Badal News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪਾਰਟੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਦਰਸਾਏ ਸਿਧਾਂਤਾਂ ’ਤੇ ਚੱਲਣ ਵਾਸਤੇ ਵਚਨਬੱਧ ਹੈ ਅਤੇ ਪੰਜਾਬ ਵਿਚ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਵਾਸਤੇ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ।ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਦੂਜੀ ਬਰਸੀ ਜਿਸ ਵਿਚ ਹਜ਼ਾਰਾਂ ਲੋਕਾਂ ਨੇ ਸ਼ਮੂਲੀਅਤ ਕੀਤੀ, ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੈਂ ਬਾਦਲ ਸਾਹਿਬ ਦੀ ਸੋਚ ’ਤੇ ਚੱਲਣ ਵਾਸਤੇ ਅਤੇ ਪੰਜਾਬ ਨੂੰ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਵਾਸਤੇ ਵਚਨਬੱਧ ਹਾਂ।
ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਦੁਰਵਿਵਹਾਰ ਦੀ ਸਖ਼ਤ ਨਿੰਦਾ
ਉਹਨਾਂ ਕਿਹਾ ਕਿ ਜੋ ਵੀ ਸੰਗਤ ਇਥੇ ਆਈ ਹੈ, ਮੈਂ ਉਸਨੂੰ ਅਪੀਲ ਕਰਦਾ ਹਾਂ ਕਿ ਉਹ ਸਾਬਕਾ ਮੁੱਖ ਮੰਤਰੀ ਦੇ ਆਦਰਸ਼ਾਂ ਨੂੰ ਆਪਣੇ ਮਨ ਵਿਚ ਵਸਾਉਣ ਅਤੇ ਅਕਾਲੀ ਦਲ ਨੂੰ ਮਜ਼ਬੂਤ ਬਣਾਉਣ ਤੇ ਨਿਰਸਵਾਰਥ ਹੋ ਕੇ ਪੰਜਾਬ ਦੀ ਸੇਵਾ ਕਰਨ ਵਾਸਤੇ ਕੰਮ ਕਰਨ। ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਸਾਬਕਾ ਮੁੱਖ ਮੰਤਰੀ ਨੇ ’ਰਾਜ ਨਹੀਂ ਸੇਵਾ’ ਦੇ ਨਾਅਰੇ ਨਾਲ ਉਦਾਹਰਣ ਪੇਸ਼ ਕੀਤੀ ਅਤੇ ਧਾਰਮਿਕ ਰਾਜਨੀਤੀ ਤੋਂ ਦੂਰ ਰਹੇ ਅਤੇ ਉਹਨਾਂ ਨੂੰ ਹਰ ਭਾਈਚਾਰੇ ਤੋਂ ਪਿਆਰ ਅਤੇ ਸਤਿਕਾਰ ਮਿਲਿਆ ਤੇ ਉਹ ਲੋਕਾਂ ਦੇ ਮੁੱਖ ਮੰਤਰੀ ਬਣੇ ਰਹੇ।
ਇਹ ਵੀ ਪੜ੍ਹੋ ADGP ਪਰਮਾਰ ਦੀ ਮੁਅੱਤਲੀ ਤੋਂ ਬਾਅਦ Vigilance ਨੂੰ ਮਿਲਿਆ ਨਵਾਂ Chief
ਸਾਬਕਾ ਮੁੱਖ ਮੰਤਰੀ ਅਤੇ ਉਹਨਾਂ ਵੱਲੋਂ ਹੁਨਰ ਸਿੱਖਿਆ ਪ੍ਰਦਾਨ ਕਰ ਕੇ ਨੌਜਵਾਨਾਂ ਵਾਸਤੇ ਰੋਜ਼ਗਾਰ ਦੇ ਮੌਕੇ ਸਿਰਜਣ ਪ੍ਰਤੀ ਤਾਂਘ ਦੀ ਗੱਲ ਕਰਦਿਆਂ ਸ: ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਖੁਸ਼ੀ ਵਾਲੀ ਗੱਲ ਹੈ ਕਿ ਨੈਸ਼ਨਲ ਸਕਿੱਲ ਡਵੈਲਪਮੈਂਟ ਕਾਰਪੋਰੇਸ਼ਨ (ਐਨ ਐਸ ਡੀ ਸੀ) ਨੇ ਪਿੰਡ ਬਾਦਲ ਵਿਚ ਇਕ ਸਕਿੱਲ ਸੈਂਟਰ ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਹੈ। ਉਹਨਾਂ ਕਿਹਾ ਕਿ ਅਸੀਂ ਇਸ ਸੈਂਟਰ ਵਾਸਤੇ ਜ਼ਮੀਨ ਪ੍ਰਦਾਨ ਕਰਾਂਗੇ ਜੋ ਕਿ ਦੇਸ਼ ਵਿਚ ਦੂਜਾ ਅਜਿਹਾ ਸੈਂਟਰ ਹੋਵੇਗਾ।ਇਸ ਮੌਕੇ ਸੰਬੋਧਨ ਕਰਦਿਆਂ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਪ੍ਰਕਾਸ਼ ਸਿੰਘ ਬਾਦਲ ਨਾਲ ਆਪਣੀ ਦਹਾਕਿਆਂ ਪੁਰਾਣੀ ਸਾਂਝ ਨੂੰ ਚੇਤੇ ਕਰਦਿਆਂ ਸਾਬਕਾ ਮੁੱਖ ਮੰਤਰੀ ਵੱਲੋਂ ਲੋਕਾਂ ਦੀ ਖ਼ਾਤਰ ਕੀਤੇ ਸੰਘਰਸ਼ ਤੇ ਦਿੱਤੀਆਂ ਸ਼ਹਾਦਤਾਂ ਨੂੰ ਚੇਤੇ ਕੀਤਾ। ਉਹਨਾਂ ਦੱਸਿਆ ਕਿ ਕਿਵੇਂ ਸਾਬਕਾ ਮੁੱਖ ਮੰਤਰੀ ਨੇ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਫਾਂਸੀ ਤੋਂ ਬਚਾਉਣ ਵਾਸਤੇ ਆਪਣੀ ਸਰਕਾਰ ਤੱਕ ਦਾਅ ’ਤੇ ਲਗਾ ਦਿੱਤੀ ਸੀ।
ਇਹ ਵੀ ਪੜ੍ਹੋ ਬੰਬਾਂ ਵਾਲੇ ਬਿਆਨ ’ਚ ਮੁੜ ਪੁਲਿਸ ਅੱਗੇ ਪੇਸ਼ ਹੋਏ ਪ੍ਰਤਾਪ ਬਾਜਵਾ, ਕਈ ਘੰਟੇ ਹੋਈ ਪੁਛਗਿਛ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਭ ਨੂੰ ਅਪੀਲ ਕੀਤੀ ਕਿ ਉਹ ਪ੍ਰਕਾਸ਼ ਸਿੰਘ ਬਾਦਲ ਦੇ ਜੀਵਨ ਤੋਂ ਸੇਧ ਲੈਣ ਅਤੇ ਜ਼ੋਰ ਦੇ ਕੇ ਕਿਹਾ ਕਿ ਉਹਨਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਸੇਵਾ ਕਰਦਿਆਂ ਜ਼ਿੰਦਗੀ ਦੇ 75 ਸਾਲ ਲਗਾ ਦਿੱਤੇ। ਉਹਨਾਂ ਦੱਸਿਆ ਕਿ ਕਿਵੇਂ ਸਾਬਕਾ ਮੁੱਖ ਮੰਤਰੀ ਤਰੱਕੀ ਦੇ ਰਾਹ ’ਤੇ ਸਭ ਨੂੰ ਨਾਲ ਲੈ ਕੇ ਚੱਲਦੇ ਸਨ।ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗਡਗੱਜ ਨੇ ਪ੍ਰਕਾਸ਼ ਸਿੰਘ ਬਾਦਲ ਵੱਲੋਂ ਸਿੱਖ ਯਾਦਗਾਰਾਂ ਤੇ ਸ਼ਤਾਬਦੀ ਸਮਾਗਮਾਂ ਸਮੇਤ ਪੰਥ ਵਾਸਤੇ ਪਾਏ ਯੋਗਦਾਨ ਨੂੰ ਚੇਤੇ ਕੀਤਾ।
ਇਹ ਵੀ ਪੜ੍ਹੋ ਪਹਿਲਗਾਮ ਅੱਤਵਾਦੀ ਹਮਲਾ; ਰਾਹੁਲ ਗਾਂਧੀ ਪੁੱਜੇ ਕਸ਼ਮੀਰ, ਜਾਣਿਆ ਜਖ਼ਮੀਆਂ ਦਾ ਹਾਲ-ਚਾਲ
ਉਹਨਾਂ ਨੇ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬਾਨ ਦੇ ਦਰਸਾਏ ਰਾਹ ’ਤੇ ਚੱਲੇ ਅਤੇ ਇਕਜੁੱਟ ਹੋ ਕੇ ਪੰਥ ਵਿਰੋਧੀ ਤਾਕਤਾਂ ਦਾ ਸਾਹਮਣਾ ਕਰੇ ਅਤੇ ਉਹਨਾਂ ਅੰਦਰੂਨੀ ਵਿਰੋਧੀਆਂ ਦੀ ਪਛਾਣ ਕਰੇ ਜੋ ਸਿੱਖ ਪੰਥ ਤੇ ਇਸਦੀਆਂ ਸੰਸਥਾਵਾਂ ਨੂੰ ਨੁਕਸਾਨ ਪਹੁੰਚਾਉਣ ਵਾਸਤੇ ਯਤਨਸ਼ੀਲ ਹਨ।ਮਹੇਸ਼ਇੰਦਰ ਸਿੰਘ ਗਰੇਵਾਲ ਤੇ ਡਾ. ਦਲਜੀਤ ਸਿੰਘ ਚੀਮਾ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਚੇਤੇ ਕਰਦਿਆਂ ਦੱਸਿਆ ਕਿ ਹਜ਼ਾਰਾਂ ਦੀ ਗਿਣਤੀ ਵਿਚ ਆਮ ਸੰਗਤ ਤੋਂ ਇਲਾਵਾ ਵੱਡੀ ਗਿਣਤੀ ਵਿਚ ਧਾਰਮਿਕ ਤੇ ਸਿਆਸੀ ਸ਼ਖਸੀਅਤਾਂ ਦੀ ਅੱਜ ਦੇ ਪ੍ਰੋਗਰਾਮ ਵਿਚ ਹਾਜ਼ਰੀ ਸਪਸ਼ਟ ਕਰਦੀ ਹੈ ਕਿ ਸ:ਬਾਦਲ ਵੱਲੋਂ ਪੰਜਾਬ, ਸਿੱਖੀ ਤੇ ਭਾਰਤੀ ਰਾਜਨੀਤੀ ਵਾਸਤੇ ਪਾਏ ਯੋਗਦਾਨ ਦਾ ਲੋਕ ਕਿੰਨਾ ਸਤਿਕਾਰ ਕਰਦੇ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।






