ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਸੱਤ ਮੈਂਬਰੀ ਕਮੇਟੀ ਦੀ ਕਾਰਜ਼ਸੀਲਤਾ ਨੂੰ ਲੈ ਕੇ ਵਿਵਾਦ ਜਾਰੀ
ਹਰਜਿੰਦਰ ਸਿੰਘ ਧਾਮੀ ਤੇ ਗੁਰਪ੍ਰਤਾਪ ਸਿੰਘ ਵਡਾਲਾ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ
ਚੰਡੀਗੜ੍ਹ, 20 ਜਨਵਰੀ: ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੁਆਰਾ 2 ਦਸੰਬਰ ਨੂੰ ਬੁਣਾਈ ਸੱਤ ਮੈਂਬਰੀ ਕਮੇਟੀ ਦੀ ਬਜਾਏ ਅੱਜ ਸੋਮਵਾਰ ਤੋਂ ਆਪਣੇ ਪੱਧਰ ’ਤੇ ਮੈਂਬਰਸ਼ਿਪ ਮੁਹਿੰਮ ਸ਼ੁਰੂ ਕਰ ਦਿੱਤੀ ਗਈ। ਪਿੰਡ ਬਾਦਲ ’ਚ ਅਕਾਲੀ ਦਲ ਦੇ ਦਫ਼ਤਰ ਵਿਚ ਜਾ ਕੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮੈਂਬਰਸ਼ਿਪ ਹਾਸਲ ਕੀਤੀ ਗਈ। ਇਸਤੋਂ ਇਲਾਵਾ ਚੰਡੀਗੜ੍ਹ ਮੁੱਖ ਦਫ਼ਤਰ ਵਿਖੇ ਵੀ ਪਾਰਟੀ ਦੇ ਕਾਰਜ਼ਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਪਾਰਲੀਮਾਨੀ ਬੋਰਡ ਦੀ ਮੀਟਿੰਗ ਵਿਚ ਇਸ ਮੈਂਬਰਸ਼ਿਪ ਮੁਹਿੰਮ ਦਾ ਆਗਾਜ਼ ਕੀਤਾ ਗਿਆ।
ਇਹ ਵੀ ਪੜ੍ਹੋ ਪਟਿਆਲਾ ਤੇ ਜਲੰਧਰ ਤੋਂ ਬਾਅਦ ਆਪ ਨੇ ਲੁਧਿਆਣਾ ’ਚ ਮਾਰੀ ਬਾਜ਼ੀ, ਇੰਦਰਜੀਤ ਕੌਰ ਦੇ ਸਿਰ ਸਜ਼ਿਆ ਮੇਅਰ ਦਾ ਤਾਜ਼
ਇਸ ਮੌਕੇ ਕਾਰਜ਼ਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੱਲੋਂ ਮੈਂਬਰਸ਼ਿਪ ਹਾਸਲ ਕੀਤੀ ਗਈ। ਇਸਦੇ ਨਾਲ ਹੀ ਮੌਕੇ ’ਤੇ ਮੌਜੂਦ ਹੋਰ ਸੀਨੀਅਰ ਲੀਡਰਸ਼ਿਪ ਨੂੰ ਵੀ ਮੈਂਬਰ ਬਣਾਇਆ ਗਿਆ। ਉਧਰ ਅਕਾਲੀ ਦਲ ਵੱਲੋਂ ਸ਼ੁਰੂ ਕੀਤੀ ਇਸ ਮੁਹਿੰਮ ਦੌਰਾਨ ਸੁਧਾਰ ਲਹਿਰ ਦੇ ਸਾਬਕਾ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਨਾਲ ਮੁਲਾਕਾਤ ਕੀਤੀ ਗਈ, ਜਿੱਥੇ ਉਨ੍ਹਾਂ 2 ਦਸੰਬਰ ਨੂੰ ਭਰਤੀ ਲਈ ਬਣਾਈ ਸੱਤ ਮੈਂਬਰੀ ਕਮੇਟੀ ਨੂੰ ਅਣਗੋਲਿਆ ਕਰਨ ਦੇ ਦੋਸ਼ ਲਗਾਏ ਤੇ ਇਸ ਮਾਮਲੇ ਵਿਚ ਕਾਰਵਾਈ ਦੀ ਮੰਗ ਕੀਤੀ।
ਇਹ ਵੀ ਪੜ੍ਹੋ Delhi Assembly Election;ਭਾਜਪਾ ਦਾ ਪੰਜਾਬ ਵਿਚੋਂ ਇਕੱਲਾ ਹੰਸਰਾਜ਼,ਕਾਂਗਰਸ ਦੇ ਵੜਿੰਗ, ਚੰਨੀ ਤੇ ਖ਼ਹਿਰਾ ਸਟਾਰ ਕੰਪੇਨਰ
ਬਾਅਦ ਵਿਚ ਉਨ੍ਹਾਂ ਕਿਹਾ ਕਿ ਅਕਾਲੀ ਲੀਡਰਸ਼ਿਪ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਸੁਣਾਏ ਫੈਸਲੇ ਤੋਂ ਭਗੋੜਾ ਹੋ ਰਹੀ ਹੈ ਤੇ ਹੁਕਮਨਾਮੇ ਨੂੰ ਮੰਨਣ ਤੋਂ ਇੰਨਕਾਰੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਭਰਤੀ ਨੂੰ ਸਿੱਖ ਸੰਗਤ ਨੇ ਸਵੀਕਾਰ ਨਹੀਂ ਕਰਨੀ, ਜਿਸਦੇ ਚੱਲਦੇ ਇਸਦਾ ਖਮਿਆਜ਼ਾ ਅਕਾਲੀ ਲੀਡਰਸ਼ਿਪ ਨੂੰ ਭੁਗਤਣਾ ਪੈਣਾ ਹੈ। ਇਸਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਵੀ ਜਥੇਦਾਰ ਸਾਹਿਬ ਨਾਲ ਮੁਲਾਕਾਤ ਕੀਤੀ ਗਈ,ਜਿੰਨ੍ਹਾਂ ਨੂੰ ਇਸ ਸੱਤ ਮੈਂਬਰੀ ਕਮੇਟੀ ਦਾ ਕਨਵੀਨਰ ਬਣਾਇਆ ਗਿਆ ਸੀ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
Share the post "ਸ਼੍ਰੋਮਣੀ ਅਕਾਲੀ ਦਲ ਨੇ ਅੱਜ ਤੋਂ ਸ਼ੁਰੂ ਕੀਤੀ ਮੈਂਬਰਸ਼ਿਪ ਮੁਹਿੰਮ, ਸੁਖਬੀਰ ਬਾਦਲ ਬਣੇ ਪਹਿਲੇ ਮੈਂਬਰ"