ਸ਼੍ਰੋਮਣੀ ਕਮੇਟੀ ਨੇ ਸ਼ਰਧਾ ਨਾਲ ਮਨਾਇਆ ਪੰਜਵੇਂ ਪਾਤਸ਼ਾਹ ਜੀ ਦਾ ਸ਼ਹੀਦੀ ਦਿਹਾੜਾ

0
77

👉ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਹੋਏ ਗੁਰਮਤਿ ਸਮਾਗਮ
👉ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ
Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਥੇ ਸਥਿਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਗੁਰਿੰਦਰਪਾਲ ਸਿੰਘ ਤੇ ਭਾਈ ਦਵਿੰਦਰ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ। ਅਰਦਾਸ ਉਪਰੰਤ ਕਥਾਵਾਚਕ ਗਿਆਨੀ ਜਸਵੰਤ ਸਿੰਘ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਇਤਿਹਾਸ ਸਬੰਧੀ ਕਥਾ ਵਿਚਾਰ ਕੀਤੀ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਇਤਿਹਾਸ ਤੋਂ ਪ੍ਰੇਰਨਾ ਲੈਣ ਦੀ ਅਪੀਲ ਕਰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਲਈ ਪ੍ਰੇਰਿਆ।

ਇਹ ਵੀ ਪੜ੍ਹੋ ਮਰਹੂਮ ਟਕਸਾਲੀ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦੀ ਮ੍ਰਿਤਕ ਦੇਹ ਪਿੰਡ ਪੁੱਜੀ,ਥਾਂ-ਥਾਂ ਸ਼ਰਧਾ ਦੇ ਫੁੱਲ ਕੀਤੇ ਭੇਂਟ

ਇਸ ਮੌਕੇ ਸਜਾਏ ਗਏ ਗੁਰਮਤਿ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਕਥਾ ਵਿਚਾਰਾਂ ਕੀਤੀਆਂ ਅਤੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਸਮਾਗਮ ਸਮੇਂ ਢਾਡੀ, ਕਵੀਸ਼ਰ ਤੇ ਪ੍ਰਚਾਰਕ ਸਿੰਘਾਂ ਨੇ ਸੰਗਤਾਂ ਨੂੰ ਗੁਰ-ਇਤਿਹਾਸ ਸਰਵਨ ਕਰਵਾਇਆ ਅਤੇ ਕਵੀਆਂ ਵੱਲੋਂ ਗੁਰੂ ਸਾਹਿਬ ਜੀ ਨਾਲ ਸਬੰਧਤ ਕਵਿਤਾਵਾਂ ਪੇਸ਼ ਕੀਤੀਆਂ ਗਈਆਂ।ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸਮੇਤ ਗੁਰਧਾਮਾਂ ਤੇ ਸ਼ਰਧਾ ਨਾਲ ਹਾਜ਼ਰੀ ਭਰੀ।

ਇਹ ਵੀ ਪੜ੍ਹੋ ਪੁਲਿਸ ਹਿਰਾਸਤ ’ਚ ਨੌਜਵਾਨ ਦੀ ਮੌ+ਤ : ਇਨਸਾਫ਼ ਲਈ ਗੋਨਿਆਣਾ ਮੰਡੀ ਹੋਈ ਬੰਦ

ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਵਿਸ਼ੇਸ ਤੌਰ ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਗਈਆਂ ਸਨ।ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਭਾਈ ਮਨਜੀਤ ਸਿੰਘ, ਮੈਨੇਜਰ ਸ. ਜੇ ਪੀ ਸਿੰਘ, ਸ. ਜਸਬੀਰ ਸਿੰਘ, ਪ੍ਰਚਾਰਕ ਭਾਈ ਤਰਸੇਮ ਸਿੰਘ ਤੇ ਭਾਈ ਗੁਰਵਿੰਦਰ ਸਿੰਘ ਖੋਦੇਬੇਟ ਸਮੇਤ ਸੰਗਤਾਂ ਹਾਜਰ ਸਨ।

ਇਹ ਵੀ ਪੜ੍ਹੋ ਵੱਡੀ ਖ਼ਬਰ; ਬਠਿੰਡਾ ‘ਚ ਐਕਸਾਈਜ਼ ਵਿਭਾਗ ਦੀ ਟੀਮ ਵੱਲੋਂ ’ਈਥੋਨਾਲ’ ਨਾਲ ਭਰੇ ਗੁਜ਼ਰਾਤ ਨੰਬਰੀ ਦੋ ਟੈਂਕਰ ਕਾਬੂ

ਪੰਜਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਨੇ ਕੌਮ ਨੂੰ ਹੱਕ, ਸੱਚ ਦੀ ਰਾਖੀ ਲਈ ਸੰਘਰਸ਼ ਕਰਨ ਦੀ ਪ੍ਰੇਰਣਾ ਦਿੱਤੀ – ਐਡਵੋਕੇਟ ਧਾਮੀ
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਮਨੁੱਖਤਾ ਲਈ ਚਾਨਣ-ਮੁਨਾਰਾ ਹੈ। ਉਨ੍ਹਾਂ ਕਿਹਾ ਕਿ ਪੰਜਵੇਂ ਪਾਤਸ਼ਾਹ ਜੀ ਨੇ ਜਿਥੇ ਵੱਡਾ ਪਰਉਪਕਾਰ ਕਰਦਿਆਂ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਤਿਆਰ ਕਰਵਾਇਆ ਅਤੇ ਸੰਗਤਾਂ ਨੂੰ ਸ਼ਬਦ ਨਾਲ ਜੋੜਿਆ, ਉਥੇ ਗੁਰੂ ਸਾਹਿਬ ਦੀ ਸ਼ਹਾਦਤ ਨੇ ਸਿੱਖ ਕੌਮ ਨੂੰ ਹੱਕ, ਸੱਚ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸੰਘਰਸ਼ ਕਰਨ ਦੀ ਅਜਿਹੀ ਪ੍ਰੇਰਣਾ ਦਿੱਤੀ, ਜਿਸ ਦੀ ਮਿਸਾਲ ਦੁਨੀਆਂ ਦੇ ਇਤਿਹਾਸ ਵਿੱਚ ਕਿਧਰੇ ਹੋਰ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਬਰ, ਸੰਤੋਖ ਅਤੇ ਨਿਮਰਤਾ ਨਾਲ ਸੱਚ ਦਾ ਰਾਹ ਚੁਣਿਆ ਅਤੇ ਸਿੱਖੀ ਦੀਆਂ ਨੀਹਾਂ ਨੂੰ ਅਟੱਲ ਕੀਤਾ।ਐਡਵੋਕੇਟ ਧਾਮੀ ਨੇ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਣਾ ਲੈਣ ਅਤੇ ਗੁਰਬਾਣੀ ਉਪਦੇਸ਼ਾਂ ’ਤੇ ਚੱਲਣ ਦੀ ਅਪੀਲ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here