👉ਅਕਾਲੀ ਦਲ ਪ੍ਰਧਾਨ ਹੜ੍ਹ ਮਾਰੇ ਇਲਾਕਿਆਂ ਨੂੰ ਹੜ੍ਹਾਂ ਤੋਂ ਬਚਾਉਣ ਲਈ ਆਪਣਾ ਪੰਜਾਬ ਆਪ ਬਚਾਈਏ ਪ੍ਰੋਗਰਾਮ ਸ਼ੁਰੂ ਕਰਨਗੇ
👉ਪਾਰਟੀ ਨੇ ਪ੍ਰਧਾਨ ਮੰਤਰੀ ਨੂੰ ਕਰਤਾਰਪੁਰ ਸਾਹਿਬ ਲਾਂਘੇ ਦੇ ਨਾਲ-ਨਾਲ ਵਾਹਗਾ ਸਰਹੱਦ ਖੋਲ੍ਹਣ ਦੀ ਕੀਤੀ ਅਪੀਲ, ਨਾਲ ਹੀ ਮੰਗ ਕੀਤੀ ਕਿ ਪੰਜਾਬ ਦੌਰੇ ਦੌਰਾਨ ਸੂਬੇ ਲਈ ਵਿਸ਼ੇਸ਼ ਪੈਕੇਜ ਦਾ ਐਲਾਨ ਕੀਤਾ ਜਾਵੇ
Chandigarh News: ਸ਼੍ਰੋਮਣੀ ਅਕਾਲੀ ਦਲ ਨੇ ਅੱਜ 2027 ਦੀਆਂ ਵਿਧਾਨ ਸਭਾ ਚੋਣਾਂ ਵਾਸਤੇ ਪਾਰਟੀ ਦਾ ਚੋਣ ਮਨੋਰਥ ਪੱਤਰ ਤਿਆਰ ਕਰਨ ਵਾਸਤੇ ਕਮੇਟੀ ਗਠਿਤ ਕਰਨ ਦਾ ਫੈਸਲਾ ਕੀਤਾ ਅਤੇ ਪਾਰਟੀ ਨੇ ਐਲਾਨ ਕੀਤਾ ਕਿ ਉਹ ਇਸ ਦਸਤਾਵੇਜ਼ ਨੂੰ ਕਾਨੂੰਨੀ ਦਸਤਾਵੇਜ਼ ਮੰਨੇਗੀ ਜੋ ਸਰਕਾਰ ਬਣਨ ਦੇ ਤੁਰੰਤ ਬਾਅਦ ਪਹਿਲੀ ਹੀ ਕੈਬਨਿਟ ਮੀਟਿੰਗ ਵਿਚ ਲਾਗੂ ਕੀਤਾ ਜਾਵੇਗਾ।ਪਾਰਟੀ ਨੇ ਇਹ ਵੀ ਫੈਸਲਾ ਕੀਤਾ ਕਿ ਉਹ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਖਿਲਾਫ ਚਾਰਜਸ਼ੀਟ ਤਿਆਰ ਕਰੇਗੀ ਜਿਸ ਰਾਹੀਂ ਇਹ ਪੋਲ੍ਹ ਖੋਲ੍ਹੀ ਜਾਵੇਗੀ ਕਿ ਆਪ ਨੇ ਕਿਵੇਂ ਪੰਜਾਬ ਅਤੇ ਇਸਦੇ ਸਰੋਤਾਂ ਨੂੰ ਲੁੱਟਿਆ ਅਤੇ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਤੇ ਸੂਬੇ ਦੀ ਅਰਥਚਾਰੇ ਦੀ ਤਬਾਹੀ ਦੀ ਪ੍ਰਧਾਨਗੀ ਕੀਤੀ।ਇਹ ਫੈਸਲੇ ਅੱਜ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਪਾਰਟੀ ਦੀ ਕੋਰ ਕਮੇਟੀ ਤੇ ਹਲਕਾ ਇੰਚਾਰਜਾਂ ਦੀ ਵੱਖੋ ਵੱਖ ਮੀਟਿੰਗ ਜਿਹਨਾਂ ਦੀ ਪ੍ਰਧਾਨਗੀ ਸਰਦਾਰ ਬਾਦਲ ਨੇ ਕੀਤੀ, ਵਿਚ ਲਏ ਗਏ।
ਇਹ ਵੀ ਪੜ੍ਹੋ 👉ਸਹਿਕਾਰੀ ਵਿਭਾਗ ਦਾ ਇੰਸਪੈਕਟਰ 50,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਇਸ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਹ ਵੀ ਫੈਸਲਾ ਕੀਤਾ ਗਿਆ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਉਹਨਾਂ ਹਲਕਿਆਂ ਦਾ ਦੌਰਾ ਕਰਨਗੇ ਜਿਥੇ ਲੱਖਾਂ ਏਕੜ ਵਿਚ ਫਸਲ ਤਬਾਹ ਹੋਈ ਹੈ ਤੇ ਘਰਾਂ ਤੇ ਬੁਨਿਆਦੀ ਢਾਂਚੇ ਨੂੰ ਵੱਡਾ ਨੁਕਸਾਨ ਪੁੱਜਾ ਹੈ। ਉਹਨਾਂ ਕਿਹਾ ਕਿ ਇਹ ਫੈਸਲਾ ਉਦੋਂ ਲਿਆ ਗਿਆ ਜਦੋਂ ਪਾਰਟੀ ਆਗੂਆਂ ਨੇ ਸਰਦਾਰ ਬਾਦਲ ਦਾ ਧਿਆਨ ਇਸ ਵਾਸਤੇ ਦੁਆਇਆ ਕਿ ਆਪ ਸਰਕਾਰ ਨੇ ਪਿਛਲੇ ਸਾਲ ਆਏ ਹੜ੍ਹਾਂ ਜਦੋਂ ਸਰਕਾਰ ਹੜ੍ਹ ਰੋਕੂ ਕੰਮ ਕਰਨ ਵਿਚ ਨਾਕਾਮ ਰਹੀ ਸੀ, ਨਾਲ ਹੋਈ ਭਿਆਨਕ ਤਬਾਹੀ ਤੋਂ ਕੋਈ ਸਬਕ ਨਹੀਂ ਸਿੱਖੀ। ਇਹਨਾਂ ਆਗੂਆਂ ਨੇ ਦੱਸਿਆ ਕਿ ਨਾ ਤਾਂ ਕਿਸਾਨਾਂ ਨੂੰ ਹੜ੍ਹਾਂ ਨਾਲ ਹੋਏ ਫਲਾਂ ਦੇ ਨੁਕਸਾਨ ਦਾ ਕੋਈ ਮੁਆਵਜ਼ਾ ਦਿੱਤਾ ਗਿਆ ਤੇ ਨਾ ਹੀ ਇਸ ਸਾਲ ਵੀ ਹੜ੍ਹ ਰੋਕੂ ਇੰਤਜ਼ਾਮ ਕੀਤੇ ਗਏ ਅਤੇ ਭਾਰੀ ਬਰਸਾਤਾਂ ਕਾਰਨ ਭਾਰੀ ਤਬਾਹੀ ਹੋਣੀ ਤੈਅ ਹੈ।
ਇਹ ਵੀ ਪੜ੍ਹੋ 👉Powercom ਦੇ JE ਨੂੰ ਨਸ਼ੇ ਦੇ ਝੂਠੇ ਕੇਸ ‘ਚ ਫ਼ਸਾਉਣ ਵਾਲੇ DSP ਵਿਰੁਧ ਪਰਚਾ ਦਰਜ਼
ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਸ ਕਾਰਨ ਇਹ ਫੈਸਲਾ ਲਿਆ ਗਿਆ ਕਿ ’ਆਪਣਾ ਪੰਜਾਬ ਆਪ ਬਚਾਈਏ’ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਜਿਸ ਤਹਿਤ ਅਕਾਲੀ ਦਲ ਦੇ ਪ੍ਰਧਾਨ ਹੜ੍ਹ ਮਾਰੂ ਇਲਾਕਿਆਂ ਦਾ ਦੌਰਾ ਕਰਨਗੇ, ਲੋਕਾਂ ਨਾਲ ਗੱਲਬਾਤ ਕਰਨਗੇ ਅਤੇ ਜਿਥੇ ਕਿਤੇ ਲੋੜ ਹੈ, ਹੋੜ੍ਹ ਰੋਕੂ ਕੰਮ ਕਰਵਾਉਣਗੇ। ਉਹਨਾਂ ਕਿਹਾ ਕਿ ਇਹ ਪਹਿਲਕਦਮੀ 18 ਜੁਲਾਈ ਤੋਂ ਸ਼ੁਰੂ ਕੀਤੀ ਜਾਵੇਗੀ ਅਤੇ ਇਹ ਮੁਹਿੰਮ 21, 22 ਅਤੇ 23 ਜੁਲਾਈ ਨੂੰ ਜਾਰੀ ਰਹੇਗੀ।ਅਕਾਲੀ ਆਗੂ ਨੇ ਇਹ ਵੀ ਦੱਸਿਆ ਕਿ ਇਹ ਵੀ ਫੈਸਲਾ ਲਿਆ ਗਿਆ ਹੈ ਕਿ ਅਕਾਲੀ ਦਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਲੀਡਰਸ਼ਿਪ ਹੇਠ ਹੋ ਰਹੇ ਉਸ ਪ੍ਰੋਗਰਾਮ ਵਿਚ ਵੱਧ ਚੜ੍ਹ ਕੇ ਹਿੱਸਾ ਲਵੇਗਾ ਜਿਸ ਵਿਚ ਗੁਰੂ ਦੋਖੀ ਤੇ ਖਾਲਸਾ ਪੰਥ ਵਿਰੋਧੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਰੂ ਸਾਹਿਬਾਨ ਦੀਕੀਤੀ ਬੇਅਦਬੀ ਤੇ ਕੀਤੇ ਧਾਰਮਿਕ ਗੁਨਾਹਾਂ ਨੂੰ ਬੇਨਕਾਬ ਕੀਤਾ ਜਾਵੇਗਾ। ਉਹਨਾਂ ਕਿਹਾ ਕਿ 24 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ’ਵਹੀਰ’ ਸ਼ੁਰੂ ਕੀਤੀ ਜਾਵੇਗੀ ਅਤੇ ਇਹ ਸ੍ਰੀ ਤਲਵੰਡੀ ਸਾਬੋ ਜਾਵੇਗੀ ਤੇ ਉਥੋਂ ਸ੍ਰੀ ਆਨੰਦਪੁਰ ਸਾਹਿਬ ਪਹੁੰਚੇਗੀ।
ਇਹ ਵੀ ਪੜ੍ਹੋ 👉ਮੰਦਭਾਗੀ ਖ਼ਬਰ; 3 ਸਾਲਾਂ ਬੱਚੇ ਦੀ ਸਕੂਲੀ ਵੈਨ ਹੇਠ ਆਉਣ ਕਾਰਨ ਮੌ*ਤ
ਇਸ ਦੌਰਾਨ ਮੀਡੀਆ ਦੇ ਇਕ ਸਵਾਲ ਦੇ ਜਵਾਬ ਵਿਚ ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਦੱਸਿਆ ਕਿ ਸਰਦਾਰ ਸੁਖਬੀਰ ਸਿੰਘ ਬਾਦਲ 20 ਜੁਲਾਈ ਨੂੰ ਐਸ ਆਈ ਟੀ ਨੂੰ ਮਿਲਣਗੇ ਤੇ ਸਾਰੇ ਸਵਾਲਾਂ ਦੇ ਜਵਾਬ ਦੇਣਗੇ। ਉਹਨਾਂ ਸਪਸ਼ਟ ਕੀਤਾ ਕਿ ਇਹ ਸਿਆੀ ਬਦਲਾਖੋਰੀ ਹੈ ਕਿਉਂਕਿ ਅਕਾਲੀ ਦਲ ਦੇ ਪ੍ਰਧਾਨ ਦਾ ਬਹਿਬਲ ਕਲਾਂ ਗੋਲੀ ਕਾਂਡ ਨਾਲ ਕੋਈ ਸਰੋਕਾਰ ਨਹੀਂ ਹੈ, ਕਿਉਂਕਿ ਉਸ ਵੇਲੇ ਤਾਂ ਉਹ ਦੇਸ਼ ਵਿਚ ਵੀ ਨਹੀਂ ਸਨ।ਅਕਾਲੀ ਦਲ ਲੀਡਰਸ਼ਿਪ ਨੇ ਇਹ ਵੀ ਫੈਸਲਾ ਲਿਆ ਕਿ 15 ਅਗਸਤ ਨੂੰ ਗੋਆ ਦੇ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ, 20 ਅਗਸਤ ਨੂੰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ ਅਤੇ 20 ਅਗਸਤ ਨੂੰ ਰੱਖੜ ਪੁੰਨਿਆ ’ਤੇ ਬਾਬਾ ਬਕਾਲਾ ਵਿਖੇ ਵਿਸ਼ਾਲ ਕਾਨਫਰੰਸਾਂ ਕੀਤੀਆਂ ਜਾਣਗੀਆਂ।ਪਾਰਟੀ ਨੇ ਕੈਬਨਿਟ ਮੰਤਰੀ ਤਰੁਣਪ੍ਰੀਤ ਸੌਂਧ ਦੇ ਘਰ ਅੱਗੇ ਸ਼ਾਂਤਮਈ ਢੰਗ ਨਾਲ ’ਸਤਿਨਾਮ ਵਾਹਿਗੁਰੂ’ ਦਾ ਜਾਪ ਕਰਦਿਆਂ ਸ਼ਾਂਤਮਈ ਢੰਗ ਨਾਲ ਰੋਸ ਮੁਜ਼ਾਹਰਾ ਕਰ ਰਹੇ ਮਨਰੇਗਾ ਵਰਕਰਾਂ ਅਤੇ ਸਟਾਫ ’ਤੇ ’ਤੇ ਹੰਝੂ ਗੈਸ ਦੇ ਗੋਲੇ ਛੱਡਣ ਤੇ ਬੇਰਹਿਮੀ ਨਾਲ ਕੁੱਟਮਾਰ ਕਰਨ ਦੀ ਨਿਖੇਧੀ ਕੀਤੀ।
ਇਹ ਵੀ ਪੜ੍ਹੋ 👉National Commission for Women ਵੱਲੋਂ ਬਠਿੰਡਾ ਵਿੱਚ ਜਨ ਸੁਣਵਾਈ ਦਾ ਆਯੋਜਨ
ਸ਼੍ਰੋਮਣੀ ਅਕਾਲੀ ਦਲ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਇਹ ਅਪੀਲ ਵੀ ਕੀਤੀ ਕਿ ਉਹ ਆਪਣੇ ਪੰਜਾਬ ਦੌਰੇ ਦੌਰਾਨ ਕਰਤਾਰਪੁਰ ਸਾਹਿਬ ਲਾਂਘੇ ਦੇ ਨਾਲ-ਨਾਲ ਵਪਾਰ ਲਈ ਵਾਹਗਾ ਸਰਹੱਦ ਖੋਲ੍ਹਣ ਦਾ ਵੀ ਐਲਾਨ ਕਰਨ। ਪਾਰਟੀ ਨੇ ਜ਼ੋਰ ਦੇ ਕੇ ਇਹ ਵੀ ਕਿਹਾ ਕਿ ਆਪ ਸਰਕਾਰ ਨੇ ਪੰਜਾਬ ਨੂੰ ਕੰਗਾਲ ਕਰ ਦਿੱਤਾ ਹੈ ਅਤੇ ਅਪੀਲ ਕੀਤੀ ਕਿ ਸੂਬੇ ਨੂੰ ਵਿਸ਼ੇਸ਼ ਪੈਕੇਜ ਦਿੱਤਾ ਜਾਵੇ ਤਾਂ ਜੋ ਵਿਕਾਸ ਕਾਰਜ ਹੋ ਸਕਣ ਤੇ ਬੁਨਿਆਦੀ ਢਾਂਚਾ ਵਿਕਸਤ ਕੀਤਾ ਜਾ ਸਕੇ। ਇਹ ਵੀ ਅਪੀਲ ਕੀਤੀ ਕਿ ਸਰਹੱਦੀ ਇਲਾਕਿਆਂ ਲਈ ਵਿਸ਼ੇਸ਼ ਪੈਕੇਜ ਵੀ ਦਿੱਤਾ ਜਾਵੇ ਤੇ ਕੀਤੇ ਵਾਅਦੇ ਮੁਤਾਬਕ ਐਮ ਐਸ ਪੀ ਨੂੰ ਕਾਨੂੰਨੀ ਗਰੰਟੀ ਬਣਾਇਆ ਜਾਵੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





