Thursday, April 16, 2026
spot_img
spot_img

Big News: ਬਠਿੰਡਾ ਦੇ ਥਾਣਾ ਸਿਵਲ ਲਾਈਨ ਦਾ SHO ਤੇ additional SHO ਮੁਅੱਤਲ

Date:

spot_img

👉ਹਰਜੋਤ ਸਿੰਘ ਮਾਨ ਹੋਣਗੇ ਨਵੇਂ ਥਾਣਾ ਮੁਖੀ
Bathinda News: ਵੀਰਵਾਰ ਸ਼ਾਮ ਬਠਿੰਡਾ ਦੇ ਐਸਐਸਪੀ ਅਮਨੀਤ ਕੋਂਡਲ ਵੱਲੋਂ ਥਾਣਾ ਸਿਵਲ ਲਾਈਨ ਦੇ ਐਸਐਚਓ ਇੰਸਪੈਕਟਰ ਰਵਿੰਦਰ ਸਿੰਘ ਤੇ ਵਧੀਕ ਐਸਐਚਓ ਸਬ ਇੰਸਪੈਕਟਰ ਬੇਅੰਤ ਸਿੰਘ ਨੂੰ ਮੁਅੱਤਲ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਹੁਣ ਇਸ ਥਾਣੇ ਦੀ ਕਮਾਂਡ ਇੰਸਪੈਕਟਰ ਹਰਜੋਤ ਸਿੰਘ ਮਾਨ ਨੂੰ ਦਿੱਤੀ ਹੈ। ਇੰਸਪੈਕਟਰ ਹਰਜੋਤ ਇਸਤੋਂ ਪਹਿਲਾਂ ਵੀ ਇਸ ਥਾਣੇ ਤੋਂ ਇਲਾਵਾ ਥਾਣਾ ਥਰਮਲ ਸਹਿਤ ਕਈ ਹੋਰ ਥਾਣਿਆਂ ਦੀ ਪੋਸਟਿੰਗ ਕੱਟ ਚੁੱਕੇ ਹਨ।

ਇਹ ਵੀ ਪੜ੍ਹੋ ਵਿਜੀਲੈਂਸ ਬਿਊਰੋ ਵੱਲੋਂ ਸਰਕਾਰੀ ਹਸਪਤਾਲ ‘ਚ ਜਾਅਲੀ ਡੋਪ ਟੈਸਟ ਰਿਪੋਰਟਾਂ ਦੇਣ ਬਦਲੇ ਰਿਸ਼ਵਤ ਘੁਟਾਲੇ ਦਾ ਪਰਦਾਫਾਸ਼ 

ਉਧਰ ਥਾਣਾ ਮੁਖੀ ਤੇ ਸਹਾਇਕ ਨੂੰ ਮੁਅੱਤਲ ਕਰਨ ਦੀ ਪੁਸ਼ਟੀ ਕਰਦਿਆਂ ਜ਼ਿਲ੍ਹਾ ਪੁਲਿਸ ਕਪਤਾਨ ਅਮਨੀਤ ਕੌਂਡਲ ਨੇ ਦਾਅਵਾ ਕੀਤਾ ਕਿ ਐਸ.ਐਚ.ਓ ਅਤੇ ਸਹਾਇਕ ਐਸ.ਐਚ.ਓ ਵਿਰੁਧ ਇਹ ਐਕਸ਼ਨ ਨਸ਼ਾ ਵੇਚਣ ਵਾਲਿਆਂ ਖਿਲਾਫ ਕਾਰਵਾਈ ਠੋਸ ਕਦਮ ਨਾ ਚੁੱਕਣ ’ਤੇ ਲਿਆ ਗਿਆ ਹੈ। ਹੋਰ ਜਾਣਕਾਰੀ ਦਿੰਦਿਆ ਜਿਲ੍ਹਾ ਪੁਲਿਸ ਮੁਖੀ ਨੇ ਦਸਿਆ ਕਿ ਬਠਿੰਡਾ ਦੇ ਧੋਬੀਆਣਾ ਬਸਤੀ ਨੂੰ hotspot ਏਰੀਆ ਘੋਸ਼ਿਤ ਕੀਤਾ ਗਿਆ ਹੈ ਆਮ ਲੋਕਾਂ ਵੱਲੋਂ ਇਥੇ ਸ਼ਰੇਆਮ ਨਸ਼ਾ ਵਿਕਣ ਸਬੰਧੀ ਸ਼ਿਕਾਇਤਾ ਕੀਤੀਆਂ ਜਾ ਰਹੀਆਂ ਸਨ, ਜਿਸਦੀ ਮੁੰਕਮਲ ਪੜਤਾਲ ਕਰਨ ਉਪਰੰਤ ਕਾਰਵਾਈ ਕਰਦਿਆਂ ਇੰਸਪੈਕਟਰ ਰਵਿੰਦਰ ਸਿੰਘ ਮੁੱਖ ਅਫਸਰ ਥਾਣਾ ਸਿਵਲ ਲਾਈਨ ਬਠਿੰਡਾ ਅਤੇ ਐੱਸ.ਆਈ ਬੇਅੰਤ ਸਿੰਘ ਸਹਾਇਕ ਮੁੱਖ ਅਫਸਰ ਥਾਣਾ ਸਿਵਲ ਲਾਈਨ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ ਬਠਿੰਡਾ ਵਾਸੀਆਂ ਲਈ ਖ਼ੁਸਖ਼ਬਰੀ; ਮਈ ਮਹੀਨੇ ’ਚ ਲੱਗੇਗਾ ‘ਨਕਸ਼ਾ ਮੇਲਾ’, 72 ਘੰਟਿਆਂ ਅੰਦਰ ਪਾਸ ਹੋਣਗੇ ਰਿਹਾਇਸ਼ੀ ਨਕਸ਼ੇ

ਇਸ ਮੌਕੇ ਐੱਸ.ਐੱਸ.ਪੀ ਬਠਿੰਡਾ ਨੇ ਦਸਿਆ ਕਿ ਜੇਕਰ ਕੋਈ ਵੀ ਪੁਲਿਸ ਅਫ਼ਸਰ ਭਵਿੱਖ ਵਿੱਚ ਇਸ ਤਰਾਂ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ ਸਖਤ ਤੋਂ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਹਨਾਂ ਆਮ ਲੋਕਾਂ ਨੂੰ ਪੁਰਜ਼ੋਰ ਅਪੀਲ ਕਰਦਿਆ ਕਿਹਾ ਕਿ ਤੁਹਾਡੇ ਆਸ ਪਾਸ ਕਿਸੇ ਨਸ਼ਾ ਤਸਕਰ ਵੱਲੋਂ ਨਸ਼ਾ ਦਾ ਕਾਲਾ ਕਾਰੋਬਾਰ ਕੀਤਾ ਜਾਂਦਾ ਹੈ ਤਾਂ 91155-02252 ਤੇ ਆਪਣੀ ਸ਼ਿਕਾਇਤ ਦਰਜ ਕਰ ਸਕਦਾ ਹੈ ਉਸਦਾ ਨਾਮ ਪਤਾ ਗੁਪਤ ਰੱਖਿਆ ਜਾਵੇਗਾ। ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਯੁੱਧ ਨਸ਼ਿਆਂ ਵਿਰੁਧ’ ਮੁਹਿੰਮ ਸ਼ੁਰੂ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਰਿਜ਼ਨਲ ਸੈਂਟਰ ਬਠਿੰਡਾ ਦੀ MA (Eng) ਦੀ ਵਿਦਿਆਰਥਣ ਨੂੰ 41ਵੇਂ ਕਨਵੋਕੇਸ਼ਨ ‘ਤੇ ਮਿਲਿਆ ਗੋਲਡ ਮੈਡਲ

Bathinda News: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ 41ਵੇਂ ਕਨਵੋਕੇਸ਼ਨ 'ਤੇ...

ਅੰਮ੍ਰਿਤਸਰ ਵਿੱਚ ਨੌਜਵਾਨ ਦਾ ਗੋਲੀਆਂ ਮਾਰ ਕੇ ਕ+ਤ+ਲ

Amritsar News:ਬੀਤੀ ਰਾਤ ਜਿਲਾ ਅੰਮ੍ਰਿਤਸਰ ਦੇ ਪਿੰਡ ਭੁੱਲਰ ਵਿੱਚ...

SSD Girls College ਵੱਲੋਂ ਸਿਹਤ ਸੰਬੰਧੀ ਮੁੱਦਿਆਂ ‘ਤੇ ਇੱਕ ਵਿਸ਼ੇਸ਼ ਗਿਆਨ ਲੈਕਚਰ ਦਾ ਆਯੋਜਨ

Bathinda News: SSD Girls College ਵੱਲੋਂ ਪ੍ਰਿੰਸੀਪਲ ਡਾ. ਨੀਰੂ...

Punjab Police ਨੂੰ ਮਿਲੀ ਵੱਡੀ ਸਫ਼ਲਤਾ; 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲਾਂ ਸਮੇਤ 1 ਕਾਬੂ

👉ਚੰਡੀਗੜ੍ਹ ਭਾਜਪਾ ਦਫ਼ਤਰ 'ਤੇ ਹੋਏ ਗ੍ਰਨੇਡ ਹਮਲੇ ਦੇ ਨਾਲ...