👉ਮੇਲੇ ਮੌਕੇ ਵਿਸ਼ਾਲ ਕਾਨਫਰੰਸ ਕਰੇਗਾ
ਸ਼੍ਰੀ ਮੁਕਤਸਰ ਸਾਹਿਬ, 2 ਜਨਵਰੀ: ਪਿਛਲੇ ਸਾਲ ਪੰਜਾਬ ਵਿਧਾਨ ਸਭਾ ਦੀਆਂ ਹੋਈਆਂ ਚਾਰ ਵਿਧਾਨ ਸਭਾ ਚੋਣਾਂ ਦੌਰਾਰ ਸਿਆਸੀ ਮੈਦਾਨ ਤੋਂ ਲਾਂਭੇ ਵਿਖਾਈ ਦੇ ਰਹੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਹੁਣ ਮਾਘੀ ਮੇਲੇ ਮੌਕੇ 14 ਜਨਵਰੀ ਨੂੰ ਵਿਸ਼ਾਲ ਕਾਨਫਰੰਸ ਕਰਨ ਦਾ ਐਲਾਨ ਕੀਤਾ ਹੈ। ਧਾਰਮਿਕ ਵਿਵਾਦਾਂ ਕਾਰਨ ਪਿਛਲੇ ਕਈ ਮਹੀਨਿਆਂ ਤੋਂ ਸਿਆਸੀ ਦ੍ਰਿਸ਼ ਤੋਂ ਗਾਇਬ ਚੱਲੇ ਆ ਰਹੇ ਸੁਖਬੀਰ ਸਿੰਘ ਬਾਦਲ ਵੀ ਮੁੜ ਇਸ ਕਾਨਫਰੰਸ ਰਾਹੀਂ ਵਾਪਸੀ ਕਰਦੇ ਦਿਖਾਈ ਦੇਣਗੇ। ਪਾਰਟੀ ਦੇ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਦੇ ਸਾਰੇ ਸੀਨੀਅਰ ਆਗੂ ਇਸ ਕਾਨਫਰੰਸ ਵਿਚ ਸ਼ਾਮਲ ਹੋਣਗੇ।
ਇਹ ਵੀ ਪੜ੍ਹੋ ਦੁਖਦਾਈ ਖ਼ਬਰ: ਪਤੀ ਦੇ ਵਿਯੋਗ ‘ਚ 24 ਘੰਟਿਆਂ ਬਾਅਦ ਪਤਨੀ ਨੇ ਵੀ ਤੋੜਿਆ ਦਮ
ਉਹਨਾਂ ਦੱਸਿਆ ਕਿ ਕਾਨਫਰੰਸ ਨੂੰ ਸਫਲ ਬਣਾਉਣ ਵਾਸਤੇ ਤਿਆਰੀਆਂ ਜੰਗੀ ਪੱਧਰ ’ਤੇ ਜਾਰੀ ਹਨ। ਜਿਕਰਯੋਗ ਹੈ ਕਿ ਸਾਲ 2015 ’ਚ ਅਕਾਲੀ ਰਾਜ ਦੌਰਾਨ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀਆਂ ਹੋਈਆਂ ਬੇਅਦਬੀਆਂ ਅਤੇ ਇਨਸਾਫ਼ ਮੰਗ ਰਹੇ ਸਿੱਖਾਂ ਉਪਰ ਗੋਲੀਆਂ ਚਲਾਉਣ ਕਾਰਨ ਪੰਥਕ ਸਿਆਸਤ ਵਿਚ ਹੇਠਲੇ ਪਾਏਦਾਨ ਵੱਲ ਜਾ ਰਹੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਪਿੱਛੇ ਜਿਹੇ ਹੀ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਧਾਰਮਿਕ ਸਜ਼ਾ ਲਗਾਈ ਗਈ ਸੀ। ਹਾਲਾਂਕਿ ਇਹ ਸਜ਼ਾ ਭੁਗਤ ਕੇ ਸੁਖਬੀਰ ਬਾਦਲ ਸਹਿਤ ਹੋਰ ਲੀਡਰਸ਼ਿਪ ਖ਼ੁਦ ਨੂੰ ‘ਸੁਰਖ਼ੁਰੂ’ ਮਹਿਸੂਸ ਕਰ ਰਹੀ ਹੈ ਪ੍ਰੰਤੂ ਪਾਰਟੀ ਪ੍ਰਧਾਨ ਵੱਲੋਂ ਦਿੱਤੇ ਅਸਤੀਫ਼ੇ ਨੂੰ ਸਵੀਕਾਰ ਕਰਨ ਦੇ ਮੁੱਦੇ ਨੂੰ ਲੈ ਕੇ ਸੁਧਾਰ ਲਹਿਰ ਦੇ ਆਗੂਆਂ ਵੱਲੋਂ ਮੁੜ ਘੇਰਾਬੰਦੀ ਕੀਤੀ ਜਾ ਰਹੀ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK