ਸ਼੍ਰੋਮਣੀ ਅਕਾਲੀ ਦਲ ਇਕਲੌਤੀ ਪਾਰਟੀ, ਜਿਸਨੇ ਆਪਣੇ ਸਾਰੇ ਵਾਅਦੇ ਪੂਰੇ ਕੀਤੇ: ਹਰਸਿਮਰਤ ਕੌਰ ਬਾਦਲ

0
4
29 Views

ਲੰਬੀ, 4 ਮਈ: ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਵੱਲੋਂ ਅਜ ਅਪਣੇ ਜੱਦੀ ਹਲਕੇ ਲੰਬੀ ਦੇ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵੱਖ ਵੱਖ ਥਾਵਾਂ ‘ਤੇ ਭਰਵੀਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਦਾਅਵਾ ਕੀਤਾ ਕਿ ‘‘ ਸ਼੍ਰੋਮਣੀ ਅਕਾਲੀ ਦਲ ਅਜਿਹੀ ਇਕਲੌਤੀ ਸਿਆਸੀ ਜਮਾਤ ਹੈ, ਜਿਸਨੇ ਅਪਣੇ ਸਾਰੇ ਵਾਅਦੇ ਪੂਰੇ ਕੀਤੇ ਹਨ, ਕਿਸਾਨਾਂ ਨੂੰ ਮੁਫਤ ਬਿਜਲੀ ਦੇਣ ਸਮੇਤ ਆਟਾ ਦਾਲ, ਸ਼ਗਨ ਤੇ ਬੁਢਾਪਾ ਪੈਨਸ਼ਨ ਵਰਗੀਆਂ ਨਿਵੇਕਲੀਆਂ ਸਕੀਮਾਂ ਲਾਗੂ ਕੀਤੀਆਂ। ’’ਉਹਨਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਨੇ ਪੂਰਨ ਕਰਜ਼ਾ ਮੁਆਫੀ ਤੇ ਘਰ-ਘਰ ਨੌਕਰੀ ਤੋਂ ਇਲਾਵਾ ਨੌਜਵਾਨਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਬੇਰੋਜ਼ਗਾਰੀ ਭੱਤਾ ਦੇਣ ਦਾ ਵਾਅਦਾ ਕੀਤਾ ਸੀ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਤਾਂ ਇਕ ਕਦਮ ਹੋਰ ਅੱਗੇ ਵੱਧ ਗਈ ਤੇ ਇਸਨੇ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕਰ ਦਿੱਤਾ ਪਰ ਦੋਵਾਂ ਸਰਕਾਰਾਂ ਨੇ ਲੋਕਾਂ ਨੂੰ ਫੇਲ੍ਹ ਕਰ ਦਿੱਤਾ ਹੈ।

ਮਰਹੂਮ ਮੂਸੇਵਾਲਾ ਦੇ ਪ੍ਰਵਾਰ ਵੱਲੋਂ ਖੁੱੱਲ ਕੇ ਕਾਂਗਰਸ ਪਾਰਟੀ ਦੇ ਨਾਲ ਖੜ੍ਹਣ ਦਾ ਐਲਾਨ

ਉਹਨਾਂ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰੀ ਸਰਕਾਰ ਤੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਚ ਕਿਸਾਨਾਂ ਨੂੰ ਫੇਲ੍ਹ ਕਰਨ ਅਤੇ ਇਕ ਦੂਜੇ ਨਾਲ ਰਲ ਕੇ ਉਹਨਾਂ ਨੂੰ ਨਿਆਂ ਦੇਣ ਤੋਂ ਇਨਕਾਰ ਕਰਨ ਦੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਇਸ ਨਾਪਾਕ ਕਿਸਾਨ ਵਿਰੋਧੀ ਗਠਜੋੜ ਨੇ ਪਟਿਆਲਾ ਵਿਚ ਕਿਸਾਨ ਸੁਰਿੰਦਰਪਾਲ ਸਿੰਘ ਦੀ ਜਾਨ ਲੈ ਲਈ ਜਦੋਂ ਉਹ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਸਨ।ਬੀਬੀ ਬਾਦਲ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਆਪ ਸਰਕਾਰ ਨੇ ਗਰੀਬਾਂ ਦੇ ਸਮਾਜ ਭਲਾਈ ਲਾਭਾਂ ਵਿਚ ਕਟੌਤੀ ਕਰ ਦਿੱਤੀ ਹੈ।ਸਾਬਕਾ ਕੇਂਦਰੀ ਮੰਤਰੀ ਨੇ ਉਹਨਾਂ ਔਰਤਾਂ ਨਾਲ ਵੀ ਮੁਲਾਕਾਤ ਕੀਤੀ ਜੋ ਨਸ਼ਿਆਂ ਕਾਰਨ ਮੌਤ ਦੇ ਮੂੰਹ ਵਿਚ ਜਾ ਪਏ ਪਰਿਵਾਰਕ ਮੈਂਬਰ ਹਨ ਤੇ ਭਰੋਸਾ ਦੁਆਇਆ ਕਿ ਅਕਾਲੀ ਦਲ ਸੱਤਾ ਵਿਚ ਆਉਣ ’ਤੇ ਨਾ ਸਿਰਫ ਨਸ਼ਾ ਖ਼ਤਮ ਕਰੇਗਾ ਬਲਕਿ ਉਹਨਾਂ ਨੂੰ ਇਨਸਾਫ ਮਿਲਣਾ ਵੀ ਯਕੀਨੀ ਬਣਾਏਗਾ।

LEAVE A REPLY

Please enter your comment!
Please enter your name here