Jalandhar News: ਐਤਵਾਰ ਨੂੰ ਪੁਲਿਸ ਕਮਿਸ਼ਨਰ ਜਲੰਧਰ ਵੱਲੋਂ ਥਾਣਾ ਕੈਂਟ ਦੇ ਐਸਐਚਓ ਅਤੇ ਇੱਕ ਹੌਲਦਾਰ ਨੂੰ ਮੁਅੱਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਪੁਲਿਸ ਅਧਿਕਾਰੀਆਂ ਵੱਲੋਂ ਇਸਦੇ ਪਿੱਛੇ ਪ੍ਰਬੰਧਕੀ ਕਾਰਨ ਦੱਸੇ ਜਾ ਰਹੇ ਹਨ ਪ੍ਰੰਤੂ ਚੱਲ ਰਹੀ ਚਰਚਾ ਮੁਤਾਬਕ ਇਹ ਕਾਰਵਾਈ ਪੁਲਿਸ ਤੋਂ ਤੰਗ ਆ ਕੇ ਇੱਕ 20 ਸਾਲਾਂ ਨੌਜਵਾਨ ਵੱਲੋਂ ਕੀਤੀ ਆਤਮਹੱਤਿਆ ਦੇ ਮਾਮਲੇ ਵਿਚ ਹੋਈ ਹੈ। ਮ੍ਰਿਤਕ ਨੌਜਵਾਨ ਦੇ ਪ੍ਰਵਾਰ ਵਾਲਿਆਂ ਵੱਲੋਂ ਅੱਜ ਲਾਸ਼ ਨੂੰ ਥਾਣੇ ਅੱਗੇ ਰੱਖ ਕੇ ਰੋਸ਼ ਪ੍ਰਦਰਸ਼ਨ ਵੀ ਕੀਤਾ ਗਿਆ।
ਇਹ ਵੀ ਪੜ੍ਹੋ ਕੈਨੇਡਾ ਗਏ ਇੱਕ ਹੋਰ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌ+ਤ
ਇਸ ਸਬੰਧ ਵਿਚ ਪੁਲਿਸ ਕਮਿਸ਼ਨਰ ਜਲੰਧਰ ਧੰਨਪ੍ਰੀਤ ਕੌਰ ਵੱਲੋਂ ਜਾਰੀ ਇੱਕ ਪੱਤਰ ਵੀ ਸਾਹਮਣੇ ਆਇਆ ਹੈ, ਜਿਸਦੇ ਵਿਚ ਇੰਸਪੈਕਟਰ ਹਰਿੰੰਦਰ ਸਿੰਘ ਅਤੇ ਸੀਨੀਅਰ ਸਿਪਾਹੀ ਜਸਪਾਲ ਸਿੰਘ ਨੂੰ ਫ਼ੌਰੀ ਮੁਅੱਤਲ ਕਰਕੇ ਪੁਲਿਸ ਲਾਈਨ ਭੇਜਣ ਦੇ ਆਦੇਸ਼ ਦਿੱਤੇ ਗਏ ਹਨ। ਮਿਲੀ ਸੂਚਨਾ ਦੇ ਮੁਤਾਬਕ ਬੀਤੇ ਕੱਲ ਹੈਰੀ ਨਾਂ ਦੇ ਨੌਜਵਾਨ ਅਤੇ ਉਸਦੇ ਇੱਕ ਦੋਸਤ ਨੂੰ ਪੁਲਿਸ ਮੁਲਾਜਮ ਨਸ਼ਾ ਤਸਕਰੀ ਦੇ ਸ਼ੱਕ ਹੇਠ ਫ਼ੜ ਕੇ ਥਾਣੇ ਲੈ ਕੇ ਗਏ ਸਨ।
ਇਹ ਵੀ ਪੜ੍ਹੋ ਪੰਜਾਬ ਦਾ ਨਾਮੀ ਗੈਂਗਸਟਰ ਬਠਿੰਡਾ ਤੋਂ ਆਸਾਮ ਜੇਲ੍ਹ ’ਚ ਕੀਤਾ ਤਬਦੀਲ
ਪ੍ਰਵਾਰ ਵਾਲਿਆਂ ਨੇ ਦੋਸ਼ ਲਗਾਇਆ ਕਿ ਦੋਨਾਂ ਨੂੰ 5-6 ਘੰਟੇ ਥਾਣੇ ਰੱਖ ਕੇ ਥਰਡ ਡਿਗਰੀ ਟਾਰਚਰ ਕੀਤਾ ਗਿਆ ਤੇ ਉਸਤੋਂ ਬਾਅਦ ਛੱਡ ਦਿੱਤਾ ਗਿਆ। ਪ੍ਰਵਾਰ ਦੇ ਦੋਸ਼ਾਂ ਮੁਤਾਬਕ ਛੱਡਣ ਤੋਂ ਥੋੜਾ ਸਮਾਂ ਬਾਅਦ ਮੁੜ ਹੌਲਦਾਰ ਜਸਪਾਲ ਸਿੰਘ ਦਾ ਉਸਨੂੰ ਫ਼ੋਨ ਆਇਆ ਤੇ ਧਮਕੀਆਂ ਦਿੱਤੀਆਂ, ਜਿਸ ਕਾਰਨ ਪ੍ਰੇਸ਼ਾਨ ਹੋ ਕੇ ਹੈਰੀ ਨੇ ਆਤਮਹੱਤਿਆ ਕਰ ਲਈ। ਅੱਜ ਨੌਜਵਾਨ ਦੀ ਲਾਸ਼ ਨੂੰ ਲੈ ਕੇ ਪ੍ਰਵਾਰ ਵਾਲੇ ਥਾਣਾ ਕੈਂਟ ਪੁੱਜੇ, ਜਿੱਥੇ ਉਨ੍ਹਾਂ ਉਥੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ, ਜਿਸਤੋਂ ਬਾਅਦ ਇਹ ਕਾਰਵਾਈ ਹੋਈ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "Big News: ਥਾਣਾ ਕੈਂਟ ਦਾ SHO ਤੇ ਹੌਲਦਾਰ ਮੁਅੱਤਲ, ਮਾਮਲਾ ਨੌਜਵਾਨ ਦੀ ਮੌ+ਤ ਦਾ"