Shiromani Akali Dal ਨੇ ਜ਼ਿਲ੍ਹਾ ਬਠਿੰਡਾ ਸ਼ਹਿਰੀ ‘ਚ BC ਵਿੰਗ ਦੇ 22 ਸਰਕਲ ਪ੍ਰਧਾਨ ਨਿਯੁਕਤ ਕੀਤੇ

Date:

spot_img

👉ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ, ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੰਗਠਨ ਦੇ ਵਿਸਥਾਰ ਨੂੰ ਦਿੱਤੀ ਜਾ ਰਹੀ ਤਰਜੀਹ
Bathinda News: Shiromani Akali Dal; ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਬਠਿੰਡਾ ਸ਼ਹਿਰੀ ਵੱਲੋਂ ਸੰਗਠਨ ਦੇ ਵਿਸਥਾਰ ਦੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਜ਼ਿਲੇ ਦੇ ਬੀਸੀ ਵਿੰਗ ਦੇ 22 ਸਰਕਲਾਂ ਵਿੱਚ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ ਹੈ। ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਵੱਲੋਂ ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ਅਤੇ ਵੱਖ-ਵੱਖ ਵਰਗਾਂ ਦੀ ਭਾਗੀਦਾਰੀ ਵਧਾਉਣ ਲਈ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ।ਸ਼੍ਰੋਮਣੀ ਅਕਾਲੀ ਦਲ ਬਠਿੰਡਾ ਸ਼ਹਿਰੀ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਦੱਸਿਆ ਕਿ ਇਹ ਨਿਯੁਕਤੀਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ, ਬੀਸੀ ਵਿੰਗ ਦੇ ਪ੍ਰਧਾਨ ਹੀਰਾ ਸਿੰਘ ਗਾਬੜੀਆ ਅਤੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਪ੍ਰਦੀਪ ਜੌੜਾ ਦੀ ਸਹਿਮਤੀ ਨਾਲ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ 👉ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਬਬਲੀ ਢਿੱਲੋਂ ਨੇ ਕਿਹਾ ਕਿ ਪਾਰਟੀ ਦੀ ਨੀਤੀ ਹਮੇਸ਼ਾ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਅਤੇ ਉਨ੍ਹਾਂ ਨੂੰ ਸੰਗਠਨ ਵਿੱਚ ਉਚਿਤ ਨੁਮਾਇੰਦਗੀ ਦੇਣ ਦੀ ਰਹੀ ਹੈ। ਬੀਸੀ ਵਿੰਗ ਦਾ ਵਿਸਥਾਰ ਵੀ ਇਸੇ ਸੋਚ ਦਾ ਹਿੱਸਾ ਹੈ।ਉਨ੍ਹਾਂ ਕਿਹਾ, “ਸ਼੍ਰੋਮਣੀ ਅਕਾਲੀ ਦਲ ਸਿਰਫ਼ ਇੱਕ ਸਿਆਸੀ ਪਾਰਟੀ ਹੀ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੀ ਆਵਾਜ਼ ਅਤੇ ਉਨ੍ਹਾਂ ਦੇ ਹੱਕਾਂ ਦੀ ਲੜਾਈ ਲੜਨ ਵਾਲੀ ਜਥੇਬੰਦੀ ਹੈ। ਪਾਰਟੀ ਦੀ ਮਜ਼ਬੂਤੀ ਦਾ ਆਧਾਰ ਇਸ ਦਾ ਵਰਕਰ ਹੈ। ਸਾਡਾ ਉਦੇਸ਼ ਹਰ ਵਰਗ ਦੇ ਲੋਕਾਂ ਨੂੰ ਪਾਰਟੀ ਨਾਲ ਜੋੜ ਕੇ ਉਨ੍ਹਾਂ ਨੂੰ ਸੰਗਠਨ ਵਿੱਚ ਜ਼ਿੰਮੇਵਾਰੀਆਂ ਦੇਣਾ ਹੈ। ਨਵੇਂ ਨਿਯੁਕਤ ਸਰਕਲ ਪ੍ਰਧਾਨ ਆਪਣੇ-ਆਪਣੇ ਖੇਤਰਾਂ ਵਿੱਚ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਾਰਟੀ ਪੱਧਰ ‘ਤੇ ਉਠਾਉਣ।”

ਇਹ ਵੀ ਪੜ੍ਹੋ 👉Punjab Police ‘ਚ ਤਬਾਦਲੇ ; ਬਠਿੰਡਾ ਦੇ ਡੇਢ ਦਰਜ਼ਨ ਤੋਂ ਵੱਧ DSP ਬਦਲੇ

ਜ਼ਿਲ੍ਹਾ ਪ੍ਰੈੱਸ ਸਕੱਤਰ ਓਮ ਪ੍ਰਕਾਸ਼ ਸ਼ਰਮਾ ਨੇ ਨਵੀਆਂ ਨਿਯੁਕਤੀਆਂ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਸਰਕਲ ਨੰਬਰ 1 ਤੋਂ ਜਗਸੀਰ ਸਿੰਘ, 2 ਤੋਂ ਜਸਵਿੰਦਰ ਸਿੰਘ, 3 ਤੋਂ ਬਲਵੀਰ ਸਿੰਘ ਮਿਠੜੀ, 5 ਤੋਂ ਡਾ. ਸੁਖਵਿੰਦਰ ਸਿੰਘ, 6 ਤੋਂ ਹਰਨੇਕ ਸਿੰਘ, 7 ਤੋਂ ਹਰਪ੍ਰੀਤ ਸਿੰਘ, 8 ਤੋਂ ਜਰਨੈਲ ਸਿੰਘ, 9 ਤੋਂ ਬਲਬੀਰ ਸਿੰਘ ਪੁੱਤਰ ਮੇਘ ਸਿੰਘ ਅਤੇ 10 ਤੋਂ ਦਲਵੀਰ ਸਿੰਘ ਭੁੱਲਰ ਨੂੰ ਪ੍ਰਧਾਨ ਬਣਾਇਆ ਗਿਆ ਹੈ।ਇਸੇ ਤਰ੍ਹਾਂ ਸਰਕਲ ਨੰਬਰ 11 ਤੋਂ ਰਣਜੀਤ ਸਿੰਘ ਬਿੱਟੂ, 12 ਤੋਂ ਸੁਖਦੇਵ ਸਿੰਘ, ਪਲਟਾ ਸਰਕਲ ਨੰਬਰ 13 ਤੋਂ ਜਗਦੀਪ ਸਿੰਘ, 14 ਤੋਂ ਪ੍ਰਕਾਸ਼ ਕੁਮਾਰ, 15 ਤੋਂ ਕਸ਼ਮੀਰ ਸਿੰਘ, 16 ਤੋਂ ਅੰਗਰੇਜ਼ ਸਿੰਘ, 17 ਤੋਂ ਸ਼ਸ਼ੀ ਕੁਮਾਰ, 18 ਤੋਂ ਚੰਚਲ ਸੈਣੀ, 19 ਤੋਂ ਜਗਜੀਤ ਸਿੰਘ ਧਨੌਲਾ, 20 ਤੋਂ ਭੁਪਿੰਦਰ ਸਿੰਘ ਉਰਫ਼ ਭਿੰਦਾ, 21 ਤੋਂ ਪ੍ਰਗਟ ਸਿੰਘ ਅਤੇ 22 ਤੋਂ ਗੁਰਦਰਸ਼ਨ ਸਿੰਘ ਨੂੰ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।ਬਬਲੀ ਢਿੱਲੋਂ ਨੇ ਉਮੀਦ ਜਤਾਈ ਕਿ ਨਵੇਂ ਅਹੁਦੇਦਾਰ ਪੂਰੀ ਤਨਦੇਹੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦੇ ਨਾਲ-ਨਾਲ ਲੋਕਾਂ ਦੇ ਮਸਲਿਆਂ ਲਈ ਸਰਗਰਮ ਭੂਮਿਕਾ ਨਿਭਾਉਣਗੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

Amritsar Police ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

👉ਭਾਰਤ ਸਰਕਾਰ ਦੇ ਸੀ.ਈ.ਆਈ.ਆਰ. ਪੋਰਟਲ ਰਾਹੀਂ ਗੁੰਮ ਅਤੇ ਚੋਰੀ...

ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਹਾਂਗੀਰ-ਕਹੇਰੂ ਵਿਖੇ ਅਤਿ-ਆਧੁਨਿਕ...

ਵੋਟਰ ਸੂਚੀਆਂ ਦੇ ਅਬਜ਼ਰਵਰ ਵਿਨੈ ਬੁਬਲਾਨੀ ਅਤੇ ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਵੱਲੋਂ ਵਿਸ਼ੇਸ਼ ਕੈਂਪਾਂ ਦਾ ਨਿਰੀਖਣ

👉ਅਧਿਕਾਰੀਆਂ ਨੇ ਬੀ.ਐੱਲ.ਓਜ਼. ਦੀ ਹਾਜ਼ਰੀ, ਕੈਂਪਾਂ ਦੇ ਪ੍ਰਬੰਧਾਂ ਅਤੇ...

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

👉ਸ੍ਰੀ ਨਨਕਾਣਾ ਸਾਹਿਬ ਸਮੇਤ ਵਿਛੜੇ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ-ਦੀਦਾਰ...