spot_img

ਅਮਰੀਕਾ ਤੋਂ ਡਿਪੋਰਟ ਹੋਏ ਲੋਕਾਂ ਨਾਲ ਸ਼ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਗਟਾਈ ਹਮਦਰਦੀ

Date:

spot_img

👉ਸ਼ਰੋਮਣੀ ਕਮੇਟੀ ਵੱਲੋਂ ਰਿਹਾਇਸ਼ ਅਤੇ ਲੋੜ ਅਨੁਸਾਰ ਘਰ ਪਹੁੰਚਾਉਣ ਦੀ ਪੇਸ਼ਕਸ਼
Amritsar News: ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ਤੋਂ ਡਿਪੋਰਟ ਕਰਕੇ ਭੇਜੇ ਜਾ ਰਹੇ ਭਾਰਤੀਆਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਉਨ੍ਹਾਂ ਲਈ ਰਿਹਾਇਸ਼ ਅਤੇ ਲੋੜ ਅਨੁਸਾਰ ਘਰ ਪਹੁੰਚਾਉਣ ਦੀ ਪੇਸ਼ਕਸ਼ ਕੀਤੀ ਹੈ। ਸ਼ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਜਿਹੜੇ ਲੋਕ ਲੋੜ ਮਹਿਸੂਸ ਕਰਨ ਉਹ ਹਵਾਈ ਅੱਡੇ ’ਤੇ ਤਾਇਨਾਤ ਸ਼ਰੋਮਣੀ ਕਮੇਟੀ ਦੇ ਸਟਾਫ਼ ਤੱਕ ਪਹੁੰਚ ਕਰ ਸਕਦੇ ਹਨ।

ਇਹ ਵੀ ਪੜ੍ਹੋ  ਭਾਰਤੀਆਂ ਨਾਲ ਭਰਿਆ ਇੱਕ ਹੋਰ ਜਹਾਜ਼ ਅੱਜ ਅੰਮ੍ਰਿਤਸਰ ਏਅਰਪੋਰਟ ’ਤੇ ਪੁੱਜੇਗਾ

ਪ੍ਰਧਾਨ ਨੇ ਇਸ ਗੱਲ ਉੱਤੇ ਵੀ ਇਤਰਾਜ਼ ਪ੍ਰਗਟ ਕੀਤਾ ਕਿ ਅਮਰੀਕਾ ਤੋਂ ਵਾਪਸ ਭੇਜੇ ਜਾ ਰਹੇ ਵਿਅਕਤੀਆਂ ਨਾਲ ਗੈਰ ਮਨੁੱਖੀ ਵਿਹਾਰ ਕਿਉਂ ਕੀਤਾ ਜਾ ਰਿਹਾ ਹੈ? ਹੱਥਕੜੀਆਂ ਅਤੇ ਬੇੜੀਆਂ ਪਾ ਕੇ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਨਾਲ ਖਿਲਵਾੜ ਕਰਨਾ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦਾ ਦੋਸ਼ ਕੋਈ ਅਜਿਹਾ ਨਹੀਂ ਹੈ ਕਿ ਇਨ੍ਹਾਂ ਨਾਲ ਅਪਰਾਧੀਆਂ ਵਾਂਗ ਸਲੂਕ ਕੀਤਾ ਜਾਵੇ। ਐਡਵੋਕੇਟ ਧਾਮੀ ਨੇ ਸਰਕਾਰਾਂ ਪਾਸੋਂ ਵੀ ਮੰਗ ਕੀਤੀ ਕਿ ਜਿਹੜੇ ਲੋਕ ਗ਼ੈਰ-ਕਾਨੂੰਨੀ ਪ੍ਰਵਾਸ ਲਈ ਲੋਕਾਂ ਪਾਸੋਂ ਲੱਖਾਂ ਰੁਪਏ ਲੈ ਕੇ ਧੋਖਾ ਕਰ ਰਹੇ ਹਨ ਉਨ੍ਹਾ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

spot_img

Share post:

Popular

More like this
Related

“All Is Well” ਕਹਿਣ ਵਾਲੀ ਸਾਬਕਾ ਮਹਿਲਾ SHO ਨੌਕਰੀਓ ਬਰਖਾਸਤ

Moga News : ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ...

FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ...