ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇੰਗਲੈਂਡ ਤੋਂ ਪੁੱਜੇ ਪਰਿਵਾਰ ਦਾ ਗੁੰਮ ਹੋਇਆ ਕੀਮਤੀ ਬੈਗ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੇ ਲੱਭ ਕੇ ਕੀਤਾ ਵਾਪਸ

Date:

spot_img
👉ਬੈਗ ’ਚ 20 ਲੱਖ ਕੀਮਤ ਦੇ ਪੌਂਡ ਅਤੇ ਵਿਦੇਸ਼ੀ ਪਾਸਪੋਰਟ ਸਨ ਮੌਜੂਦ
Amritsar News: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨਾਂ ਲਈ ਆਏ ਇੰਗਲੈਂਡ ਨਿਵਾਸੀ ਪਰਿਵਾਰ ਦਾ ਗੁੰਮ ਹੋਇਆ ਬੈਗ ਜਿਸ ਵਿਚ ਪਾਸਪੋਰਟ ਅਤੇ ਕਰੀਬ 20 ਲੱਖ ਰੁਪਏ ਦੀ ਕੀਮਤ ਦੇ ਪੌਂਡ ਸਨ, ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਲੱਭ ਕੇ ਪਰਿਵਾਰ ਨੂੰ ਸੌਂਪੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇਮਾਨਦਾਰੀ ਤੇ ਸਮਰਪਨ ਭਾਵ ਨਾਲ ਡਿਊਟੀ ਕਰਨ ਵਾਲੇ ਸ੍ਰੀ ਦਰਬਾਰ ਸਾਹਿਬ ਦੇ ਇਨ੍ਹਾਂ ਮੁਲਾਜ਼ਮਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਐਡਵੋਕੇਟ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਰੋਜ਼ਾਨਾ ਲੱਖਾਂ ਦੀ ਗਿਣਤੀ ਵਿਚ ਸੰਗਤ ਨਤਮਸਤਕ ਹੋਣ ਪੁੱਜਦੀ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਤਾਇਨਾਤ ਸਟਾਫ਼ ਹਮੇਸ਼ਾ ਸੰਗਤ ਦੀ ਸਹੂਲਤ ਲਈ ਯਤਨਸ਼ੀਲ ਰਹਿੰਦਾ ਹੈ।
ਸਟਾਫ਼ ਵੱਲੋਂ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖਿਆ ਜਾਂਦਾ ਹੈ ਕਿ ਕਿਸੇ ਵੀ ਸ਼ਰਧਾਲੂ ਦੇ ਕੀਮਤੀ ਸਮਾਨ ਨੂੰ ਨੁਕਸਾਨ ਨਾ ਪੁੱਜੇ। ਡਿਊਟੀ ’ਤੇ ਤਾਇਨਾਤ ਸਟਾਫ਼ ਵੱਲੋਂ ਕਈ ਵਾਰ ਸੰਗਤਾਂ ਦਾ ਗੁੰਮ ਹੋਇਆ ਸਮਾਨ ਲੱਭ ਕੇ ਉਨ੍ਹਾਂ ਦੇ ਹਵਾਲੇ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਬੀਤੀ ਰਾਤ ਇੰਗਲੈਂਡ ਦਾ ਇਕ ਪਰਿਵਾਰ ਦਰਸ਼ਨਾਂ ਲਈ ਆਇਆ ਸੀ, ਜਿਨ੍ਹਾਂ ਦਾ ਗੁੰਮ ਹੋਇਆ ਬੈਗ ਜਿਸ ਵਿਚ ਕਰੀਬ 20 ਲੱਖ ਦੀ ਕੀਮਤ ਦੇ ਪੌਂਡ ਅਤੇ ਪਾਸਪੋਰਟ ਸਨ, ਇਹ ਮਾਮਲਾ ਧਿਆਨ ਵਿਚ ਆਉਣ ’ਤੇ ਗੁੰਮ ਹੋਇਆ ਸਮਾਨ ਲੱਭ ਕੇ ਸ਼ਰਧਾਲੂ ਪਰਿਵਾਰ ਨੂੰ ਸੌਂਪਿਆ ਗਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੁਲਾਜ਼ਮਾਂ ਵੱਲੋਂ ਇਮਾਨਦਾਰੀ ਨਾਲ ਨਿਭਾਈ ਡਿਊਟੀ ਲਈ ਉਨ੍ਹਾਂ ਦੀ ਸਹਾਰਨਾ ਕੀਤੀ ਅਤੇ ਇਸੇ ਤਰ੍ਹਾਂ ਗੁਰੂ ਸਾਹਿਬ ਦੀ ਭੈ-ਭਾਵਨੀ ਵਿਚ ਡਿਊਟੀ ਕਰਨ ਦੀ ਪ੍ਰੇਰਣਾ ਵੀ ਕੀਤੀ।
ਇਸੇ ਦੌਰਾਨ ਇੰਗਲੈਂਡ ਨਿਵਾਸੀ ਸ. ਸੋਢੀ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਦੇ ਸਟਾਫ਼ ਵੱਲੋਂ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸ. ਜਸਪਾਲ ਸਿੰਘ ਢੱਡੇ ਆਦਿ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

ਗੈਂਗਸਟਰਾਂ ‘ਤੇ ਵਾਰ ਦਾ 136ਵਾਂ ਦਿਨ:Punjab Police ਵੱਲੋਂ 548 ਥਾਈਂ ਛਾਪੇਮਾਰੀ; 295 ਗ੍ਰਿਫ਼ਤਾਰ

👉ਪੁਲਿਸ ਟੀਮਾਂ ਨੇ 78 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ,...

मुख्यमंत्री ने विश्व पर्यावरण दिवस पर नागरिकों से एक पेड़ अवश्य लगाने की करी अपील

👉मुख्यमंत्री नायब सिंह सैनी ने लाडवा विधानसभा के नागरिकों...