਘ ਕਲੇਰ ਨੇ ਸ਼ਮੂਲੀਅਤ ਕੀਤੀ।

Related posts

ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਪ੍ਰੀਖਿਆਵਾਂ ਦੀ ਕੋਚਿੰਗ ਦੇਣ ਲਈ ਅੱਠ ਅਤਿ-ਆਧੁਨਿਕ ਸਿਖਲਾਈ ਕੇਂਦਰ ਖੋਲ੍ਹੇਗੀ ਸਰਕਾਰ: ਮੁੱਖ ਮੰਤਰੀ

punjabusernewssite

ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਕੌਮਾਂਤਰੀ ਔਰਤ ਦਿਵਸ ਐਤਕੀਂ ਜ਼ਿਲ੍ਹਾ ਪੱਧਰਾਂ ‘ਤੇ ਮਨਾਉਣ ਦਾ ਫੈਸਲਾ

punjabusernewssite

ਡਿੱਪੂ ਹੋਲਡਰਾਂ ਨੂੰ ਪ੍ਰਧਾਨ ਮੰਤਰੀ ਅੰਨ ਕਲਿਆਣ ਯੋਜਨਾ ਤਹਿਤ ਵੰਡੀ ਕਣਕ ਦੇ ਕਮਿਸ਼ਨ ਵਜੋਂ 42 ਕਰੋੜ ਰੁਪਏ ਜਾਰੀ

punjabusernewssite