Punjabi Khabarsaar
ਰੂਪਨਗਰ

ਸੁਖਬੀਰ ਸਿੰਘ ਬਾਦਲ ਨੇ ‘ਪੰਜਾਬ ਬਚਾਓ ਯਾਤਰਾ’ ਕੀਤੀ ਸਮਾਪਤ

ਰੋਪੜ/ਚਮਕੌਰ ਸਾਹਿਬ, 14 ਮਈ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਪੰਜਾਬ ਬਚਾਓ ਯਾਤਰਾ ਸਮਾਪਤ ਕੀਤੀ। ਉਹਨਾਂ ਨੇ 1 ਫਰਵਰੀ 2024 ਨੂੰ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋ ਕੇ ਇਹ ਯਾਤਰਾ ਸ਼ੁਰੂ ਕੀਤੀ ਸੀ ਜਿਸ ਦੌਰਾਨ 80 ਹਲਕਿਆਂ ਵਿਚ ਉਹਨਾਂ 3200 ਕਿਲੋਮੀਟਰ ਦਾ ਸਫਰ ਤੈਅ ਕੀਤਾ। ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਮੇਰੇ ਚੰਗੇ ਭਾਗ ਹਨ ਕਿ ਲੋਕਾਂ ਨੇ ਉਹਨਾਂ ਦਾ ਸਾਥ ਦਿੱਤਾ ਤੇ ਆਪਣੀਆਂ ਤਕਲੀਫਾਂ ਤੇ ਸ਼ਿਕਾਇਤਾਂ ਸਾਨੂੰ ਦੱਸੀਆਂ। ਉਹਨਾਂ ਕਿਹਾ ਕਿ ਮੈਂ ਗੁਰੂ ਸਾਹਿਬ ਅੱਗੇ ਨਤਮਸਤਕ ਹੋ ਕੇ ਅਰਦਾਸ ਕੀਤੀ ਕੀਤੀ ਕਿ ਉਹ ਮੈਨੂੰ ਅਤੇ ਮੇਰੀ ਪਾਰਟੀ ਨੂੰ ਤਾਕਤ ਦੇਣ ਤਾਂ ਜੋ ਅਸੀਂ ਗੁਰੂ ਸਾਹਿਬ ਦੇ ਦੱਸੇ ਸਰਬੱਤ ਦੇ ਭਲੇ ਦੇ ਸਿਧਾਂਤ ਅਨੁਸਾਰ ਪੰਜਾਬੀਆਂ ਦੇ ਹਾਲਾਤ ਸੁਧਾਰਣ ਵਾਸਤੇ ਕੰਮ ਕਰ ਸਕਣ। ਅਕਾਲੀ ਦਲ ਦੇ ਪ੍ਰਧਾਨ ਜਿਹਨਾਂ ਨੇ ਪੰਜਾਬ ਬਚਾਓ ਯਾਤਰਾ ਦੀ ਅਗਵਾਈ ਕਰਦਿਆਂ ਚਮਕੌਰ ਸਾਹਿਬ ਤੇ ਸ੍ਰੀ ਆਨੰਦਪੁਰ ਸਾਹਿਬ ਵਿਧਾਨ ਸਭਾ ਹਲਕਿਆਂ ਦਾ ਦੌਰਾਨ ਕੀਤਾ ਜਿਸ ਦੌਰਾਨ ਲੋਕਾਂ ਨੇ ਉਹਨਾਂ ਨੂੰ ਭਰਵਾਂ ਹੁੰਗਾਰਾ ਦਿੱਤਾ ਤੇ ਸੜਕਾਂ ’ਤੇ ਹਜ਼ਾਰਾਂ ਲੋਕਾਂ ਨੇ ਨਿਤਰ ਕੇ ਉਹਨਾਂ ਦਾ ਸਵਾਗਤ ਕੀਤਾ ਤੇ ਉਹਨਾਂ ਦੇ ਵਿਚਾਰ ਸੁਣੇ।

ਬਠਿੰਡਾ ਨਿਗਮ ਕਾਰਜਕਾਰੀ ਮੇਅਰ ਨੇ ਖੋਲਿਆ ਕਮਿਸ਼ਨਰ ਵਿਰੁੱਧ ਮੋਰਚਾ

ਉਹਨਾਂ ਕਿਹਾ ਕਿ ਸੂਬੇ ਵਿਚ ਤਬਦੀਲੀ ਦੀ ਹਵਾ ਵੱਗ ਰਹੀ ਹੈ। ਉਹਨਾਂ ਕਿਹਾ ਕਿ ਅਸੀਂ ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਅਤੇ ਇਹਨਾਂ ਦੇ ਅਨੈਤਿਕ ਗਠਜੋੜ ਨੂੰ ਬੇਨਕਾਬ ਕਰਨ ਵਿਚ ਸਫਲ ਹੋਏ ਹਾਂ ਤੇ ਲੋਕ ਇਹ ਮੰਨ ਰਹੇ ਹਨ ਕਿ ਅਸੀਂ ਭਾਜਪਾ ਜਿਸਦੀ ਕੇਂਦਰ ਸਰਕਾਰ ਸਾਡੇ ਕਿਸਾਨਾਂ ਨਾਲ ਵਿਤਕਰਾ ਕਰ ਰਹੀ ਹੈ ਤੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੀ ਹੈ, ਨਾਲ ਗਠਜੋੜ ਨਾ ਕਰ ਕੇ ਸਹੀ ਕੀਤਾ। ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੂਬੇ ਨੂੰ ਮੁੜ ਵਿਕਾਸ ਦੀ ਲੀਹ ’ਤੇ ਲਿਆਉਣ ਵਾਸਤੇ ਅਕਾਲੀ ਦਲ ਲਈ ਵੋਟਾਂ ਪਾਉਣੀਆਂ ਜ਼ਰੂਰੀ ਹਨ। ਉਹਨਾਂ ਕਿਹਾ ਕਿ ਪਿਛਲੇ ਸੱਤ ਸਾਲਾਂ ਦੌਰਾਨ ਕਾਂਗਰਸ ਤੇ ਆਪ ਦੇ ਰਾਜ ਵਿਚ ਸਾਰੇ ਵਿਕਾਸ ਕਾਰਜ ਠੱਪ ਹੋ ਗਏ ਹਨ। ਉਹਨਾਂ ਕਿਹਾ ਕਿ ਕਮਜ਼ੋਰ ਵਰਗਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ ਤੇ ਸਾਰੀਆਂ ਸਮਾਜ ਭਲਾਈ ਸਕੀਮਾਂ ਬੰਦ ਕਰ ਦਿੱਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਦੂਜੇ ਪਾਸੇ ਅਕਾਲੀ ਦਲ ਦੀ ਸਰਕਾਰ ਵੇਲੇ ਨਾ ਸਿਰਫ ਕਿਸਾਨਾਂ ਨੂੰ ਮੁਫਤ ਬਿਜਲੀ ਦਿੱਤੀ ਗਈ ਬਲਕਿ ਬੁਢਾਪਾ ਪੈਨਸ਼ਨ, ਆਟਾ ਦਾਲ ਤੇ ਸ਼ਗਨ ਵਰਗੀਆਂ ਸਮਾਜ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਗਈਆਂ। ਅਕਾਲੀ ਦਲ ਦੇ ਪ੍ਰਧਾਨ ਨੇ ਸਪਸ਼ਟ ਕੀਤਾ ਕਿ ਭਾਜਪਾ ਕੇਂਦਰ ਵਿਚ ਅਗਲੀ ਸਰਕਾਰ ਨਹੀਂ ਬਣਾ ਸਕੇਗੀ। ਉਹਨਾਂ ਕਿਹਾ ਕਿ ਖੇਤਰੀ ਪਾਰਟੀਆਂ ਅਗਲੀ ਸਰਕਾਰ ਬਣਾਉਣ ਵਿਚ ਅਹਿਮ ਭੂਮਿਕਾ ਅਦਾ ਕਰਨਗੀਆਂ। ਉਹਨਾਂ ਕਿਹਾ ਕਿ ਭਾਜਪਾ ਦਾ ਕਿਲ੍ਹਾ ਉੱਤਰੀ ਭਾਰਤ ਢਹਿ ਰਿਹਾ ਹੈ। ਉਹਨਾਂ ਕਿਹਾ ਕਿ ਪਾਰਟੀ ਦਾ ਹਰਿਆਣਾ ਵਿਚ ਬਾਈਕਾਟ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪਾਰਟੀ ਦੀ ਬਿਹਾਰ ਵਿਚ ਬੁਰੀ ਤਰ੍ਹਾਂ ਹਾਰ ਹੋ ਰਹੀ ਹੈ। ਮਹਾਰਾਸ਼ਟਰ ਵਿਚ ਲੋਕਾਂ ਨੇ ਭਾਜਪਾ ਨੂੰ ਮੁਕੰਮਲ ਤੌਰ ’ਤੇ ਰੱਦ ਕਰ ਦਿੱਤਾ ਹੈ ਕਿਉਂਕਿ ਇਸਨੇ ਸ਼ਿਵ ਸੈਨਾ ਤੇ ਐਨ ਸੀ ਪੀ ਨੂੰ ਤੋੜਿਆ। ਪ੍ਰਧਾਨ ਮੰਤਰੀ ਦੇ ਬਿਆਨਾਂ ਦਾ ਹਵਾਲਾ ਦਿੰਦਿਆਂ ਉਹਨਾਂ ਕਿਹਾ ਕਿ ਕੋਈ ਵੀ ਦੇਸ਼ ਦੀ ਏਕਤਾ ਨੂੰ ਭੰਗ ਨਹੀਂ ਕਰ ਸਕਦਾ। ਉਹਨਾਂ ਕਿਹਾ ਕਿ ਘੱਟ ਗਿਣਤੀ ਭਾਈਚਾਰਾ ਜੋ ਦੇਸ਼ ਦੀ ਆਬਾਦੀ ਦਾ ਇਕ ਫੀਸਦੀ ਹੈ, ਦੇ ਵੀ ਉਨੇ ਹੀ ਅਧਿਕਾਰ ਹਨ ਜਿੰਨੇ ਬਹੁ ਗਿਣਤੀ ਦੇ ਹਨ।

ਐਸਐਸਡੀ ਗਰਲਜ ਕਾਲਜ ਦੀ ਵਿਦਿਆਰਥਣ ਨੇ ਹੋਸਟਲ ‘ਚ ਕੀਤੀ ਖੁਦਕੁਸ਼ੀ

ਸਰਦਾਰ ਸੁਖਬੀਰ ਸਿੰਘ ਬਾਦਲ ਸ੍ਰੀ ਆਨੰਦਪੁਰ ਸਾਹਿਬ ਤੋਂ ਚੋਣ ਲੜ ਰਹੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ ਵਿਚ ਚੋਣ ਪ੍ਰਚਾਰ ਕਰ ਰਹੇ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਜੇਕਰ ਉਹ ਚੋਣ ਜਿੱਤ ਜਾਂਦੇ ਹਨ ਤਾਂ ਉਹ ਮੁਹਾਲੀ ਹਵਾਈ ਕੌਮਾਂਤਰੀ ਹਵਾਈ ਅੱਡੇ ’ਤੇ ਕਾਰਗੋ ਟਰਮੀਨਲ ਬਣਵਾਉਣਗੇ, ਸਤਲੁਜ ਦਰਿਆ ਦਾ ਰਾਹ ਸਿੱਧਾ ਕਰ ਕੇ ਇਥੇ ਸੈਰ ਸਪਾਟਾ ਪ੍ਰਾਜੈਕਟਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਉਹਨਾਂ ਨੇ ਸ੍ਰੀ ਹਜ਼ੂਰ ਸਾਹਿਬ ਲਈ ਰੇਲ ਗੱਡੀ ਸ਼ੁਰੂ ਕਰਵਾਈ, ਬੰਦ ਪਿਆ ਐਨ ਐਫ ਐਲ ਪ੍ਰਾਜੈਅ ਮੁੜ ਸ਼ੁਰੂ ਕਰਵਾਇਆ, ਰੋਪੜ ਵਿਚ ਬੰਦ ਪਿਆਰ ਪਾਸਪੋਰਟ ਦਫਤਰ ਮੁੜ ਸ਼ੁਰੂ ਕਰਵਾਇਆ ਤੇ 27 ਰੇਲਵੇ ਪੁੱਲ ਬਣਾਏ। ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਇਕ ਸ਼ਰਾਬੀ ਕਦੇ ਵੀ ਸੂਬੇ ਦੀ ਭਲਾਈ ਬਾਰੇ ਨਹੀਂ ਸੋਚ ਸਕਦਾ ਤੇ ਉਹਨਾਂ ਦੱਸਿਆ ਕਿ ਕਿਵੇਂ ਮੁੱਖ ਮੰਤਰੀ ਨੇ ਸ਼ਰਾਬੀ ਹਾਲਾਤ ਵਿਚ ਬਠਿੰਡਾ ਵਿਚ ਰੋਡ ਸ਼ੋਅ ਕੀਤਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਪਹਿਲਾਂ ਉਦੋਂ ਸੂਬੇ ਦੀ ਬਦਨਾਮੀ ਕਰਵਾਈ ਸੀ ਜਦੋਂ ਫਰੈਂਕਫਰਟ ਵਿਚ ਸ਼ਰਾਬੀ ਹਾਲਤ ਕਾਰਣ ਉਹਨਾਂ ਨੂੰ ਜਹਾਜ਼ ਵਿਚੋਂ ਲਾਹ ਦਿੱਤਾ ਗਿਆ ਸੀ।

6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਉਹਨਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਦਾ ਕੰਟਰੋਲ ਹੁਣ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਹੱਥਾਂ ਵਿਚ ਹੈ ਕਿਉਂਕਿ ਉਹ ਪੰਜਾਬ ਦੇ ਸ਼ਰਾਬ ਘੁਟਾਲੇ ਵਿਚ ਗ੍ਰਿਫਤਾਰੀ ਤੋਂ ਬਚਣਾ ਚਾਹੁੰਦੇ ਹਨ। ਉਹਨਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਦੀ ਵੱਡੀ ਯੋਜਨਾ ਹੈ ਕਿ ਉਹ ਜਿਵੇਂ ਮੁੰਬਈ ਵਿਚ ਸ਼ਿਵ ਸੈਨਾ ਤੋੜੀ ਹੈ, ਉਸੇ ਤਰੀਕੇ ਪੰਜਾਬ ਵਿਚ ਆਪ ਪਾਰਟੀ ਨੂੰ ਤੋੜਨਾ ਚਾਹੁੰਦੇ ਹਨ ਤੇ ਭਗਵੰਤ ਮਾਨ ਨੇ ਅਜਿਹਾ ਕਰਨ ਵਾਸਤੇ ਸਹਿਮਤੀ ਦਿੱਤੀ ਹੈ ਤੇ ਉਹ ਅਰਵਿੰਦ ਕੇਜਰੀਵਾਲ ਦੀ ਪਾਰਟੀ ਨਾਲੋਂ ਨਾਅਤਾ ਤੋੜ ਕੇ ਭਾਜਪਾ ਨਾਲ ਰਲ ਕੇ ਸਰਕਾਰ ਬਣਾਉਣਗੇ। ਕਾਂਗਰਸ ਪਾਰਟੀ ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਵੋਟਰਾਂ ਨੂੰ ਚੇਤੇ ਕਰਵਾਇਆ ਕਿ ਪੰਜਾਬ ਵਿਚ ਵੋਟਾਂ 1 ਜੂਨ ਨੂੰ ਪੈਣਗੀਆਂ ਜਿਸ ਦਿਨ 1 ਜੂਨ 1984 ਨੂੰ ਇੰਦਰਾ ਗਾਂਧੀ ਨੇ ਤੋਪਾਂ ਤੇ ਟੈਂਕਾਂ ਨਾਲ ਸ੍ਰੀ ਦਰਬਾਰ ਸਾਹਿਬ ’ਤੇ ਹਮਲਾ ਕੀਤਾ ਸੀ ਤੇ ਫਿਰ ਇਸ ਮਗਰੋਂ ਦਿੱਲੀ ਤੇ ਹੋਰ ਸ਼ਹਿਰਾਂ ਵਿਚ ਸਿੱਖਾਂ ਦਾ ਬੇਰਹਿਮੀ ਨਾਲ ਕਤਲੇਆਮ ਕੀਤਾ ਗਿਆ। ਉਹਨਾਂ ਕਿਹਾ ਕਿ ਜਿਸ ਪਾਰਟੀ ਨੇ ਇਹ ਕਤਲੇਆਮ ਕਰਵਾਇਆ, ਉਸਦੀ ਅਸੀਂ ਕਦੇ ਵੀ ਹਮਾਇਤ ਨਹੀਂ ਕਰ ਸਕਦੇ।

Related posts

ਸ਼੍ਰੀ ਅਨੰਦਪੁਰ ਸਾਹਿਬ: ਬੈਂਸ ਤੇ ਕੰਗ ਦੀ ਅਗਵਾਈ ਹੇਠ ਹਜਾਰਾਂ ਦੀ ਗਿਣਤੀ ਵਿੱਚ ਵਰਕਰਾਂ ਨੇ ਕੀਤੀ ਮੋਟਰਸਾਈਕਲ ਰੈਲੀ

punjabusernewssite

’ਤੇ ਜਦ ਚੋਰ ਸਰਾਬ ਦੇ ਨਸ਼ੇ ਵਿਚ ਚੋਰੀ ਕਰਨ ਆਏ ਘਰ ਵਿਚ ਹੀ ਸੌਂ ਗਿਆ,ਦੇਖੋ ਫ਼ਿਰ ਕੀ ਹੋਇਆ

punjabusernewssite

ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਦਾ ਹੋਇਆ ਦਿਹਾਂਤ

punjabusernewssite