ਬਠਿੰਡਾ, 8 ਦਸੰਬਰ : ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਹਾੜਾ ਅੱਜ ਬਠਿੰਡਾ ਸ਼ਹਿਰੀ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਦਭਾਵਨਾ ਦਿਵਸ ਵਜੋਂ ਮਨਾਇਆ ਗਿਆ। ਸਥਾਨਕ ਗੁਰਦੁਆਰਾ ਸ਼੍ਰੀ ਹਾਜੀਰਤਨ ਸਾਹਿਬ ਵਿਖੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਦੀ ਅਗਵਾਈ ਹੇਠ ਕਰਵਾਏ ਇਸ ਸਮਾਗਮ ਦੌਰਾਨ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ। ਇਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਅਤੇ ਕੀਰਤਨ ਕਰਵਾਇਆ ਗਿਆ ਅਤੇ ਅਤੁੱਟ ਲੰਗਰ ਵੀ ਵਰਤਾਇਆ ਗਿਆ। ਖੂਨਦਾਨ ਕੈਂਪ ਵਿੱਚ 51 ਯੂਨਿਟ ਖੂਨਦਾਨ ਕੀਤਾ ਗਿਆ।
ਲਾਲਚ ਬੁਰੀ ਬਲਾ: ਜਿਹੜੇ ਥਾਣੇ ਦਾ ਸੀ ਮੁਖੀ, ਉਸੇ ਥਾਣੇ ਦਾ ਬਣਿਆ ਹਵਾਲਾਤੀ
ਹਲਕਾ ਇੰਚਾਰਜ ਬਬਲੀ ਢਿੱਲੋਂ ਨੇ ਸਰਦਾਰ ਬਾਦਲ ਨੂੰ ਯਾਦ ਕਰਦਿਆਂ ਕਿਹਾ ਕਿ ਅੱਜ ਸਮੁੱਚੀ ਲੀਡਰਸ਼ਿਪ ਨੇ ਸਦਭਾਵਨਾ ਦਿਵਸ ਵਿੱਚ ਪਹੁੰਚ ਕੇ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਭੇਟ ਕੀਤੀ ਹੈ। ਉਨ੍ਹਾਂ ਕਿਹਾ ਕਿ ਸਵਰਗੀ ਪ੍ਰਕਾਸ਼ ਸਿੰਘ ਬਾਦਲ ਨੇ ਆਪਣੀ 70 ਸਾਲਾਂ ਦੀ ਰਾਜਨੀਤੀ ਵਿੱਚ ਹਰ ਵਰਗ ਨੂੰ ਨਾਲ ਲੈ ਕੇ ਪੰਜਾਬ ਅਤੇ ਪੰਜਾਬੀਅਤ ਦੀ ਬਿਹਤਰੀ ਲਈ ਵਿਲੱਖਣ ਉਪਰਾਲੇ ਕੀਤੇ। ਉਨ੍ਹਾਂ ਕਿਹਾ ਕਿ ਅਮਨ-ਸ਼ਾਂਤੀ ਅਤੇ ਭਾਈਚਾਰੇ ਦੇ ਪ੍ਰਤੀਕ ਸਰਦਾਰ ਬਾਦਲ ਪੰਜਾਬੀਆਂ ਅਤੇ ਦੇਸ਼ ਵਾਸੀਆਂ ਦੇ ਦਿਲਾਂ ਵਿੱਚ ਹਮੇਸ਼ਾ ਜ਼ਿੰਦਾ ਰਹਿਣਗੇ।
BIG BREAKING ਪਟਿਆਲਾ ਜੇਲ੍ਹ ਤੋਂ ਵੱਡੀ ਅਪਡੇਟ, ਰਾਜੋਆਣਾ ਨੇ ਖ਼ਤਮ ਕੀਤੀ ਭੁੱਖ ਹੜਤਾਲ
ਉਨ੍ਹਾਂ ਕਿਹਾ ਕਿ ਪੰਜਾਬੀ ਸੂਬੇ ਲਈ ਮੋਰਚੇ ਦੌਰਾਨ ਜੇਲ੍ਹ ਜਾਣ ਵਾਲੇ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬੀਆਂ ਦੀ ਭਲਾਈ ਲਈ ਕਈ ਵਾਰ ਜੇਲ੍ਹਾਂ ਕੱਟੀਆਂ। ਇਸ ਦੌਰਾਨ ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ, ਮੋਹਿਤ ਗੁਪਤਾ, ਸੀਨੀਅਰ ਆਗੂ ਚਮਕੌਰ ਸਿੰਘ ਮਾਨ, ਦਲਜੀਤ ਸਿੰਘ ਬਰਾੜ, ਰਾਜਵਿੰਦਰ ਸਿੰਘ ਸਿੱਧੂ, ਓਮ ਪ੍ਰਕਾਸ਼ ਸਰਮਾ, ਬੀਬੀ ਜੋਗਿੰਦਰ ਕੌਰ, ਨਿਰਮਲ ਸਿੰਘ ਸੰਧੂ, ਗੁਰਸੇਵਕ ਸਿੰਘ ਮਾਨ, ਹਰਵਿੰਦਰ ਸ਼ਰਮਾ, ਯਾਦਵਿੰਦਰ ਸਿੰਘ ਯਾਦੀ, ਗੁਰਪ੍ਰੀਤ ਸਿੰਘ ਸੰਧੂ, ਮੋਹਨਜੀਤ ਪੁਰੀ ਤੋਂ ਇਲਾਵਾ ਸਰਕਲ ਪ੍ਰਧਾਨ ਅਤੇ ਹੋਰ ਅਹੁੱਦੇਦਾਰ ਹਾਜ਼ਰ ਸਨ।
Share the post "ਸ਼੍ਰੋਮਣੀ ਅਕਾਲੀ ਦਲ ਵੱਲੋ ਖੂਨਦਾਨ ਕੈਂਪ ਲਗਾ ਕੇ ਮਨਾਇਆ ਸਵਰਗੀ ਬਾਦਲ ਦਾ ਜਨਮ ਦਿਹਾੜਾ"