👉ਹਲਕਾ ਇੰਚਾਰਜ ਬਬਲੀ ਢਿੱਲੋਂ ਦੀ ਅਗਵਾਈ ਵਿੱਚ ਲੋਕਾਂ ਤੋਂ ਅਕਾਲੀ ਸਰਕਾਰ ਅਤੇ ‘ਆਪ’ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਲਈ ਲਿਖਤੀ ਫੀਡਬੈਕ
Bathinda News:ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੰਗਲਵਾਰ ਨੂੰ ਪੰਜਾਬ ਭਰ ਵਿੱਚ ‘ਡੋਰ ਟੂ ਡੋਰ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਠਿੰਡਾ ਸ਼ਹਿਰੀ ਵਿਧਾਨ ਸਭਾ ਹਲਕੇ ਵਿੱਚ ਵੀ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਦੀ ਅਗਵਾਈ ਹੇਠ ਇਸ ਮੁਹਿੰਮ ਦਾ ਆਗਾਜ਼ ਕੀਤਾ ਗਿਆ।ਪਾਰਟੀ ਦਫ਼ਤਰ ਤੋਂ ਸ਼ੁਰੂ ਹੋਈ ਮੁਹਿੰਮ ਦੇ ਪਹਿਲੇ ਦਿਨ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਪਟੇਲ ਨਗਰ ਅਤੇ ਭਾਰਤ ਨਗਰ ਦੇ ਕਰੀਬ 100 ਘਰਾਂ ਵਿੱਚ ਦਸਤਕ ਦਿੱਤੀ। ਇਸ ਦੌਰਾਨ ਲੋਕਾਂ ਤੋਂ ਫਾਰਮ ਭਰਵਾ ਕੇ ਸ਼੍ਰੋਮਣੀ ਅਕਾਲੀ ਦਲ ਦੀ ਪਿਛਲੀ ਸਰਕਾਰ ਦੇ 10 ਸਾਲਾਂ ਦੇ ਕਾਰਜਕਾਲ ਅਤੇ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਲਿਖਤੀ ਫੀਡਬੈਕ ਹਾਸਲ ਕੀਤੀ ਗਈ।ਅਕਾਲੀ ਆਗੂਆਂ ਵੱਲੋਂ ਭਰਵਾਏ ਗਏ ਫਾਰਮਾਂ ਵਿੱਚ ਤਤਕਾਲੀ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਸਰਕਾਰ ਵੱਲੋਂ ਚਲਾਈਆਂ ਗਈਆਂ ਲੋਕ ਭਲਾਈ ਸਕੀਮਾਂ ਦਾ ਵੀ ਜ਼ਿਕਰ ਕੀਤਾ ਗਿਆ।
ਇਹ ਵੀ ਪੜ੍ਹੋ 👉ਤੜਕਸਾਰ PRTC ਦੀ ਬੱਸ ਨੂੰ ਭਿਆਨਕ ਅੱ.ਗ ਲੱਗੀ; ਇਸ ਕਾਰਨ ਵਾਪਰੀ ਇਹ ਘਟਨਾ
ਇਨ੍ਹਾਂ ਵਿੱਚ ਆਟਾ-ਦਾਲ ਸਕੀਮ, ਪੈਨਸ਼ਨ ਸਕੀਮ, ਸ਼ਗਨ ਸਕੀਮ, ਅਨੁਸੂਚਿਤ ਜਾਤੀ ਵਜ਼ੀਫਾ ਸਕੀਮ, ਮਾਈ ਭਾਗੋ ਵਿਦਿਆ ਸਕੀਮ, ਖੇਡ ਕਿੱਟਾਂ ਦੀ ਵੰਡ ਅਤੇ ਤੀਰਥ ਯਾਤਰਾ ਸਕੀਮ ਸ਼ਾਮਲ ਹਨ। ਇਸ ਤੋਂ ਇਲਾਵਾ 2150 ਮੁਫ਼ਤ ਸੇਵਾ ਕੇਂਦਰ, 2000 ਮੁਫ਼ਤ ਦਵਾਈ ਕੇਂਦਰ ਅਤੇ 660 ਮੁਫ਼ਤ ਜਾਂਚ ਕੇਂਦਰ ਖੋਲ੍ਹਣ, ਆਰਓ ਸਕੀਮ ਅਤੇ ਐਸਸੀ ਵਰਗ ਲਈ ਪੰਜ-ਪੰਜ ਮਰਲੇ ਦੇ ਪਲਾਟ ਦੇਣ ਵਰਗੇ ਕੰਮਾਂ ਬਾਰੇ ਵੀ ਜਾਣਕਾਰੀ ਦਿੰਦੇ ਹੋਏ ਲੋਕਾਂ ਦੀ ਰਾਏ ਲਈ ਗਈ।ਫਾਰਮ ਵਿੱਚ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਦੇ ਕਾਰਜਕਾਲ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵੀ ਲੋਕਾਂ ਦੀ ਰਾਏ ਲਈ ਗਈ। ਇਨ੍ਹਾਂ ਵਿੱਚ ਨਸ਼ਾ, ਬੇਰੁਜ਼ਗਾਰੀ, ਭ੍ਰਿਸ਼ਟਾਚਾਰ, ਗੈਂਗਸਟਰਵਾਦ, ਕਾਨੂੰਨ-ਵਿਵਸਥਾ, ਸਰਕਾਰੀ ਹਸਪਤਾਲਾਂ ਅਤੇ ਸਕੂਲਾਂ ਦੀ ਹਾਲਤ, ਪੰਜਾਬ ਸਿਰ ਵਧ ਰਿਹਾ ਕਰਜ਼ਾ, ਮਹਿੰਗਾਈ, ਠੱਪ ਪਏ ਵਿਕਾਸ ਕਾਰਜ, ਬਿਜਲੀ ਦੇ ਕੱਟ ਅਤੇ ਭਾਰੀ ਬਿਜਲੀ ਬਿੱਲਾਂ ਤੋਂ ਇਲਾਵਾ ਐਮਐਸਪੀ ਦੇ ਮੁੱਦੇ ’ਤੇ ਕਿਸਾਨਾਂ ਨਾਲ ਧੋਖਾ, ਇਸ਼ਤਿਹਾਰਬਾਜ਼ੀ ’ਤੇ ਫਜ਼ੂਲ ਖਰਚੀ, ਮਹਿਲਾਵਾਂ ਨਾਲ ਕੀਤੇ ਵਾਅਦਿਆਂ, ਪੁਲਿਸ ਮੁਕਾਬਲਿਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੇਅਦਬੀ ਕਰਨ ਦੇ ਦੋਸ਼ਾਂ ਸਬੰਧੀ ਫੀਡਬੈਕ ਸ਼ਾਮਲ ਸੀ।ਇਸ ਮੁਹਿੰਮ ਤਹਿਤ ਲੋਕਾਂ ਤੋਂ ਇਹ ਵੀ ਪੁੱਛਿਆ ਗਿਆ ਕਿ ਉਨ੍ਹਾਂ ਦੇ ਵਿਚਾਰ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਨੂੰ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੀ ਜਨਤਾ ਨਾਲ ਕਿਹੜੇ ਤਿੰਨ ਮੁੱਖ ਵਾਅਦੇ ਕਰਨੇ ਚਾਹੀਦੇ ਹਨ।
ਇਹ ਵੀ ਪੜ੍ਹੋ 👉ਦੁਨੀਆਂ ‘ਚ ਆ ਗਈ ਨਵੀਂ ਬਿਮਾਰੀ, ਹਜ਼ਾਰਾਂ ਲੋਕਾਂ ਦੀ ਜਾਨ ਨੂੰ ਖ਼ਤਰਾ
ਪਾਰਟੀ ਆਗੂਆਂ ਅਨੁਸਾਰ ਲੋਕਾਂ ਦੇ ਸੁਝਾਵਾਂ ਅਤੇ ਫੀਡਬੈਕ ਨੂੰ ਆਉਣ ਵਾਲੀ ਚੋਣ ਮੁਹਿੰਮ ਵਿੱਚ ਅਹਿਮੀਅਤ ਦਿੱਤੀ ਜਾਵੇਗੀ।ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਕਿ ਲੋਕਾਂ ਨੇ ਮੁਹਿੰਮ ਨੂੰ ਭਰਵਾਂ ਹੁੰਗਾਰਾ ਦਿੰਦਿਆਂ ਖੁਸ਼ੀ ਨਾਲ ਫਾਰਮ ਭਰੇ ਅਤੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਸਮਰਥਨ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਵੱਲੋਂ ਮਿਲ ਰਹੇ ਸਮਰਥਨ ਤੋਂ ਸਪਸ਼ਟ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨਾ ਤੈਅ ਹੈ।ਇਸ ਮੌਕੇ ਬਬਲੀ ਢਿੱਲੋਂ ਨਾਲ ਬਲਜੀਤ ਸਿੰਘ ਬੀੜ ਬਹਿਮਣ, ਓਮ ਪ੍ਰਕਾਸ਼ ਸ਼ਰਮਾ, ਮੋਹਨਜੀਤ ਸਿੰਘ ਪੁਰੀ, ਜਗਦੀਪ ਸਿੰਘ ਗਹਿਰੀ, ਨੈਬ ਸਿੰਘ ਬਰਾੜ, ਇੱਕਬਾਲ ਸਿੰਘ ਮਿਠੜੀ, ਸੁਖਜਿੰਦਰ ਸਿੰਘ, ਕਰਮਯੋਗ ਸਿੰਘ ਮਾਨ, ਗੁਰਪ੍ਰੀਤ ਸਿੰਘ ਸੰਧੂ, ਬਲਵਿੰਦਰ ਸਿੰਘ ਬੱਲੀ, ਜਗਜੀਤ ਸਿੰਘ ਭੁੱਲਰ, ਜਗਸੀਰ ਸਿੰਘ, ਹਰਪ੍ਰੀਤ ਸਿੰਘ ਹੈਪੀ, ਕਮਲਜੀਤ ਸਿੰਘ, ਪ੍ਰਦੀਪ ਜੌੜਾ, ਜਸਕਰਨ ਸਿੰਘ ਮਾਨ, ਪ੍ਰਭਜਿੰਦਰ ਸਿੰਘ, ਸੇਵਕ ਸਿੰਘ, ਚਰਨਜੀਤ ਸਿੰਘ ਆਦਿ ਵੀ ਮੌਜੂਦ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



