spot_img
spot_img
spot_img

ਸ਼੍ਰੋਮਣੀ ਅਕਾਲੀ ਦਲ ਨੇ ਐਸ ਐਸ ਪੀ ਤਰਨ ਤਾਰਨ ਡਾ. ਰਵਜੋਤ ਕੌਰ ਗਰੇਵਾਲ ਖਿਲਾਫ ਕੀਤੀ ਸ਼ਿਕਾਇਤ, ਮੰਗਿਆ ਤਬਾਦਲਾ

Date:

spot_img

ਆਜ਼ਾਦ ਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਵਾਸਤੇ ਪੁਲਿਸ ਫੋਰਸ ਦੀ ਦੁਰਵਰਤੋਂ ਰੋਕਣਾ ਜ਼ਰੂਰੀ: ਅਰਸ਼ਦੀਪ ਕਲੇਰ
Chandigarh News:ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਮੁੱਖ ਚੋਣ ਅਫਸਰ (ਸੀ ਈ ਓ) ਕੋਲ ਤਰਨ ਤਾਰਨ ਦੇ ਐਸ ਐਸ ਪੀ ਡਾ. ਰਵਜੋਤ ਕੌਰ ਗਰੇਵਾਲ ਖਿਲਾਫ ਸ਼ਿਕਾਇਤ ਦਰਜ ਕਰਵਾਈ ਅਤੇ ਦੋਸ਼ ਲਾਇਆ ਕਿ ਤਰਨ ਤਾਰਨ ਜ਼ਿਮਨੀ ਚੋਣ ਵਿਚ ਪੁਲਿਸ ਫੋਰਸ ਦੀ ਦੁਰਵਰਤੋਂ ਅਕਾਲੀ ਦਲ ਦੀ ਲੀਡਰਸ਼ਿਪ ਅਤੇ ਕੇਡਰ ਦੇ ਖਿਲਾਫ ਝੂਠੀਆਂ ਅਤੇ ਆਧਾਰਹੀਣ ਐਫ ਆਈ ਆਰ ਦਰਜ ਕਰਵਾਉਣ ਵਾਸਤੇ ਕੀਤੀ ਜਾ ਰਹੀ ਹੈ।ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਲੀਗਲ ਸੈਲ ਦੇ ਮੁਖੀ ਅਰਸ਼ਦੀਪ ਸਿੰਘ ਕਲੇਰ ਨੇ ਆਪਣੀ ਸ਼ਿਕਾਇਤ ਵਿਚ ਕਿਹਾ ਕਿ ਅਕਾਲੀ ਦਲ ਦੇ ਆਗੂਆਂ ਤੇ ਕੇਡਰ ਦੇ ਖਿਲਾਫ ਧਾਰਾ 126/169 ਬੀ ਐਨ ਐਸ ਤਹਿਤ ਨੋਟਿਸ ਜਾਰੀ ਕੀਤੇ ਜਾ ਰਹੇ ਹਨ ਤਾਂ ਜੋ ਉਹਨਾਂ ਨੂੰ ਚੋਣ ਪ੍ਰਚਾਰ ਕਰਨ ਤੋਂ ਰੋਕਿਆ ਜਾ ਸਕੇ। ਉਹਨਾਂ ਕਿਹਾ ਕਿ ਤਰਨ ਤਾਰਨ ਜ਼ਿਮਨੀ ਚੋਣ ਵਿਚ ਸੱਤਾਧਾਰੀ ਆਪ ਸਥਾਨਕ ਪੁਲਿਸ ਪ੍ਰਸ਼ਾਸਨ ਦੀ ਦੁਰਵਰਤੋਂ ਕਰ ਰਹੀ ਹੈ।

ਇਹ ਵੀ ਪੜ੍ਹੋ Ex DGP ਦੇ ਨੌਜਵਾਨ ਪੁੱਤ ਦੀ ਮੌਤ ਦੇ ਮਾਮਲੇ ‘ਚ ਹੁਣ CBI ਦੀ ਹੋ ਸਕਦੀ ਹੈ Entry !

ਉਹਨਾਂ ਕਿਹਾ ਕਿ ਉਹਨਾਂ ਨੇ ਪਹਿਲਾਂ ਦੋ ਡੀ ਐਸ ਪੀਜ਼ ਜਗਜੀਤ ਸਿੰਘ ਤੇ ਸੁਖਬੀਰ ਸਿੰਘ ਦੀ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਤਰਨ ਤਾਰਨ ਵਿਚ ਕੀਤੇ ਜਾਣ ਖਿਲਾਫ ਸ਼ਿਕਾਇਤ ਦਿੱਤੀ ਸੀ ਪਰ ਉਹਨਾਂ ਖਿਲਾਫ ਕੋਈ ਕਾਰਵਾਈ ਨਾ ਹੋਣ ਕਾਰਨ ਪੁਲਿਸ ਫੋਰਸ ਦਾ ਮਨੋਬਲ ਵੱਧ ਗਿਆ ਤੇ ਉਹ ਅਕਾਲੀ ਦਲ ਵਰਕਰਾਂ ਖਿਲਾਫ ਝੂਠੀਆਂ ਸ਼ਿਕਾਇਤਾਂ ਦਰਜ ਕਰਨ ਲੱਗ ਪਏ ਹਨ। ਉਹਨਾਂ ਕਿਹਾ ਕਿ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਖਿਲਾਫ ਝੂਠੀਆਂ ਤੇ ਸਿਆਸੀ ਤੌਰ ’ਤੇ ਪ੍ਰੇਰਿਤ ਐਫ ਆਈ ਆਰ ਦਰਜ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਬਹੁਤੀਆਂ ਐਫ ਆਈ ਆਰਜ਼ ਵਿਚ ਅਕਾਲੀ ਦਲ ਦੇ ਆਗੂਆਂ ਨੂੰ ਝੂਠੇ ਕੇਸਾਂ ਵਿਚ ਫਸਾਇਆ ਜਾ ਰਿਹਾ ਹੈ ਤੇ ਉਹਨਾਂ ਨੂੰ ਜਾਣ ਬੁੱਝ ਕੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਚੋਣ ਪ੍ਰਚਾਰ ਤੋਂ ਦੂਰ ਰਹਿਣ।ਉਹਨਾਂ ਹੋਰ ਦੱਸਿਆ ਕਿ ਕਿਵੇਂ ਹੁਣ ਪਿੰਡ ਢੋਡੇ ਦੇ ਸਰਪੰਚ ਵਰਿੰਦਰ ਸਿੰਘ ਅਤੇ ਅਕਾਲੀ ਦਲ ਦੇ ਉਮੀਦਵਾਰ  ਸੁਖਵਿੰਦਰ ਕੌਰ ਰੰਧਾਵਾ ਦੇ ਪੀ ਏ ਮਨਪ੍ਰੀਤ ਸਿੰਘ ਦੇ ਖਿਲਾਫ ਕੇਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ  Andhra Bus Fire News; ਮੰਦਭਾਗੀ ਖ਼ਬਰ; ਚੱਲਦੀ ਬੱਸ ਬਣੀ ਅੱਗ ਦਾ ਗੋਲਾ; ਇੱਕ ਦਰਜ਼ਨ ਤੋਂ ਵੱਧ ਯਾਤਰੀ ਜਿੰਦਾ ਜਲੇ

ਉਹਨਾਂ ਕਿਹਾ ਕਿ ਪ੍ਰਭਜੀਤ ਸਿੰਘ ਨਾਂ ਦਾ ਅਕਾਲੀ ਵਰਕਰ ਉਸਦੀ ਫਾਰਚੂਨਰ ਕਾਰ ਸਮੇਤ ਲਾਪਤਾ ਹੈ ਜਿਸਨੂੰ ਸੀ ਆਈ ਏ ਸਟਾਫ ਨੇ ਅਗਵਾ ਕਰ ਲਿਆ ਤੇ ਹੁਣ ਤੱਕ ਉਹਨਾਂ ਦਾ ਕੋਈ ਥਹੁ ਪਤਾ ਨਹੀਂ ਹੈ।ਉਹਨਾਂ ਕਿਹਾ ਕਿ ਜੇਕਰ ਪੁਲਿਸ ਫੋਰਸ ਦੀ ਵਰਤੋਂ ਇਕ ਸਿਆਸੀ ਪਾਰਟੀ ਦੇ ਖਿਲਾਫ ਹਥਿਆਰ ਵਜੋਂ ਕੀਤੀ ਜਾਣੀ ਹੈ ਤਾਂ ਫਿਰ ਆਜ਼ਾਦ ਤੇ ਨਿਰਪੱਖ ਚੋਣਾਂ ਸੰਭਵ ਨਹੀਂ ਹੈ। ਉਹਨਾਂ ਮੰਗ ਕੀਤੀ ਕਿ ਐਸ ਐਸ ਪੀ ਡਾ. ਰਵਜੋਤ ਕੌਰ ਗਰੇਵਾਲ ਅਤੇ ਤਰਨ ਤਾਰਨ ਦੇ ਦੋ ਡੀ ਐਸ ਪੀਜ਼ ਦਾ ਤੁਰੰਤ ਤਬਾਦਲਾ ਕੀਤਾ ਜਾਵੇ ਜਾਂ ਫਿਰ ਚੋਣਾਂ ਨਾਲ ਸਬੰਧਤ ਕੰਮਾਂ ਵਿਚ ਉਹਨਾਂ ਦਾ ਦਖਲ ਰੋਕਿਆ ਜਾਵੇ ਤਾਂ ਜੋ ਚੋਣ ਪ੍ਰਕਿਰਿਆ ਪ੍ਰਭਾਵਤ ਨਾ ਹੋਵੇ।
ਉਹਨਾਂ ਇਹ ਵੀ ਮੰਗ ਕੀਤੀ ਕਿ ਸਾਰੀਆਂ ਪੁਲਿਸ ਤਾਇਨਾਤੀਆਂ ਤੇ ਪਹਿਲਾਂ ਹੋਈਆਂ ਨਗਰ ਕੌਂਸਲ ਚੋਣਾਂ ਵਿਚ ਦਰਜ ਐਫ ਆਈ ਆਰਜ਼ ਦੀ ਪੜਤਾਲ ਵਾਸਤੇ ਨਿਰਪੱਖ ਨੋਡਲ ਅਫਸਰ ਨਿਯੁਕਤ ਕੀਤਾ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

spot_img

Popular

More like this
Related

ਨਗਰ ਕੌਂਸਲ ਚੋਣਾਂ ਲਈ AAP ਦਾ ਵੱਡਾ ਦਾਅ! ਚਾਰ ਨਗਰ ਕੌਂਸਲਾਂ ਦੇ ਐਲਾਨੇ ਉਮੀਦਵਾਰ

Punjab News : ਪੰਜਾਬ ਦੀਆਂ ਨਗਰ ਕੌਂਸਲ ਚੋਣਾਂ ਨੂੰ...

Punjab News : AAP ਦਾ ਵੱਡਾ ਫੈਸਲਾ, ਰੌਬੀ ਕੰਗ ਨੂੰ ਮਿਲੀ ਨਵੀਂ ਜ਼ਿੰਮੇਵਾਰੀ

Punjab News : ਪੰਜਾਬ ਦੀ ਸਿਆਸਤ ਨਾਲ ਜੁੜੀ ਇੱਕ...

प्रधानमंत्री के स्वच्छ भारत विजन को साकार करने में जुटें अधिकारी: मनोहर लाल

👉हरियाणा के शहरों को स्वच्छ, सुंदर और आधुनिक बनाने...

Punjab News ; ਅਕਾਲੀ ਦਲ ਨੂੰ ਵੱਡਾ ਝਟਕਾ!ਅਮਰਿੰਦਰ ਸਿੰਘ ਲਿਬੜਾ ਨੇ ਦਿੱਤਾ ਅਸਤੀਫਾ

Punjab News ; ਅਕਾਲੀ ਦਲ ਪੁਨਰ ਸੁਰਜੀਤ ਨੂੰ ਉਸ...