ਬਿਜਲੀ ਕੱਟਾਂ ਦੇ ਵਿਰੋਧ ’ਚ ਅਕਾਲੀ ਦਲ ਵੱਲੋਂ ਐਸਡੀਐਮ ਦਫ਼ਤਰ ਅੱਗੇ ਪ੍ਰਦਰਸ਼ਨ

Date:

spot_img

👉ਬਿਜਲੀ ਕੱਟ ਤੁਰੰਤ ਬੰਦ ਨਾ ਹੋਏ ਤਾਂ ਤਿੱਖਾ ਸੰਘਰਸ਼ ਕਰਾਂਗੇ: ਬਬਲੀ ਢਿੱਲੋਂ
Bathinda News: Shiromani Akali Dal; ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਲੱਗ ਰਹੇ ਅਣਐਲਾਨੇ ਬਿਜਲੀ ਕੱਟਾਂ ਦੇ ਵਿਰੋਧ ਵਿੱਚ ਵੀਰਵਾਰ ਨੂੰ ਸ਼ਿਰੋਮਣੀ ਅਕਾਲੀ ਦਲ ਵੱਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨੇ ਐਸਡੀਐਮ ਦਫ਼ਤਰ ਅੱਗੇ ਧਰਨਾ ਦਿੱਤਾ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਰੇਬਾਜ਼ੀ ਕੀਤੀ।ਧਰਨੇ ਨੂੰ ਸੰਬੋਧਨ ਕਰਦੇ ਹੋਏ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਕਿ ਅਕਾਲੀ ਸਰਕਾਰ ਦੇ ਸਮੇਂ ਦੌਰਾਨ ਪੰਜਾਬ ਨੂੰ ਬਿਜਲੀ ਸਰਪਲਸ ਸੂਬਾ ਬਣਾਇਆ ਗਿਆ ਸੀ।

ਇਹ ਵੀ ਪੜ੍ਹੋ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ ਕੀਤਾ ਗ੍ਰਿਫ਼ਤਾਰ

ਉਨ੍ਹਾਂ ਦਾਅਵਾ ਕੀਤਾ ਕਿ ਉਸ ਵੇਲੇ ਸੂਬੇ ਵਿੱਚ ਕਈ ਨਵੇਂ ਬਿਜਲੀ ਪ੍ਰੋਜੈਕਟ ਲਗਾਏ ਗਏ ਸਨ, ਜਿਸ ਕਾਰਨ ਬਿਜਲੀ ਦੀ ਕੋਈ ਘਾਟ ਨਹੀਂ ਸੀ। ਪਰ ਬਾਅਦ ਦੀਆਂ ਸਰਕਾਰਾਂ ਨੇ ਬਿਜਲੀ ਢਾਂਚੇ (ਇੰਫਰਾਸਟਰਕਚਰ) ਵੱਲ ਕੋਈ ਧਿਆਨ ਨਹੀਂ ਦਿੱਤਾ, ਜਿਸ ਕਾਰਨ ਅੱਜ ਹਾਲਾਤ ਵਿਗੜ ਚੁੱਕੇ ਹਨ।ਉਨ੍ਹਾਂ ਕਿਹਾ ਕਿ ਇਸ ਵੇਲੇ ਬਠਿੰਡਾ ਜ਼ਿਲ੍ਹੇ ਵਿੱਚ ਹੀ 12-12 ਘੰਟਿਆਂ ਦੇ ਬਿਜਲੀ ਕੱਟ ਲੱਗ ਰਹੇ ਹਨ, ਜਿਸ ਨਾਲ ਆਮ ਲੋਕਾਂ ਦੀ ਜ਼ਿੰਦਗੀ ਬਹੁਤ ਪ੍ਰਭਾਵਿਤ ਹੋ ਰਹੀ ਹੈ। ਤਿੱਖੀ ਗਰਮੀ ਵਿੱਚ ਲੋਕਾਂ ਦਾ ਜੀਣਾ ਦੁਸ਼ਵਾਰ ਹੋ ਗਿਆ ਹੈ। ਖ਼ਾਸ ਕਰਕੇ ਪਿੰਡਾਂ ਵਿੱਚ ਹਾਲਾਤ ਹੋਰ ਵੀ ਮਾੜੇ ਹਨ, ਜਿੱਥੇ ਬਿਜਲੀ ਸਪਲਾਈ ਪੂਰੀ ਤਰ੍ਹਾਂ ਠੱਪ ਹੋ ਚੁੱਕੀ ਹੈ। ਹਾਲਾਤ ਇਹ ਹਨ ਕਿ ਪਿੰਡਾਂ ਦੇ ਲੋਕ ਬਿਜਲੀ ਗ੍ਰਿਡਾਂ ਅਤੇ ਸੜਕਾਂ ਨੂੰ ਜਾਮ ਕਰਨ ਲਈ ਮਜਬੂਰ ਹੋ ਰਹੇ ਹਨ।ਢਿੱਲੋਂ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਸਰਕਾਰ ਦੀ ਬਦਇੰਤਜ਼ਾਮੀ ਅਤੇ ਲਾਪਰਵਾਹੀ ਕਾਰਨ ਹੀ ਇਹ ਸੰਕਟ ਪੈਦਾ ਹੋਇਆ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਤੁਰੰਤ ਢੁੱਕਵੇਂ ਕਦਮ ਚੁੱਕ ਕੇ ਬਿਜਲੀ ਸਪਲਾਈ ਸੁਚਾਰੂ ਨਾ ਕੀਤੀ ਤਾਂ ਸ਼ਿਅਦ ਵੱਲੋਂ ਇਸ ਤੋਂ ਵੀ ਵੱਡਾ ਅਤੇ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।

ਇਹ ਵੀ ਪੜ੍ਹੋ Bathinda News: ਨਗਰ ਨਿਗਮ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਕੀਤੀਆਂ ਤਿਆਰੀਆਂ ਸ਼ੁਰੂ, ਹੋਈ ਮੀਟਿੰਗ

ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਾ ਪ੍ਰੈਸ ਸਕੱਤਰ ਓਮ ਪ੍ਰਕਾਸ਼ ਸ਼ਰਮਾ ਨੇ ਦੱਸਿਆ ਕਿ ਇਸ ਮੌਕੇ ਬਲਜੀਤ ਸਿੰਘ ਬੀੜ ਬਹਿਮਨ, ਦਲਜੀਤ ਸਿੰਘ ਬਰੜ, ਗੁਰਸੇਵਕ ਸਿੰਘ ਮਾਨ, ਰਾਜਬਿੰਦਰ ਸਿੰਘ ਸਿੱਧੂ, ਯਾਦਵਿੰਦਰ ਸਿੰਘ ਯਾਦੀ, ਕੁਲਦੀਪ ਨੰਬਰਦਾਰ, ਮੋਹਨਜੀਤ ਸਿੰਘ ਪੁਰੀ, ਸੁਖਦੇਵ ਸਿੰਘ ਬਰੜ, ਬਲਵਿੰਦਰ ਕੌਰ, ਜੋਗਿੰਦਰ ਕੌਰ, ਜਗਦੀਪ ਸਿੰਘ ਗਹਿਰੀ, ਰੋਸ਼ਨ ਗਿਆਨਾ, ਐਮਸੀ ਮੱਖਣ ਸਿੰਘ, ਜੰਗੀਰ ਸਿੰਘ, ਨਛੱਤਰ ਸਿੰਘ, ਰਾਜਦੀਪ ਸਿੰਘ ਸੋਈ, ਮਨਿੰਦਰ ਸਿੰਘ ਸੋਢੀ, ਹਸਰਤ ਮਿੱਡੂ ਖੇੜਾ, ਭੂਪਿਂਦਰ ਭੂਪਾ, ਹਰਪ੍ਰੀਤ ਰਾਜੂ ਤੱਗੜ, ਦਰਸ਼ਨ ਰੋਮਾਨਾ, ਭੂਪਿਂਦਰ ਸਿੰਘ ਚਾਹਲ, ਐਡਵੋਕੇਟ ਵਿਕਰਮ ਸਿੰਘ ਵਾਲੀਆ, ਗੁਰਪ੍ਰੀਤ ਸਿੰਘ ਸੰਧੂ, ਸੁਮਿਤ ਕੁਮਾਰ ਬਿੰਟਾ, ਜਗਜੀਤ ਸਿੰਘ ਭੁੱਲਰ, ਰਾਜਿੰਦਰ ਸਿੰਘ ਰਾਜੂ ਮਾਨ, ਨੈਬ ਸਿੰਘ ਬਰਾੜ, ਇਕਬਾਲ ਸਿੰਘ ਮਿਠੜੀ, ਬਲਵਿੰਦਰ ਸਿੰਘ ਬੱਲੀ, ਪਰਮਪਾਲ ਸਿੰਘ ਸਿੱਧੂ, ਕਰਮਜੋਗ ਸਿੰਘ ਮਾਨ, ਹਰਤਾਰ ਸਿੰਘ, ਪ੍ਰਿਤਪਾਲ ਸਿੰਘ, ਰਵਿੰਦਰ ਸਿੰਘ ਚੀਮਾ, ਸੁਨੀਲ ਫੌਜੀ, ਨਰਿਂਦਰ ਪਾਲ ਸਿੰਘ ਲਾਡੀ, ਹਰਮਨ ਪਾਲ ਸਿੰਘ ਰਿੰਕਾ, ਹਰਵਿੰਦਰ ਗੰਜੂ, ਭੋਲਾ ਸਿੰਘ ਸਮੇਤ ਹੋਰ ਵਰਕਰ ਵੀ ਮੌਜੂਦ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

CM Nayab Singh Saini ਨੇ ਮੁਨੀਮਪੁਰ ਵਿੱਚ ਕਿਸਾਨਾਂ ਨੂੰ ਪ੍ਰਦਾਨ ਕੀਤੇ ਪੁਸ਼ਪ ਰਤਨ ਅਤੇ ਪੁਸ਼ਪ ਸਨਮਾਨ ਪੁਰਸਕਾਰ

👉ਫਲੋਰਿਕਲਚਰ ਖੇਤਰ ਵਿੱਚ ਸ਼ਲਾਘਾਯੋਗ ਯੋਗਦਾਨ ਲਈ ਮੁੱਖ ਮੰਤਰੀ ਨੇ...